IND vs SA: ਦੱਖਣੀ ਅਫਰੀਕਾ ਖਿਲਾਫ਼ ਮੈਚ ਤੋਂ ਪਹਿਲਾਂ ਪਾਕਿਸਤਾਨੀ ਖਿਡਾਰੀਆਂ ਨੂੰ ਮਿਲੇ ਵਿਰਾਟ ਕੋਹਲੀ, ਫੋਟੋ ਵਾਇਰਲ
Virat Kohli: 30 ਅਕਤੂਬਰ ਨੂੰ ਪਰਥ 'ਚ ਭਾਰਤੀ ਟੀਮ ਆਪਣਾ ਅਗਲਾ ਮੈਚ ਦੱਖਣੀ ਅਫਰੀਕਾ ਖਿਲਾਫ਼ ਖੇਡੇਗੀ। ਇਸ ਨਾਲ ਹੀ ਇਸ ਮੈਚ ਤੋਂ ਪਹਿਲਾਂ ਵਿਰਾਟ ਕੋਹਲੀ ਪਾਕਿਸਤਾਨੀ ਖਿਡਾਰੀਆਂ ਨਾਲ ਮੁਲਾਕਾਤ ਕਰਦੇ ਨਜ਼ਰ ਆਏ।
Virat Kohli Meets Pakistani Players: ਟੀਮ ਇੰਡੀਆ 2022 ਟੀ-20 ਵਿਸ਼ਵ ਕੱਪ 'ਚ ਸ਼ਾਨਦਾਰ ਪ੍ਰਦਰਸ਼ਨ ਜਾਰੀ ਰੱਖ ਰਹੀ ਹੈ। ਭਾਰਤੀ ਟੀਮ ਗਰੁੱਪ ਬੀ 'ਚ ਹੁਣ ਤੱਕ ਖੇਡੇ ਗਏ ਦੋਵੇਂ ਮੈਚ ਜਿੱਤ ਕੇ 4 ਅੰਕਾਂ ਨਾਲ ਅੰਕ ਸੂਚੀ 'ਚ ਪਹਿਲੇ ਸਥਾਨ 'ਤੇ ਹੈ। ਇਸ ਦੇ ਨਾਲ ਹੀ ਟੀਮ ਇੰਡੀਆ ਨੇ ਆਪਣਾ ਤੀਜਾ ਮੈਚ 30 ਅਕਤੂਬਰ ਨੂੰ ਦੱਖਣੀ ਅਫਰੀਕਾ ਖਿਲਾਫ ਖੇਡਣਾ ਹੈ। ਇਸ ਮੈਚ 'ਚ ਸਾਬਕਾ ਭਾਰਤੀ ਕਪਤਾਨ ਅਤੇ ਸਟਾਰ ਬੱਲੇਬਾਜ਼ ਵਿਰਾਟ ਕੋਹਲੀ ਨੇ ਪਾਕਿਸਤਾਨੀ ਖਿਡਾਰੀਆਂ ਨਾਲ ਮੁਲਾਕਾਤ ਕੀਤੀ।
ਇਸ ਮੈਚ ਤੋਂ ਪਹਿਲਾਂ ਭਾਰਤ ਦੇ ਮਹਾਨ ਬੱਲੇਬਾਜ਼ ਅਤੇ ਵਿਸ਼ਵ ਕੱਪ 'ਚ ਸ਼ਾਨਦਾਰ ਫਾਰਮ 'ਚ ਚੱਲ ਰਹੇ ਵਿਰਾਟ ਕੋਹਲੀ ਦੀ ਤਸਵੀਰ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ। ਜਿਸ 'ਚ ਵਿਰਾਟ ਕੋਹਲੀ ਪਾਕਿਸਤਾਨੀ ਖਿਡਾਰੀਆਂ ਸ਼ਾਹੀਨ ਅਫਰੀਦੀ ਅਤੇ ਹੈਰਿਸ ਰਾਊਫ ਨਾਲ ਮੁਲਾਕਾਤ ਕਰਦੇ ਨਜ਼ਰ ਆ ਰਹੇ ਹਨ।
ਵਿਰਾਟ ਨੇ ਪਾਕਿਸਤਾਨੀ ਖਿਡਾਰੀਆਂ ਨਾਲ ਕੀਤੀ ਮੁਲਾਕਾਤ
ਟੀ-20 ਵਿਸ਼ਵ ਕੱਪ 'ਚ ਦੱਖਣੀ ਅਫਰੀਕਾ ਖਿਲਾਫ ਅਗਲੇ ਮੈਚ ਲਈ ਟੀਮ ਇੰਡੀਆ ਪਰਥ ਪਹੁੰਚ ਗਈ ਹੈ। ਇਸ ਦੇ ਨਾਲ ਹੀ ਪਾਕਿਸਤਾਨ ਨੇ ਵੀ ਆਪਣਾ ਅਗਲਾ ਮੈਚ ਪਰਥ ਵਿੱਚ ਹੀ ਖੇਡਣਾ ਹੈ। ਅਜਿਹੇ 'ਚ ਭਾਰਤੀ ਟੀਮ ਦੇ ਦਿੱਗਜ ਬੱਲੇਬਾਜ਼ ਵਿਰਾਟ ਕੋਹਲੀ ਪਾਕਿਸਤਾਨ ਦੇ ਖਿਡਾਰੀਆਂ ਸ਼ਾਹੀਨ ਅਫਰੀਦੀ ਅਤੇ ਹੈਰਿਸ ਰਾਊਫ ਨਾਲ ਮੁਲਾਕਾਤ ਕਰਦੇ ਨਜ਼ਰ ਆਏ। ਕੋਹਲੀ ਦੀ ਪਾਕਿਸਤਾਨੀ ਖਿਡਾਰੀਆਂ ਨਾਲ ਮੁਲਾਕਾਤ ਦੀ ਇਹ ਤਸਵੀਰ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਹੀ ਹੈ।
ਵਿਰਾਟ ਨੇ ਪਾਕਿਸਤਾਨ ਖਿਲਾਫ਼ ਮੈਚ ਵਿਨਿੰਗ ਖੇਡੀ ਸੀ ਪਾਰੀ
ਦੱਸ ਦੇਈਏ ਕਿ ਟੀ-20 ਵਿਸ਼ਵ ਕੱਪ 2022 ਵਿੱਚ ਟੀਮ ਇੰਡੀਆ ਨੇ ਆਪਣੇ ਸਫ਼ਰ ਦੀ ਸ਼ੁਰੂਆਤ ਪਾਕਿਸਤਾਨ ਖ਼ਿਲਾਫ਼ ਮੈਚ ਨਾਲ ਕੀਤੀ ਸੀ। ਦੋਵਾਂ ਟੀਮਾਂ ਵਿਚਾਲੇ ਇਹ ਮੈਚ ਬਹੁਤ ਰੋਮਾਂਚਕ ਰਿਹਾ ਅਤੇ ਇਸ ਦਾ ਨਤੀਜਾ ਮੈਚ ਦੀ ਆਖਰੀ ਗੇਂਦ 'ਤੇ ਸਾਹਮਣੇ ਆਇਆ।
ਪਾਕਿਸਤਾਨ ਦੇ ਖਿਲਾਫ਼ ਇਸ ਸ਼ਾਨਦਾਰ ਮੈਚ 'ਚ ਵਿਰਾਟ ਕੋਹਲੀ ਨੇ ਮੈਚ ਜੇਤੂ ਅਰਧ ਸੈਂਕੜਾ ਲਗਾਇਆ। ਉਸ ਨੇ ਮੈਚ ਦੇ ਮੋੜ 'ਤੇ ਪਾਕਿਸਤਾਨੀ ਤੇਜ਼ ਗੇਂਦਬਾਜ਼ ਹੈਰਿਸ ਰਾਊਫ ਦੇ ਓਵਰ 'ਚ ਦੋ ਛੱਕੇ ਜੜੇ। ਕੋਹਲੀ ਦੇ ਇਨ੍ਹਾਂ ਛੱਕਿਆਂ ਦੀ ਮਦਦ ਨਾਲ ਭਾਰਤੀ ਟੀਮ ਇਹ ਮੈਚ ਜਿੱਤਣ 'ਚ ਕਾਮਯਾਬ ਰਹੀ। ਹੁਣ ਭਾਰਤੀ ਟੀਮ ਦੇ ਕ੍ਰਿਕਟ ਪ੍ਰਸ਼ੰਸਕਾਂ ਨੂੰ ਪੂਰੀ ਉਮੀਦ ਹੈ ਕਿ ਕੋਹਲੀ ਦੱਖਣੀ ਅਫਰੀਕਾ ਖਿਲਾਫ ਬੱਲੇ ਨਾਲ ਧਮਾਕੇਦਾਰ ਪ੍ਰਦਰਸ਼ਨ ਕਰਨਗੇ ਅਤੇ ਟੀਮ ਇੰਡੀਆ ਦੀ ਗਤੀ ਨੂੰ ਬਰਕਰਾਰ ਰੱਖਣਗੇ।