T20 WC 2024: ਜੈ ਸ਼ਾਹ ਵੱਲੋਂ ਵੱਡਾ ਐਲਾਨ, ਟੀ-20 ਵਿਸ਼ਵ ਕੱਪ 'ਚ ਰੋਹਿਤ ਸ਼ਰਮਾ ਹੋਣਗੇ ਕਪਤਾਨ, ਜਾਣੋ ਕੌਣ ਬਣਿਆ ਉਪ-ਕਪਤਾਨ
T20 WC 2024: ਰੋਹਿਤ ਸ਼ਰਮਾ ਟੀ-20 ਵਿਸ਼ਵ ਕੱਪ 2024 'ਚ ਟੀਮ ਇੰਡੀਆ ਦੀ ਅਗਵਾਈ ਕਰਨਗੇ। ਇਹ ਐਲਾਨ ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ.ਸੀ.ਸੀ.ਆਈ.) ਦੇ ਸਕੱਤਰ ਜੈ ਸ਼ਾਹ ਨੇ ਕੀਤਾ ਹੈ। ਉਸ
T20 WC 2024: ਟੀ-20 ਵਿਸ਼ਵ ਕੱਪ 2024 'ਚ ਟੀਮ ਇੰਡੀਆ ਦੇ ਕਪਤਾਨ ਨੂੰ ਲੈ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦਰਅਸਲ, ਟੀ-20 ਵਿੱਚ ਭਾਰਤ ਦਾ ਕਪਤਾਨ ਕੌਣ ਹੋਏਗਾ ਇਸਦਾ ਐਲਾਨ ਕਰ ਦਿੱਤਾ ਗਿਆ ਹੈ। ਇਹ ਐਲਾਨ ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ.ਸੀ.ਸੀ.ਆਈ.) ਦੇ ਸਕੱਤਰ ਜੈ ਸ਼ਾਹ ਨੇ ਕੀਤਾ ਹੈ। ਉਸ ਨੇ ਬੁੱਧਵਾਰ ਨੂੰ ਰਾਜਕੋਟ ਵਿੱਚ ਭਾਰਤ ਬਨਾਮ ਇੰਗਲੈਂਡ ਸੀਰੀਜ਼ ਦੇ ਤੀਜੇ ਟੈਸਟ ਤੋਂ ਪਹਿਲਾਂ ਆਯੋਜਿਤ ਇੱਕ ਪ੍ਰੋਗਰਾਮ ਵਿੱਚ ਟੀਮ ਦਾ ਕਪਤਾਨ ਰੋਹਿਤ ਸ਼ਰਮਾ ਨੂੰ ਬਣਾਇਆ। ਇਸ ਦੌਰਾਨ ਉਨ੍ਹਾਂ ਸਟਾਰ ਆਲਰਾਊਂਡਰ ਹਾਰਦਿਕ ਪਾਂਡਿਆ ਆਗਾਮੀ ਨੂੰ ਵਿਸ਼ਵ ਕੱਪ 'ਚ ਟੀਮ ਦੇ ਉਪ ਕਪਤਾਨ ਬਣਾਇਆ।
ਇਸ ਦੌਰਾਨ ਸੌਰਾਸ਼ਟਰ ਕ੍ਰਿਕਟ ਐਸੋਸੀਏਸ਼ਨ ਸਟੇਡੀਅਮ ਦਾ ਨਾਂ ਬਦਲਣ ਦਾ ਵੀ ਐਲਾਨ ਕੀਤਾ ਗਿਆ। ਇਸ ਸਟੇਡੀਅਮ ਦਾ ਨਵਾਂ ਨਾਮ ਨਿਰੰਜਨ ਸ਼ਾਹ ਸਟੇਡੀਅਮ ਹੋਵੇਗਾ। ਇਹ ਬਦਲਾਅ ਸਾਬਕਾ ਪਹਿਲੀ ਸ਼੍ਰੇਣੀ ਕ੍ਰਿਕਟਰ ਅਤੇ ਬੀਸੀਸੀਆਈ ਦੇ ਸਾਬਕਾ ਸਕੱਤਰ ਨਿਰੰਜਨ ਸ਼ਾਹ ਦੇ ਸਨਮਾਨ ਲਈ ਕੀਤਾ ਗਿਆ ਹੈ।
BCCI ਸਕੱਤਰ ਵਨਡੇ ਵਿਸ਼ਵ ਕੱਪ 2023 ਵਿੱਚ ਟੀਮ ਇੰਡੀਆ ਦੇ ਪ੍ਰਦਰਸ਼ਨ ਤੋਂ ਖੁਸ਼
ਇਸ ਦੌਰਾਨ ਜੈ ਸ਼ਾਹ ਨੇ ਵਨਡੇ ਵਿਸ਼ਵ ਕੱਪ ਵਿੱਚ ਟੀਮ ਇੰਡੀਆ ਦੇ ਪ੍ਰਦਰਸ਼ਨ ਬਾਰੇ ਵੀ ਗੱਲ ਕੀਤੀ। ਉਸ ਨੇ ਲਗਾਤਾਰ 10 ਮੈਚਾਂ ਵਿੱਚ ਭਾਰਤ ਦੀ ਜਿੱਤ 'ਤੇ ਖੁਸ਼ੀ ਜ਼ਾਹਰ ਕੀਤੀ। ਸ਼ਾਹ ਭਾਰਤ ਦੇ ਪ੍ਰਦਰਸ਼ਨ ਤੋਂ ਕਾਫੀ ਖੁਸ਼ ਨਜ਼ਰ ਆ ਰਹੇ ਸਨ। ਦਰਅਸਲ, ਪਿਛਲੇ ਸਾਲ ਭਾਰਤ ਦੀ ਮੇਜ਼ਬਾਨੀ ਵਿੱਚ ਹੋਏ ਵਨਡੇ ਵਿਸ਼ਵ ਕੱਪ ਵਿੱਚ ਭਾਰਤੀ ਟੀਮ ਨੂੰ ਸੈਮੀਫਾਈਨਲ ਵਿੱਚ ਆਸਟਰੇਲੀਆ ਤੋਂ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਇਸ ਤੋਂ ਪਹਿਲਾਂ ਟੀਮ ਇੰਡੀਆ ਨੇ ਲਗਾਤਾਰ 10 ਮੈਚ ਜਿੱਤੇ ਸਨ। ਸ਼ਾਹ ਨੇ ਕਿਹਾ, "ਭਾਵੇਂ ਅਸੀਂ 2023 ਵਨਡੇ ਵਿਸ਼ਵ ਕੱਪ ਦਾ ਫਾਈਨਲ ਮੈਚ ਹਾਰ ਗਏ, ਟੀਮ ਇੰਡੀਆ ਪ੍ਰਸ਼ੰਸਕਾਂ ਦਾ ਦਿਲ ਜਿੱਤਣ ਵਿੱਚ ਕਾਮਯਾਬ ਰਹੀ। ਭਾਰਤ ਨੇ ਲਗਾਤਾਰ 10 ਮੈਚ ਜਿੱਤੇ ਹਨ। ਮੈਨੂੰ ਭਰੋਸਾ ਹੈ ਕਿ ਰੋਹਿਤ ਸ਼ਰਮਾ ਦੀ ਕਪਤਾਨੀ ਵਿੱਚ ਟੀਮ ਇੰਡੀਆ ਇਸ ਸਾਲ ਹੋਣ ਵਾਲੇ ਟੀ-20 ਵਿਸ਼ਵ ਕੱਪ 'ਚ ਜਿੱਤ ਦਰਜ ਕਰਨ 'ਚ ਸਫਲ ਰਹੇ।
ਸੀਰੀਜ਼ 1-1 ਨਾਲ ਬਰਾਬਰ
ਭਾਰਤ ਅਤੇ ਇੰਗਲੈਂਡ ਵਿਚਾਲੇ ਪੰਜ ਮੈਚਾਂ ਦੀ ਟੈਸਟ ਸੀਰੀਜ਼ ਦਾ ਤੀਜਾ ਮੈਚ ਵੀਰਵਾਰ ਨੂੰ ਰਾਜਕੋਟ ਦੇ ਨਿਰੰਜਨ ਸ਼ਾਹ ਸਟੇਡੀਅਮ 'ਚ ਖੇਡਿਆ ਜਾਵੇਗਾ। ਇਸ ਮੈਚ ਵਿੱਚ ਦੋਵੇਂ ਟੀਮਾਂ ਬੜ੍ਹਤ ਦਰਜ ਕਰਨ ਲਈ ਉਤਰਨਗੀਆਂ। ਹੈਦਰਾਬਾਦ 'ਚ ਖੇਡੇ ਗਏ ਸ਼ੁਰੂਆਤੀ ਮੈਚ 'ਚ ਬੇਨ ਸਟੋਕਸ ਦੀ ਅਗਵਾਈ ਵਾਲੀ ਟੀਮ ਨੇ ਭਾਰਤ ਨੂੰ 28 ਦੌੜਾਂ ਨਾਲ ਹਰਾਇਆ। ਇਸ ਦੌਰਾਨ ਟੀਮ ਇੰਡੀਆ ਨੇ ਦੂਜੇ ਮੈਚ 'ਚ ਇੰਗਲੈਂਡ ਨੂੰ 106 ਦੌੜਾਂ ਨਾਲ ਹਰਾ ਕੇ ਵਾਪਸੀ ਕੀਤੀ ਅਤੇ ਸੀਰੀਜ਼ 1-1 ਨਾਲ ਬਰਾਬਰ ਕਰ ਲਈ। ਹੁਣ ਦੋਵਾਂ ਟੀਮਾਂ ਵਿਚਾਲੇ ਸਖ਼ਤ ਮੁਕਾਬਲਾ ਹੋਵੇਗਾ।