ਪੜਚੋਲ ਕਰੋ

Sports News: ਇਸ ਸਟੇਡੀਅਮ 'ਤੇ ਲੱਗਿਆ ਹੈ ਬੈਨ, ਮਾੜੀਆਂ ਸਹੂਲਤਾਂ ਨਾਲ ਪੁਰਾਣਾ ਸਬੰਧ; ਜਾਣੋ ਫਿਰ ਵੀ ਕਿਉਂ ਹੋਇਆ ਮੈਚ?

NZ vs AFG Greater Noida Stadium: ਨਿਊਜ਼ੀਲੈਂਡ ਅਤੇ ਅਫਗਾਨਿਸਤਾਨ ਟੈਸਟ ਮੈਚ ਦੀ ਮੇਜ਼ਬਾਨੀ ਕਰਨ ਵਾਲਾ ਗ੍ਰੇਟਰ ਨੋਇਡਾ ਸਟੇਡੀਅਮ ਗਲਤ ਕਾਰਨਾਂ ਕਰਕੇ ਸੁਰਖੀਆਂ 'ਚ ਹੈ। ਦੋਵਾਂ ਟੀਮਾਂ ਵਿਚਾਲੇ ਸਿਰਫ ਇੱਕ ਟੈਸਟ ਮੈਚ

NZ vs AFG Greater Noida Stadium: ਨਿਊਜ਼ੀਲੈਂਡ ਅਤੇ ਅਫਗਾਨਿਸਤਾਨ ਟੈਸਟ ਮੈਚ ਦੀ ਮੇਜ਼ਬਾਨੀ ਕਰਨ ਵਾਲਾ ਗ੍ਰੇਟਰ ਨੋਇਡਾ ਸਟੇਡੀਅਮ ਗਲਤ ਕਾਰਨਾਂ ਕਰਕੇ ਸੁਰਖੀਆਂ 'ਚ ਹੈ। ਦੋਵਾਂ ਟੀਮਾਂ ਵਿਚਾਲੇ ਸਿਰਫ ਇੱਕ ਟੈਸਟ ਮੈਚ ਖੇਡਿਆ ਜਾਣਾ ਹੈ, ਪਰ ਇਸ ਦੀ ਮੇਜ਼ਬਾਨੀ ਵਿਚ ਨੋਇਡਾ ਦੇ ਸਟੇਡੀਅਮ ਪ੍ਰਬੰਧਨ ਦਾ ਬਹੁਤ ਬੁਰਾ ਹਾਲ ਵੇਖਣ ਨੂੰ ਮਿਲ ਰਿਹਾ ਹੈ। ਦਰਅਸਲ, ਇਸ ਸਟੇਡੀਅਮ ਦਾ ਇਤਿਹਾਸ ਬਹੁਤ ਖਰਾਬ ਰਿਹਾ ਹੈ ਅਤੇ ਇਸ ਨੂੰ ਪਾਬੰਦੀਆਂ ਦਾ ਸਾਹਮਣਾ ਵੀ ਕਰਨਾ ਪਿਆ ਹੈ।

ਗ੍ਰੇਟਰ ਨੋਇਡਾ ਦੇ ਇਸ ਸਟੇਡੀਅਮ ਨੂੰ 2016 ਵਿੱਚ ਆਈਸੀਸੀ ਨੇ ਅੰਤਰਰਾਸ਼ਟਰੀ ਮੈਚਾਂ ਦੀ ਮੇਜ਼ਬਾਨੀ ਕਰਨ ਦੀ ਇਜਾਜ਼ਤ ਦਿੱਤੀ ਸੀ। ਉਸ ਸਮੇਂ ਇਸਨੂੰ ਅਫਗਾਨਿਸਤਾਨ ਕ੍ਰਿਕਟ ਟੀਮ ਦਾ ਘਰੇਲੂ ਮੈਦਾਨ ਨਿਯੁਕਤ ਕੀਤਾ ਗਿਆ ਸੀ। ਸਾਲ 2017 ਵਿੱਚ, ਇਸਨੇ ਅਫਗਾਨਿਸਤਾਨ ਬਨਾਮ ਆਇਰਲੈਂਡ ਵਿਚਕਾਰ ਪੰਜ ਮੈਚਾਂ ਦੀ ਇੱਕ ਰੋਜ਼ਾ ਸੀਰੀਜ਼ ਦੀ ਮੇਜ਼ਬਾਨੀ ਕੀਤੀ ਅਤੇ ਉਦੋਂ ਤੋਂ ਕਈ ਅੰਤਰਰਾਸ਼ਟਰੀ ਮੈਚਾਂ ਦੀ ਮੇਜ਼ਬਾਨੀ ਕੀਤੀ ਹੈ।

ਪਾਬੰਦੀ ਦਾ ਸਾਹਮਣਾ ਕਰਨਾ ਪਿਆ

ਇਸ ਦੌਰਾਨ, 2017 ਵਿੱਚ, ਬੀਸੀਸੀਆਈ ਦੀ ਭ੍ਰਿਸ਼ਟਾਚਾਰ ਵਿਰੋਧੀ ਯੂਨਿਟ ਨੇ ਇੱਕ ਪ੍ਰਾਈਵੇਟ ਲੀਗ ਦੌਰਾਨ ਮੈਚ ਫਿਕਸਿੰਗ ਕਾਰਨ ਇਸ ਸਟੇਡੀਅਮ 'ਤੇ ਪਾਬੰਦੀ ਲਗਾ ਦਿੱਤੀ ਸੀ। ਇਸ ਤੋਂ ਬਾਅਦ ਇਸ ਸਟੇਡੀਅਮ ਵਿੱਚ ਬੀਸੀਸੀਆਈ ਵੱਲੋਂ ਕੋਈ ਵੀ ਸਮਾਗਮ ਜਾਂ ਮੈਚ ਨਹੀਂ ਕਰਵਾਇਆ ਗਿਆ। ਪਰ ਆਈਸੀਸੀ ਤੋਂ ਮਾਨਤਾ ਪ੍ਰਾਪਤ ਸਟੇਡੀਅਮ ਹੋਣ ਕਾਰਨ ਅਫਗਾਨਿਸਤਾਨ ਦੇ ਮੈਚ ਗ੍ਰੇਟਰ ਨੋਇਡਾ ਦੇ ਮੈਦਾਨ ਵਿੱਚ ਹੁੰਦੇ ਰਹੇ।

ਪਾਬੰਦੀ ਦੇ ਬਾਵਜੂਦ ਨੋਇਡਾ 'ਚ ਕਿਉਂ ਹੋਇਆ ਮੈਚ?

ਦਰਅਸਲ, ਜਦੋਂ ਅਫਗਾਨਿਸਤਾਨ ਬਨਾਮ ਨਿਊਜ਼ੀਲੈਂਡ ਟੈਸਟ ਮੈਚ ਦੀ ਪੁਸ਼ਟੀ ਹੋਣ 'ਤੇ ਅਫਗਾਨਿਸਤਾਨ ਕ੍ਰਿਕਟ ਬੋਰਡ ਨੇ ਮੈਚ ਲਖਨਊ ਜਾਂ ਦੇਹਰਾਦੂਨ 'ਚ ਕਰਵਾਉਣ ਦੀ ਮੰਗ ਕੀਤੀ ਸੀ। ਕਿਉਂਕਿ ਇਸ ਸਮੇਂ ਭਾਰਤ 'ਚ ਘਰੇਲੂ ਸੀਜ਼ਨ ਸ਼ੁਰੂ ਹੋ ਚੁੱਕਾ ਹੈ ਅਤੇ ਕਈ ਟੀ-20 ਲੀਗ ਹੋਣ ਕਾਰਨ ਲਖਨਊ ਅਤੇ ਦੇਹਰਾਦੂਨ ਦੇ ਸਟੇਡੀਅਮਾਂ 'ਚ ਮੈਚ ਪਹਿਲਾਂ ਹੀ ਫਿਕਸ ਕਰ ਦਿੱਤੇ ਗਏ ਸਨ। ਇਸ ਕਾਰਨ ਅਫਗਾਨਿਸਤਾਨ ਦੇ ਮੈਚ ਲਈ ਨੋਇਡਾ ਨੂੰ ਆਖਰੀ ਵਿਕਲਪ ਵਜੋਂ ਛੱਡ ਦਿੱਤਾ ਗਿਆ ਸੀ। 

ਅਫਗਾਨਿਸਤਾਨ ਨੂੰ ਦਿੱਤੇ ਗਏ ਸੀ 3 ਘਰੇਲੂ ਮੈਦਾਨ 

ਅਫਗਾਨਿਸਤਾਨ 'ਚ ਤਾਲਿਬਾਨ ਦੇ ਰਾਜ ਦੇ ਆਉਣ ਤੋਂ ਬਾਅਦ ਉੱਥੇ ਕ੍ਰਿਕਟ ਦੇ ਹਾਲਾਤ ਬਹੁਤੇ ਚੰਗੇ ਨਹੀਂ ਹਨ। ਕਈ ਦੇਸ਼ਾਂ ਨੇ ਔਰਤਾਂ ਦੇ ਅਧਿਕਾਰਾਂ ਨੂੰ ਖੋਹਣ ਦਾ ਹਵਾਲਾ ਦਿੰਦੇ ਹੋਏ ਅਫਗਾਨਿਸਤਾਨ ਨਾਲ ਸੀਰੀਜ਼ ਖੇਡਣ ਤੋਂ ਇਨਕਾਰ ਕਰ ਦਿੱਤਾ ਹੈ। ਅਜਿਹੀ ਸਥਿਤੀ ਵਿੱਚ, AFG ਦੀ ਬੇਨਤੀ ਤੋਂ ਬਾਅਦ, BCCI ਨੇ ਇਸ ਸਾਲ ਨੋਇਡਾ, ਲਖਨਊ ਅਤੇ ਕਾਨਪੁਰ ਨੂੰ ਅਫਗਾਨਿਸਤਾਨ ਟੀਮ ਦਾ ਘਰੇਲੂ ਮੈਦਾਨ ਐਲਾਨ ਕੀਤਾ ਸੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਖ਼ੁਸ਼ਖਬਰੀ ! ਪੰਜਾਬੀਆਂ ਦੀ ਬਹੁਤ ਵੱਡੀ ਦਿੱਕਤ ਹੋਈ ਖ਼ਤਮ, ਅੰਮ੍ਰਿਤਸਰ ਤੋਂ ਸ਼ੁਰੂ ਹੋਵੇਗੀ ਨਵੀਂ ਅੰਤਰਰਾਸ਼ਟਰੀ ਉਡਾਣ, ਜਾਣੋ ਪੂਰੀ ਜਾਣਕਾਰੀ

ਆਤਿਸ਼ੀ ਹੋਵੇਗੀ ਦਿੱਲੀ ਦੀ ਨਵੀਂ ਮੁੱਖ ਮੰਤਰੀ, ਅਰਵਿੰਦ ਕੇਜਰੀਵਾਲ ਨੇ ਨਾਮ ਦਾ ਰੱਖਿਆ ਪ੍ਰਸਤਾਵ

Alert: ਦੀਵਾਲੀ ਤੋਂ ਪਹਿਲਾਂ ਪਹਿਲਾਂ ਪੰਜਾਬ ਦੇ ਸਰਹੱਦੀ ਖੇਤਰਾਂ ਨੂੰ ਬੰਬ ਧਮਾਕਿਆਂ ਨਾਲ ਉਡਾਣ ਦੀ ਪਲਾਨਿੰਗ, ਸੁਰੱਖਿਆ ਏਜੰਸੀਆਂ ਨੇ ਅਲਰਟ ਕੀਤਾ ਜਾਰੀ

Stock Market Opening: ਸ਼ੇਅਰ ਬਾਜ਼ਾਰ ਦੀ ਸੁਸਤ ਸ਼ੁਰੂਆਤ, US ਫੈਡ ਦੀ ਬੈਠਕ ਤੋਂ ਪਹਿਲਾਂ ਘਰੇਲੂ ਬਾਜ਼ਾਰ ਦੀ ਚਾਲ ਧੀਮੀ

ABP Premium

ਵੀਡੀਓਜ਼

ਅੰਮ੍ਰਿਤਸਰ ਤੋਂ ਸਿੱਧੀ ਥਾਈਲੈਂਡ ਉਡਾਨ 28 ਅਕਤੂਬਰ 2024 ਤੋਂ ਸ਼ੁਰੂਆਤਿਸ਼ੀ ਦਾ ਤੂਫਾਨੀ ਸਿਆਸੀ ਸਫ਼ਰ! ਸਿਰਫ਼ 4 ਸਾਲਾਂ 'ਚ ਕਿਵੇਂ ਪਹੁੰਚੀ ਮੁੱਖ ਮੰਤਰੀ ਦੇ ਅਹੁਦੇ 'ਤੇ ?ਮਾਲਵਿੰਦਰ ਸਿੰਘ ਮਾਲੀ 'ਤੇ ਧਾਰਮਿਕ ਭਾਵਨਾ ਭੜਕਾਉਣ ਦੇ ਲੱਗੇ ਆਰੋਪ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਖ਼ੁਸ਼ਖਬਰੀ ! ਪੰਜਾਬੀਆਂ ਦੀ ਬਹੁਤ ਵੱਡੀ ਦਿੱਕਤ ਹੋਈ ਖ਼ਤਮ, ਅੰਮ੍ਰਿਤਸਰ ਤੋਂ ਸ਼ੁਰੂ ਹੋਵੇਗੀ ਨਵੀਂ ਅੰਤਰਰਾਸ਼ਟਰੀ ਉਡਾਣ, ਜਾਣੋ ਪੂਰੀ ਜਾਣਕਾਰੀ
ਖ਼ੁਸ਼ਖਬਰੀ ! ਪੰਜਾਬੀਆਂ ਦੀ ਬਹੁਤ ਵੱਡੀ ਦਿੱਕਤ ਹੋਈ ਖ਼ਤਮ, ਅੰਮ੍ਰਿਤਸਰ ਤੋਂ ਸ਼ੁਰੂ ਹੋਵੇਗੀ ਨਵੀਂ ਅੰਤਰਰਾਸ਼ਟਰੀ ਉਡਾਣ, ਜਾਣੋ ਪੂਰੀ ਜਾਣਕਾਰੀ
ਆਤਿਸ਼ੀ ਹੋਵੇਗੀ ਦਿੱਲੀ ਦੀ ਨਵੀਂ ਮੁੱਖ ਮੰਤਰੀ, ਅਰਵਿੰਦ ਕੇਜਰੀਵਾਲ ਨੇ ਨਾਮ ਦਾ ਰੱਖਿਆ ਪ੍ਰਸਤਾਵ
ਆਤਿਸ਼ੀ ਹੋਵੇਗੀ ਦਿੱਲੀ ਦੀ ਨਵੀਂ ਮੁੱਖ ਮੰਤਰੀ, ਅਰਵਿੰਦ ਕੇਜਰੀਵਾਲ ਨੇ ਨਾਮ ਦਾ ਰੱਖਿਆ ਪ੍ਰਸਤਾਵ
Alert: ਦੀਵਾਲੀ ਤੋਂ ਪਹਿਲਾਂ ਪਹਿਲਾਂ ਪੰਜਾਬ ਦੇ ਸਰਹੱਦੀ ਖੇਤਰਾਂ ਨੂੰ ਬੰਬ ਧਮਾਕਿਆਂ ਨਾਲ ਉਡਾਣ ਦੀ ਪਲਾਨਿੰਗ, ਸੁਰੱਖਿਆ ਏਜੰਸੀਆਂ ਨੇ ਅਲਰਟ ਕੀਤਾ ਜਾਰੀ
Alert: ਦੀਵਾਲੀ ਤੋਂ ਪਹਿਲਾਂ ਪਹਿਲਾਂ ਪੰਜਾਬ ਦੇ ਸਰਹੱਦੀ ਖੇਤਰਾਂ ਨੂੰ ਬੰਬ ਧਮਾਕਿਆਂ ਨਾਲ ਉਡਾਣ ਦੀ ਪਲਾਨਿੰਗ, ਸੁਰੱਖਿਆ ਏਜੰਸੀਆਂ ਨੇ ਅਲਰਟ ਕੀਤਾ ਜਾਰੀ
Stock Market Opening: ਸ਼ੇਅਰ ਬਾਜ਼ਾਰ ਦੀ ਸੁਸਤ ਸ਼ੁਰੂਆਤ, US ਫੈਡ ਦੀ ਬੈਠਕ ਤੋਂ ਪਹਿਲਾਂ ਘਰੇਲੂ ਬਾਜ਼ਾਰ ਦੀ ਚਾਲ ਧੀਮੀ
Stock Market Opening: ਸ਼ੇਅਰ ਬਾਜ਼ਾਰ ਦੀ ਸੁਸਤ ਸ਼ੁਰੂਆਤ, US ਫੈਡ ਦੀ ਬੈਠਕ ਤੋਂ ਪਹਿਲਾਂ ਘਰੇਲੂ ਬਾਜ਼ਾਰ ਦੀ ਚਾਲ ਧੀਮੀ
Diabetes In Kids:  ਇਸ ਕਾਰਨ ਬੱਚਿਆਂ ਵਿੱਚ ਵਧ ਰਹੀ ਹੈ ਡਾਇਬਟੀਜ, ਹੋ ਜਾਵੋ ਸਤਰਕ

ਝਿੜਕ ਕੇ ਜਾਂ ਮਾਰ ਕੇ ਨਹੀਂ, ਇਨ੍ਹਾਂ ਤਰੀਕਿਆਂ ਨਾਲ ਛੁਡਵਾਓ ਆਪਣੇ ਬੱਚਿਆਂ ਦੀ ਫੋਨ ਦੇਖਣ ਦੀ ਆਦਤ

Panchayati Raj Bill: ਨਵੇਂ ਰਾਜਪਾਲ ਨੇ ਮਾਨ ਸਰਕਾਰ ਵੱਲੋਂ ਲਿਆਂਦੇ ਬਿੱਲ ਨੂੰ ਦਿੱਤੀ ਮਨਜ਼ੂਰੀ, ਹੁਣ ਪੰਚਾਇਤੀ ਚੋਣਾਂ 'ਚ ਨਵਾਂ ਕਾਨੂੰਨ ਆਵੇਗਾ ਕੰਮ

ਪੰਜ ਸਾਲਾ ਬੇਟੇ ਦੀ ਜਨਮ ਦਿਨ ਪਾਰਟੀ ਉਤੇ ਕੇਕ ਕੱਟਣ ਦੌਰਾਨ ਮਾਂ ਦੀ ਮੌਤ, CCTV ਵਿਚ ਕੈਦ ਹੋ ਗਈ ਰੂਹ ਕੰਬਾਊ ਘਟਨਾ

Embed widget