India vs South Africa: ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਟੈਸਟ ਸੀਰੀਜ਼ ਦਾ ਦੂਜਾ ਮੈਚ ਕੇਪਟਾਊਨ 'ਚ ਖੇਡਿਆ ਜਾ ਰਿਹਾ ਹੈ। ਇਸ ਮੈਚ ਦੇ ਪਹਿਲੇ ਹੀ ਦਿਨ ਦੱਖਣੀ ਅਫਰੀਕਾ ਦੀ ਟੀਮ ਪਹਿਲੀ ਪਾਰੀ 'ਚ ਆਲ ਆਊਟ ਹੋ ਗਈ ਸੀ। ਇਸ ਤੋਂ ਬਾਅਦ ਭਾਰਤੀ ਟੀਮ ਵੀ ਆਲ ਆਊਟ ਹੋ ਗਈ। ਭਾਰਤ ਲਈ ਵਿਰਾਟ ਕੋਹਲੀ ਨੇ 46 ਦੌੜਾਂ ਦੀ ਪਾਰੀ ਖੇਡੀ। ਸ਼ੁਭਮਨ ਗਿੱਲ ਅਤੇ ਰੋਹਿਤ ਸ਼ਰਮਾ ਨੇ ਵੀ ਅਹਿਮ ਯੋਗਦਾਨ ਪਾਇਆ। ਇਨ੍ਹਾਂ ਤਿੰਨਾਂ ਤੋਂ ਇਲਾਵਾ ਕੋਈ ਹੋਰ ਖਿਡਾਰੀ ਦੋਹਰੇ ਅੰਕੜੇ ਨੂੰ ਨਹੀਂ ਛੂਹ ਸਕਿਆ। ਸੰਜੇ ਮਾਂਜਰੇਕਰ ਨੇ ਵਿਰਾਟ ਕੋਹਲੀ ਦੀ ਤਾਰੀਫ ਕੀਤੀ ਹੈ। ਉਨ੍ਹਾਂ ਨੇ ਦੱਸਿਆ ਹੈ ਕਿ ਇਸ ਸੀਰੀਜ਼ 'ਚ ਕੋਹਲੀ ਕਿਉਂ ਅਹਿਮ ਹੋਣਗੇ।


ਟੀਮ ਇੰਡੀਆ ਦੇ ਸਾਬਕਾ ਕ੍ਰਿਕਟਰ ਸੰਜੇ ਮਾਂਜਰੇਕਰ ਨੇ ਵਿਰਾਟ ਕੋਹਲੀ ਦੀ ਤਾਰੀਫ ਕੀਤੀ ਹੈ। ਉਸ ਦਾ ਮੰਨਣਾ ਹੈ ਕਿ ਕੋਹਲੀ ਇਸ ਸੀਰੀਜ਼ ਲਈ ਅਹਿਮ ਹੋਣਗੇ। ਇੰਡੀਆ ਟੂਡੇ ਦੀ ਖਬਰ ਮੁਤਾਬਕ ਉਨ੍ਹਾਂ ਨੇ ਕਿਹਾ, ''ਵਿਰਾਟ ਕੋਹਲੀ, ਵਿਰਾਟ ਕੋਹਲੀ ਹੈ। ਕੋਹਲੀ ਦੱਖਣੀ ਅਫਰੀਕਾ ਦੇ ਪਿਛਲੇ ਦੌਰੇ 'ਤੇ ਆਪਣਾ ਤਰ੍ਹਾਂ ਨਾਲ ਨਹੀਂ ਖੇਡ ਨਹੀਂ ਰਹੇ ਸੀ। ਉਹ ਇਸ ਵਾਰ ਲੈਅ ਵਿੱਚ ਨਜ਼ਰ ਆ ਰਹੇ ਹਨ।


ਦੱਖਣੀ ਅਫਰੀਕਾ ਦੀ ਟੀਮ ਪਹਿਲੀ ਪਾਰੀ ਵਿੱਚ 55 ਦੌੜਾਂ ਬਣਾ ਕੇ ਆਲ ਆਊਟ ਹੋ ਗਈ। ਇਸ ਦੌਰਾਨ ਭਾਰਤ ਲਈ ਮੁਹੰਮਦ ਸਿਰਾਜ ਨੇ 6 ਵਿਕਟਾਂ ਲਈਆਂ। ਉਸ ਨੇ 9 ਓਵਰਾਂ 'ਚ 15 ਦੌੜਾਂ ਦਿੱਤੀਆਂ। ਜਸਪ੍ਰੀਤ ਬੁਮਰਾਹ ਅਤੇ ਮੁਕੇਸ਼ ਕੁਮਾਰ ਨੇ ਵੀ 2-2 ਵਿਕਟਾਂ ਲਈਆਂ। ਜਵਾਬ 'ਚ ਟੀਮ ਇੰਡੀਆ ਨੇ ਪਹਿਲੀ ਪਾਰੀ 'ਚ 153 ਦੌੜਾਂ ਬਣਾਈਆਂ। ਕੋਹਲੀ, ਸ਼ੁਭਮਨ ਅਤੇ ਰੋਹਿਤ ਤੋਂ ਇਲਾਵਾ ਕੋਈ ਵੀ ਭਾਰਤੀ ਖਿਡਾਰੀ ਦੋਹਰੇ ਅੰਕੜੇ ਨੂੰ ਛੂਹ ਨਹੀਂ ਸਕਿਆ। ਯਸ਼ਸਵੀ ਜੈਸਵਾਲ, ਸ਼੍ਰੇਅਸ ਅਈਅਰ, ਰਵਿੰਦਰ ਜਡੇਜਾ, ਜਸਪ੍ਰੀਤ ਬੁਮਰਾਹ, ਸਿਰਾਜ ਅਤੇ ਪ੍ਰਸਿਧ ਕ੍ਰਿਸ਼ਨਾ ਜ਼ੀਰੋ 'ਤੇ ਆਊਟ ਹੋਏ।


ਭਾਰਤ ਲਈ ਕਪਤਾਨ ਰੋਹਿਤ ਸ਼ਰਮਾ ਨੇ 50 ਗੇਂਦਾਂ ਦਾ ਸਾਹਮਣਾ ਕਰਦਿਆਂ 39 ਦੌੜਾਂ ਬਣਾਈਆਂ। ਉਸ ਨੇ 7 ਚੌਕੇ ਲਗਾਏ। ਸ਼ੁਭਮਨ ਗਿੱਲ ਨੇ 5 ਚੌਕਿਆਂ ਦੀ ਮਦਦ ਨਾਲ 36 ਦੌੜਾਂ ਬਣਾਈਆਂ। ਵਿਰਾਟ ਕੋਹਲੀ ਨੇ 59 ਗੇਂਦਾਂ ਦਾ ਸਾਹਮਣਾ ਕਰਦਿਆਂ 46 ਦੌੜਾਂ ਬਣਾਈਆਂ। ਕੋਹਲੀ ਨੇ ਇਸ ਪਾਰੀ 'ਚ 6 ਚੌਕੇ ਅਤੇ 1 ਛੱਕਾ ਲਗਾਇਆ। ਇਸ ਤਰ੍ਹਾਂ ਭਾਰਤੀ ਟੀਮ 153 ਦੌੜਾਂ ਬਣਾ ਕੇ ਆਲ ਆਊਟ ਹੋ ਗਈ। ਦੱਖਣੀ ਅਫਰੀਕੀ ਟੀਮ ਨੇ ਦੂਜੀ ਪਾਰੀ 'ਚ 3 ਵਿਕਟਾਂ ਗੁਆ ਕੇ 63 ਦੌੜਾਂ ਬਣਾ ਲਈਆਂ ਹਨ।