ICC Champions Trophy 2025 Latest Update: 2025 ਦੀ ਚੈਂਪੀਅਨਜ਼ ਟਰਾਫੀ ਨੂੰ ਲੈ ਕੇ ਮਾਮਲਾ ਵਿਗੜਦਾ ਜਾ ਰਿਹਾ ਹੈ। ਬੀਸੀਸੀਆਈ ਨੇ ਆਈਸੀਸੀ ਨੂੰ ਕਿਹਾ ਹੈ ਕਿ ਟੀਮ ਇੰਡੀਆ ਕਿਸੇ ਵੀ ਹਾਲਤ ਵਿੱਚ ਪਾਕਿਸਤਾਨ ਨਹੀਂ ਜਾਵੇਗੀ। ਫਿਰ ਵੀ ਪਾਕਿਸਤਾਨ ਕ੍ਰਿਕਟ ਬੋਰਡ (PCB) ਚੈਂਪੀਅਨਸ ਟਰਾਫੀ ਦੀ ਮੇਜ਼ਬਾਨੀ ਪਾਕਿਸਤਾਨ 'ਚ ਕਰਵਾਉਣ 'ਤੇ ਅੜੇ ਹੋਇਆ ਹੈ। ਹਾਲਾਂਕਿ ਬੀਸੀਸੀਆਈ ਨੇ ਹਾਈਬ੍ਰਿਡ ਮਾਡਲ ਦੀ ਪੇਸ਼ਕਸ਼ ਕੀਤੀ ਹੈ, ਪਰ ਪਾਕਿਸਤਾਨ ਇਸ ਲਈ ਤਿਆਰ ਨਹੀਂ ਹੈ।
ਹੋਰ ਪੜ੍ਹੋ : ਪੰਜਾਬ ‘ਚ ਲਗਾਤਾਰ ਤਿੰਨ ਦਿਨ ਛੁੱਟੀ, ਇਸ ਵ੍ਹਜਾ ਕਰਕੇ ਸਕੂਲ,ਕਾਲਜ ਤੇ ਦਫਤਰ ਰਹਿਣਗੇ ਬੰਦ
ਪਾਕਿਸਤਾਨ ਦੇ ਇੱਕ ਨਾਮੀ ਅਖਬਾਰ ਵਿੱਚ ਪ੍ਰਕਾਸ਼ਿਤ ਇੱਕ ਰਿਪੋਰਟ ਦੇ ਅਨੁਸਾਰ, ਪੀਸੀਬੀ ਆਈਸੀਸੀ ਨੂੰ ਸਪੱਸ਼ਟ ਤੌਰ 'ਤੇ ਦੱਸੇਗਾ ਕਿ ਭਵਿੱਖ ਵਿੱਚ ਭਾਰਤ ਅਤੇ ਪਾਕਿਸਤਾਨ ਨੂੰ 2025 ਦੀ ਚੈਂਪੀਅਨਜ਼ ਟਰਾਫੀ ਸਮੇਤ ਕਿਸੇ ਵੀ ਆਈਸੀਸੀ ਟੂਰਨਾਮੈਂਟ ਲਈ ਇੱਕੋ ਗਰੁੱਪ ਵਿੱਚ ਨਹੀਂ ਰੱਖਿਆ ਜਾਣਾ ਚਾਹੀਦਾ ਹੈ। ਜਦੋਂ ਤੱਕ ਭਾਰਤ ਪਾਕਿਸਤਾਨ ਦੌਰੇ ਲਈ ਰਾਜ਼ੀ ਨਹੀਂ ਹੁੰਦਾ, ਪਾਕਿਸਤਾਨ ਭਾਰਤ ਖ਼ਿਲਾਫ਼ ਨਹੀਂ ਖੇਡਣਾ ਚਾਹੁੰਦਾ।
ਇਸ ਤੋਂ ਪਹਿਲਾਂ ਖ਼ਬਰ ਆਈ ਸੀ ਕਿ ਪੀਸੀਬੀ ਨੇ ਆਈਸੀਸੀ ਨੂੰ ਇੱਕ ਪੱਤਰ ਲਿਖਿਆ ਹੈ, ਜਿਸ ਵਿੱਚ ਸਪਸ਼ਟ ਕਿਹਾ ਗਿਆ ਹੈ ਕਿ ਟੀਮ ਇੰਡੀਆ ਟੂਰਨਾਮੈਂਟ ਵਿੱਚ ਖੇਡੇ ਜਾਂ ਨਾ ਖੇਡੇ, ਪਾਕਿਸਤਾਨ ਕਿਸੇ ਵੀ ਹਾਲਤ ਵਿੱਚ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਨਹੀਂ ਛੱਡੇਗਾ। ਇੱਕ ਰਿਪੋਰਟ ਵਿੱਚ ਇਹ ਵੀ ਕਿਹਾ ਜਾ ਰਿਹਾ ਹੈ ਕਿ ਬੀਸੀਸੀਆਈ ਨੇ ਆਪਣੀ ਟੀਮ ਨੂੰ ਸਰਹੱਦ ਪਾਰ ਭੇਜਣ ਦਾ ਕੋਈ ਕਾਰਨ ਨਹੀਂ ਦੱਸਿਆ ਹੈ। ਕਾਰਨ ਜਾਣਨ ਤੋਂ ਬਾਅਦ ਹੀ ਪੀਸੀਬੀ ਇਸ ਸਮੱਸਿਆ ਦਾ ਹੱਲ ਲੱਭਣ 'ਤੇ ਵਿਚਾਰ ਕਰੇਗਾ।
ਪਾਕਿਸਤਾਨ ਤੋਂ ਮੇਜ਼ਬਾਨੀ ਖੋਹਣ ਦੀ ਖ਼ਬਰ ਵੀ ਆਈ ਸੀ
ਇਕ ਰਿਪੋਰਟ 'ਚ ਦਾਅਵਾ ਕੀਤਾ ਗਿਆ ਸੀ ਕਿ ਜੇਕਰ ਪੀਸੀਬੀ ਹਾਈਬ੍ਰਿਡ ਮਾਡਲ ਦੀ ਪੇਸ਼ਕਸ਼ ਨੂੰ ਠੁਕਰਾ ਦਿੰਦਾ ਹੈ ਤਾਂ ਪਾਕਿਸਤਾਨ 2025 ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਗੁਆ ਦੇਵੇਗਾ। ਅਜਿਹੇ 'ਚ ਪੂਰਾ ਟੂਰਨਾਮੈਂਟ ਦੱਖਣੀ ਅਫਰੀਕਾ 'ਚ ਹੋਵੇਗਾ। ਜੇਕਰ ਪੀਸੀਬੀ ਹਾਈਬ੍ਰਿਡ ਮਾਡਲ ਨੂੰ ਸਵੀਕਾਰ ਕਰਦਾ ਹੈ ਤਾਂ ਟੀਮ ਇੰਡੀਆ ਆਪਣੇ ਮੈਚ ਦੁਬਈ ਵਿੱਚ ਖੇਡੇਗੀ।
ਚੈਂਪੀਅਨਸ ਟਰਾਫੀ 19 ਫਰਵਰੀ ਤੋਂ ਖੇਡੀ ਜਾਵੇਗੀ
ਤੁਹਾਡੀ ਜਾਣਕਾਰੀ ਲਈ ਤੁਹਾਨੂੰ ਦੱਸ ਦੇਈਏ ਕਿ 2025 ਦੀ ਚੈਂਪੀਅਨਸ ਟਰਾਫੀ 19 ਫਰਵਰੀ ਤੋਂ ਸ਼ੁਰੂ ਹੋਣੀ ਹੈ। ਇਸ ਦਾ ਫਾਈਨਲ ਮੈਚ 9 ਮਾਰਚ ਨੂੰ ਖੇਡਿਆ ਜਾਣਾ ਹੈ। ਟੂਰਨਾਮੈਂਟ ਦੇ ਪੂਰੇ ਸ਼ਡਿਊਲ ਦਾ ਅਜੇ ਐਲਾਨ ਨਹੀਂ ਕੀਤਾ ਗਿਆ ਹੈ ਪਰ ਪੀਸੀਬੀ ਨੇ ਡਰਾਫਟ ਸ਼ਡਿਊਲ ਆਈਸੀਸੀ ਨੂੰ ਭੇਜ ਦਿੱਤਾ ਹੈ।