BCCI President Saurav Ganguly: ਭਾਰਤੀ ਕ੍ਰਿਕਟ ਕੰਟਰੋਲ ਬੋਰਡ ((BCCI) ਦੇ ਪ੍ਰਧਾਨ ਸੌਰਵ ਗਾਂਗੁਲੀ ਨੂੰ ਕੋਰੋਨਾ ਹੋ ਗਿਆ ਹੈ। ਉਨ੍ਹਾਂ ਨੂੰ ਕੋਲਕਾਤਾ ਦੇ ਵੁੱਡਲੈਂਡ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ।


ਸੋਮਵਾਰ ਰਾਤ ਸੌਰਵ ਗਾਂਗੁਲੀ ਦਾ ਕੋਰੋਨਾ ਟੈਸਟ ਕੀਤਾ ਗਿਆ ਸੀ। ਉਸ ਦੀ ਰਿਪੋਰਟ ਪੌਜ਼ੇਟਿਵ ਆਈ ਹੈ। ਗਾਂਗੁਲੀ ਪਹਿਲੀ ਵਾਰ ਕੋਰੋਨਾ ਵਾਇਰਸ ਨਾਲ ਸੰਕਰਮਿਤ ਹੋਏ ਹਨ। ਇਸ ਤੋਂ ਪਹਿਲਾਂ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਕੁਝ ਮਹੀਨੇ ਪਹਿਲਾਂ ਕੋਰੋਨਾ ਹੋਇਆ ਸੀ।


ਭਾਰਤ ਦੇ ਸਾਬਕਾ ਕਪਤਾਨ ਸੌਰਵ ਗਾਂਗੁਲੀ ਨੂੰ ਇਸ ਸਾਲ ਦੀ ਸ਼ੁਰੂਆਤ 'ਚ ਵੀ ਹਸਪਤਾਲ 'ਚ ਦਾਖਲ ਹੋਣਾ ਪਿਆ ਸੀ। ਛਾਤੀ 'ਚ ਦਰਦ ਦੀ ਸ਼ਿਕਾਇਤ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਸੀ। ਇਸ ਤੋਂ ਪਹਿਲਾਂ ਉਨ੍ਹਾਂ ਦੀ ਐਂਜੀਓਪਲਾਸਟੀ ਵੀ ਹੋਈ ਸੀ।







ਇਸ ਸਾਲ 2 ਜਨਵਰੀ ਨੂੰ ਸੌਰਵ ਗਾਂਗੁਲੀ ਨੂੰ ਛਾਤੀ 'ਚ ਦਰਦ ਤੋਂ ਬਾਅਦ ਕੋਲਕਾਤਾ ਦੇ ਵੁੱਡਲੈਂਡਜ਼ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਸੀ ਜਿੱਥੇ ਉਨ੍ਹਾਂ ਦੀ ਐਂਜੀਓਪਲਾਸਟੀ ਕੀਤੀ ਗਈ ਸੀ। ਉਹ ਜਦੋਂ ਆਪਣੇ ਘਰੇਲੂ ਜਿਮ ਵਿੱਚ ਟ੍ਰੈਡਮਿਲ ਕਰ ਰਹੇ ਸੀ ਤਾਂ ਉਨ੍ਹਾਂ ਨੂੰ ਛਾਤੀ ਵਿੱਚ ਦਰਦ ਹੋਇਆ ਸੀ। ਸੌਰਵ ਗਾਂਗੁਲੀ ਤੋਂ ਬਾਅਦ ਉਨ੍ਹਾਂ ਦੇ ਵੱਡੇ ਭਰਾ ਸਨੇਹਸ਼ੀਸ਼ ਗਾਂਗੁਲੀ ਨੇ ਵੀ ਐਂਜੀਓਪਲਾਸਟੀ ਕਰਵਾਈ। ਕੋਲਕਾਤਾ ਦੇ ਵੁੱਡਲੈਂਡ ਹਸਪਤਾਲ 'ਚ ਉਨ੍ਹਾਂ ਦੀ ਐਂਜੀਓਪਲਾਸਟੀ ਕੀਤੀ ਗਈ ਸੀ।


ਦੱਸ ਦਈਏ ਕਿ ਦੇਸ਼ ਵਿੱਚ ਮੁੜ ਕੋਰੋਨਾ ਦਾ ਕਹਿਰ ਵਧ ਰਿਹਾ ਹੈ। ਪਿਛਲੇ 24 ਘੰਟਿਆਂ ਵਿੱਚ ਦੇਸ਼ ਵਿੱਚ ਕੋਰੋਨਾ ਦੇ 6,358 ਨਵੇਂ ਮਾਮਲੇ ਸਾਹਮਣੇ ਆਏ ਹਨ ਤੇ 6,450 ਮਰੀਜ਼ ਠੀਕ ਹੋਏ ਹਨ। ਓਮੀਕਰੋਨ ਦੇ ਕੇਸਾਂ ਦੀ ਗਿਣਤੀ ਵੀ ਲਗਾਤਾਰ ਵਧ ਰਹੀ ਹੈ। ਦੇਸ਼ ਵਿੱਚ ਓਮੀਕਰੋਨ ਦੇ ਕੁੱਲ 653 ਮਾਮਲੇ ਸਾਹਮਣੇ ਆਏ ਹਨ। ਭਾਰਤ ਵਿੱਚ ਸਰਗਰਮ ਕੋਰੋਨਾ ਮਰੀਜ਼ਾਂ ਦੀ ਗਿਣਤੀ 75,456 ਹੈ। ਇਸ ਸਮੇਂ ਰਿਕਵਰੀ ਰੇਟ 98.40% ਹੈ।



ਇਹ ਵੀ ਪੜ੍ਹੋ: ਕੋਰੋਨਾ ਦੇ ਕਹਿਰ ਦੇ ਬਾਵਜੂਦ ਪੰਜ ਰਾਜਾਂ ਦੀਆਂ ਚੋਣਾਂ ਨਹੀਂ ਹੋਣਗੀਆਂ ਰੱਦ, ਚੋਣ ਕਮਿਸ਼ਨ ਨੇ ਦਿੱਤੇ ਸਖਤ ਆਦੇਸ਼


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/apps/details?id=com.winit.starnews.hin


https://apps.apple.com/in/app/abp-live-news/id811114904