Social Media Reaction On Virat Kohli: ਪੱਲੇਕੇਲੇ 'ਚ ਭਾਰਤ ਅਤੇ ਪਾਕਿਸਤਾਨ ਵਿਚਾਲੇ ਮੈਚ ਖੇਡਿਆ ਜਾ ਰਿਹਾ ਹੈ। ਰੋਹਿਤ ਸ਼ਰਮਾ ਦੀ ਅਗਵਾਈ ਵਾਲੀ ਭਾਰਤੀ ਟੀਮ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰ ਰਹੀ ਹੈ। ਹਾਲਾਂਕਿ ਭਾਰਤੀ ਟੀਮ ਟਾਪ-4 ਵਿਕਟਾਂ ਗੁਆ ਕੇ ਸੰਘਰਸ਼ ਕਰ ਰਹੀ ਹੈ। ਖ਼ਬਰ ਲਿਖੇ ਜਾਣ ਤੱਕ ਟੀਮ ਇੰਡੀਆ ਨੇ 23 ਓਵਰਾਂ 'ਚ 4 ਵਿਕਟਾਂ 'ਤੇ 117 ਦੌੜਾਂ ਬਣਾ ਲਈਆਂ ਹਨ। ਇਸ ਸਮੇਂ ਈਸ਼ਾਨ ਕਿਸ਼ਨ ਅਤੇ ਹਾਰਦਿਕ ਪੰਡਯਾ ਕ੍ਰੀਜ਼ 'ਤੇ ਹਨ। ਰੋਹਿਤ ਸ਼ਰਮਾ ਤੋਂ ਇਲਾਵਾ ਸ਼ੁਭਮਨ ਗਿੱਲ, ਵਿਰਾਟ ਕੋਹਲੀ ਅਤੇ ਸ਼੍ਰੇਅਸ ਅਈਅਰ ਸਸਤੇ 'ਚ ਪੈਵੇਲੀਅਨ ਪਰਤ ਗਏ।
ਸੋਸ਼ਲ ਮੀਡੀਆ ‘ਤੇ ਟ੍ਰੋਲ ਹੋਏ ਵਿਰਾਟ ਕੋਹਲੀ
ਵਿਰਾਟ ਕੋਹਲੀ ਨੂੰ ਤੇਜ਼ ਗੇਂਦਬਾਜ਼ ਸ਼ਾਹੀਨ ਅਫਰੀਦੀ ਨੇ ਆਊਟ ਕੀਤਾ। ਵਿਰਾਟ ਕੋਹਲੀ ਨੇ 7 ਗੇਂਦਾਂ 'ਤੇ 4 ਦੌੜਾਂ ਬਣਾਈਆਂ। ਹਾਲਾਂਕਿ ਵਿਰਾਟ ਕੋਹਲੀ ਸੋਸ਼ਲ ਮੀਡੀਆ 'ਤੇ ਲਗਾਤਾਰ ਟ੍ਰੈਂਡ ਕਰ ਰਹੇ ਹਨ। ਸੋਸ਼ਲ ਮੀਡੀਆ ਯੂਜ਼ਰਸ ਵਿਰਾਟ ਕੋਹਲੀ ਨੂੰ ਲਗਾਤਾਰ ਟ੍ਰੋਲ ਕਰ ਰਹੇ ਹਨ। ਦਰਅਸਲ, ਸੋਸ਼ਲ ਮੀਡੀਆ 'ਤੇ ਪ੍ਰਸ਼ੰਸਕਾਂ ਦਾ ਮੰਨਣਾ ਹੈ ਕਿ ਵੱਡੇ ਮੌਕਿਆਂ 'ਤੇ ਵਿਰਾਟ ਕੋਹਲੀ ਨੇ ਆਪਣੀ ਖੇਡ ਤੋਂ ਜ਼ਿਆਦਾਤਰ ਨਿਰਾਸ਼ ਕੀਤਾ ਹੈ। ਸੋਸ਼ਲ ਮੀਡੀਆ ਯੂਜ਼ਰਸ ਲਗਾਤਾਰ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ।
ਇਹ ਵੀ ਪੜ੍ਹੋ: Virat Kohli: ਭਾਰਤ ਖਿਲਾਫ ਮੈਚ ਤੋਂ ਪਹਿਲਾਂ ਪਾਕਿਸਤਾਨੀ ਕਪਤਾਨ ਬਾਬਰ ਆਜ਼ਮ ਦੀ ਪ੍ਰੈੱਸ ਕਾਨਫਰੰਸ, ਬੋਲੇ- 'ਮੈਂ ਵਿਰਾਟ ਕੋਹਲੀ ਨੂੰ...'
ਟੀਮ ਇੰਡੀਆ ਦੇ ਟਾਪ ਆਰਡਰ ਨੇ ਕੀਤਾ ਨਿਰਾਸ਼
ਇਸ ਤੋਂ ਪਹਿਲਾਂ ਭਾਰਤੀ ਟੀਮ ਦੇ ਕਪਤਾਨ ਰੋਹਿਤ ਸ਼ਰਮਾ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਹਾਲਾਂਕਿ ਭਾਰਤੀ ਟੀਮ ਦੀ ਸ਼ੁਰੂਆਤ ਕਾਫੀ ਖਰਾਬ ਰਹੀ। ਭਾਰਤੀ ਕਪਤਾਨ ਰੋਹਿਤ ਸ਼ਰਮਾ ਪਹਿਲਾਂ ਪੈਵੇਲੀਅਨ ਪਰਤ ਗਏ। ਇਸ ਤੋਂ ਬਾਅਦ ਵਿਰਾਟ ਕੋਹਲੀ ਵੀ ਛੇਤੀ ਹੀ ਪੈਵੇਲੀਅਨ ਪਰਤ ਗਏ। ਸ਼ਾਹੀਨ ਅਫਰੀਦੀ ਨੇ ਰੋਹਿਤ ਸ਼ਰਮਾ ਅਤੇ ਵਿਰਾਟ ਕੋਹਲੀ ਨੂੰ ਆਪਣਾ ਸ਼ਿਕਾਰ ਬਣਾਇਆ। ਇਸ ਤੋਂ ਬਾਅਦ ਸ਼ੁਭਮਨ ਗਿੱਲ ਅਤੇ ਸ਼੍ਰੇਅਸ ਅਈਅਰ ਆਊਟ ਹੋ ਗਏ।
ਇਹ ਵੀ ਪੜ੍ਹੋ: IND vs PAK: ਪਹਿਲੇ ਓਵਰ ਦੀ ਕੋਸ਼ਿਸ਼ ਪੰਜਵੇਂ 'ਚ ਹੋਈ ਸਫਲ, ਸ਼ਾਹਿਨ ਅਫਰੀਦੀ ਨੇ ਰੋਹਿਤ ਤੇ ਕਿੰਗ ਕੋਹਲੀ ਨੂੰ ਕੀਤਾ ਆਊਟ, ਵੇਖੋ ਵੀਡੀਓ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।