Social Media Reactions On Prithvi Shaw : ਭਾਰਤ ਤੇ ਨਿਊਜ਼ੀਲੈਂਡ ਵਿਚਾਲੇ 3 ਟੀ-20 ਸੀਰੀਜ਼ ਦਾ ਆਖ਼ਰੀ ਮੈਚ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ 'ਚ ਖੇਡਿਆ ਜਾ ਰਿਹਾ ਹੈ। ਇਸ ਮੈਚ 'ਚ ਭਾਰਤੀ ਟੀਮ ਦੇ ਕਪਤਾਨ ਹਾਰਦਿਕ ਪੰਡਯਾ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਫਿਲਹਾਲ ਦੋਵੇਂ ਟੀਮਾਂ 1-1 ਨਾਲ ਬਰਾਬਰੀ 'ਤੇ ਹਨ। ਇਹ ਮੈਚ ਜਿੱਤਣ ਵਾਲੀ ਟੀਮ ਸੀਰੀਜ਼ ਜਿੱਤੇਗੀ। ਇਸ ਨਾਲ ਹੀ ਪ੍ਰਿਥਵੀ ਸ਼ਾਅ ਨੂੰ ਭਾਰਤੀ ਪਲੇਇੰਗ ਇਲੈਵਨ ਵਿੱਚ ਸ਼ਾਮਲ ਨਹੀਂ ਕੀਤਾ ਗਿਆ ਹੈ। ਜਿਸ ਤੋਂ ਬਾਅਦ ਸੋਸ਼ਲ ਮੀਡੀਆ 'ਤੇ ਪ੍ਰਸ਼ੰਸਕ ਭੜਕ ਉੱਠੇ ਹਨ।
ਸੋਸ਼ਲ ਮੀਡੀਆ 'ਤੇ ਪ੍ਰਸ਼ੰਸਕ ਕਰ ਰਹੇ ਹੰਗਾਮਾ
ਪ੍ਰਿਥਵੀ ਸ਼ਾਅ ਨੂੰ ਪਲੇਇੰਗ ਇਲੈਵਨ 'ਚ ਜਗ੍ਹਾ ਨਾ ਮਿਲਣ 'ਤੇ ਪ੍ਰਸ਼ੰਸਕ ਲਗਾਤਾਰ ਆਪਣਾ ਗੁੱਸਾ ਜ਼ਾਹਰ ਕਰ ਰਹੇ ਹਨ। ਦਰਅਸਲ, ਪ੍ਰਿਥਵੀ ਸ਼ਾਅ ਨੇ ਨਿਊਜ਼ੀਲੈਂਡ ਖਿਲਾਫ਼ 3 ਟੀ-20 ਸੀਰੀਜ਼ ਲਈ ਟੀਮ ਇੰਡੀਆ 'ਚ ਵਾਪਸੀ ਕੀਤੀ ਹੈ। ਉਹ ਲੰਬੇ ਸਮੇਂ ਤੋਂ ਭਾਰਤੀ ਟੀਮ ਤੋਂ ਬਾਹਰ ਚੱਲ ਰਿਹਾ ਸੀ ਪਰ ਮੁੰਬਈ ਦੇ ਇਸ ਬੱਲੇਬਾਜ਼ ਨੂੰ ਸੀਰੀਜ਼ ਦੇ ਤਿੰਨੋਂ ਮੈਚਾਂ 'ਚ ਖੇਡਣ ਦਾ ਮੌਕਾ ਨਹੀਂ ਮਿਲਿਆ। ਇਸ ਤੋਂ ਪਹਿਲਾਂ ਪ੍ਰਿਥਵੀ ਸ਼ਾਅ ਨੂੰ ਰਾਂਚੀ ਅਤੇ ਲਖਨਊ ਟੀ-20 ਮੈਚਾਂ 'ਚ ਵੀ ਬੈਂਚ 'ਤੇ ਬੈਠਣਾ ਪਿਆ ਸੀ।
ਅਹਿਮਦਾਬਾਦ ਟੀ-20 ਮੈਚ ਲਈ ਟੀਮ ਇੰਡੀਆ ਦੀ ਪਲੇਇੰਗ ਇਲੈਵਨ-
ਸ਼ੁਭਮਨ ਗਿੱਲ, ਈਸ਼ਾਨ ਕਿਸ਼ਨ (ਡਬਲਯੂ.ਕੇ.), ਰਾਹੁਲ ਤ੍ਰਿਪਾਠੀ, ਸੂਰਿਆਕੁਮਾਰ ਯਾਦਵ, ਹਾਰਦਿਕ ਪੰਡਯਾ (ਸੀ), ਦੀਪਕ ਹੁੱਡਾ, ਵਾਸ਼ਿੰਗਟਨ ਸੁੰਦਰ, ਸ਼ਿਵਮ ਮਾਵੀ, ਕੁਲਦੀਪ ਯਾਦਵ, ਉਮਰਾਨ ਮਲਿਕ ਅਤੇ ਅਰਸ਼ਦੀਪ ਸਿੰਘ
ਅਹਿਮਦਾਬਾਦ ਟੀ-20 ਮੈਚ ਲਈ ਨਿਊਜ਼ੀਲੈਂਡ ਦੀ ਪਲੇਇੰਗ ਇਲੈਵਨ-
ਫਿਨ ਐਲਨ, ਡੇਵੋਨ ਕੋਨਵੇ (ਡਬਲਯੂਕੇ), ਮਾਰਕ ਚੈਪਮੈਨ, ਗਲੇਨ ਫਿਲਿਪਸ, ਡੇਰਿਲ ਮਿਸ਼ੇਲ, ਮਾਈਕਲ ਬ੍ਰੇਸਵੈਲ, ਮਿਸ਼ੇਲ ਸੈਂਟਨਰ (ਸੀ), ਈਸ਼ ਸੋਢੀ, ਲਾਕੀ ਫਰਗੂਸਨ, ਬੈਨ ਲਿਸਟਰ ਅਤੇ ਬਲੇਅਰ ਟਿੱਕਨਰ