T20 WORLD CUP 2024: ਕ੍ਰਿਕਟ ਜਗਤ 'ਚ ਆਇਆ ਭੂਚਾਲ, ਹਿੰਸਕ ਪ੍ਰਦਰਸ਼ਨ ਨਾਲ ਹਿੱਲਿਆ ਇਹ ਦੇਸ਼, 2024 ਵਿਸ਼ਵ ਕੱਪ ਦੀ ਗੁਆ ਸਕਦਾ ਮੇਜ਼ਬਾਨੀ
Bangladesh Riots: ਭਾਰਤ ਦੇ ਗੁਆਂਢੀ ਦੇਸ਼ ਬੰਗਲਾਦੇਸ਼ ਵਿੱਚ ਪਿਛਲੇ ਕਈ ਹਫ਼ਤਿਆਂ ਤੋਂ ਹਿੰਸਕ ਪ੍ਰਦਰਸ਼ਨ ਚੱਲ ਰਹੇ ਹਨ। ਸਰਕਾਰੀ ਨੌਕਰੀਆਂ ਵਿੱਚ ਰਾਖਵੇਂਕਰਨ ਨੂੰ ਲੈ ਕੇ ਉੱਥੇ ਦੰਗੇ ਭੜਕ ਗਏ ਹਨ। ਹੁਣ ਉਥੇ ਵਿਗੜਦੇ ਹਾਲਾਤਾਂ
Bangladesh Riots: ਭਾਰਤ ਦੇ ਗੁਆਂਢੀ ਦੇਸ਼ ਬੰਗਲਾਦੇਸ਼ ਵਿੱਚ ਪਿਛਲੇ ਕਈ ਹਫ਼ਤਿਆਂ ਤੋਂ ਹਿੰਸਕ ਪ੍ਰਦਰਸ਼ਨ ਚੱਲ ਰਹੇ ਹਨ। ਸਰਕਾਰੀ ਨੌਕਰੀਆਂ ਵਿੱਚ ਰਾਖਵੇਂਕਰਨ ਨੂੰ ਲੈ ਕੇ ਉੱਥੇ ਦੰਗੇ ਭੜਕ ਗਏ ਹਨ। ਹੁਣ ਉਥੇ ਵਿਗੜਦੇ ਹਾਲਾਤਾਂ ਨੂੰ ਦੇਖਦੇ ਹੋਏ ਅੰਤਰਰਾਸ਼ਟਰੀ ਕ੍ਰਿਕਟ ਪਰਿਸ਼ਦ (ICC) ਜਲਦੀ ਹੀ ਮਹਿਲਾ ਟੀ-20 ਵਿਸ਼ਵ ਕੱਪ 2024 ਦੀ ਮੇਜ਼ਬਾਨੀ ਨੂੰ ਲੈ ਕੇ ਵੱਡਾ ਫੈਸਲਾ ਲੈ ਸਕਦੀ ਹੈ। ਦੱਸ ਦੇਈਏ ਕਿ ਮਹਿਲਾ ਟੀ-20 ਵਿਸ਼ਵ ਕੱਪ ਇਸ ਸਾਲ 3 ਅਕਤੂਬਰ ਤੋਂ 20 ਅਕਤੂਬਰ ਤੱਕ ਬੰਗਲਾਦੇਸ਼ ਵਿੱਚ ਖੇਡਿਆ ਜਾਣਾ ਹੈ। ਹੁਣ ਕ੍ਰਿਕਬਜ਼ ਦੇ ਅਨੁਸਾਰ, ਆਈਸੀਸੀ ਬੰਗਲਾਦੇਸ਼ ਵਿੱਚ ਹੋ ਰਹੇ ਦੰਗਿਆਂ 'ਤੇ ਨੇੜਿਓਂ ਨਜ਼ਰ ਰੱਖ ਰਹੀ ਹੈ।
ਕ੍ਰਿਕਬਜ਼ ਦੇ ਮੁਤਾਬਕ, ਆਈਸੀਸੀ ਦੇ ਇੱਕ ਸੂਤਰ ਨੇ ਦੱਸਿਆ ਕਿ, "ਅਧਿਕਾਰੀ ਬੰਗਲਾਦੇਸ਼ ਵਿੱਚ ਹੋਏ ਦੰਗਿਆਂ 'ਤੇ ਨੇੜਿਓਂ ਨਜ਼ਰ ਰੱਖ ਰਹੇ ਹਨ, ਪਰ ਟੂਰਨਾਮੈਂਟ ਦੇ ਹੋਣ ਵਿੱਚ ਅਜੇ ਬਹੁਤ ਸਮਾਂ ਬਾਕੀ ਹੈ। ਪਿਛਲੇ 24 ਘੰਟਿਆਂ ਵਿੱਚ ਉੱਥੇ ਸਥਿਤੀ ਵਿੱਚ ਸੁਧਾਰ ਹੋਇਆ ਹੈ।" ਇਹ ਵੀ ਧਿਆਨ ਦੇਣ ਯੋਗ ਹੈ ਕਿ ਹਾਲ ਹੀ ਵਿੱਚ ਆਈਸੀਸੀ ਨੇ ਕੋਲੰਬੋ ਵਿੱਚ ਇੱਕ ਮੀਟਿੰਗ ਬੁਲਾਈ ਸੀ, ਜਿਸ ਵਿੱਚ ਮਹਿਲਾ ਟੀ-20 ਵਿਸ਼ਵ ਕੱਪ ਦਾ ਮੁੱਦਾ ਫਿਲਹਾਲ ਨਹੀਂ ਉਠਾਇਆ ਗਿਆ ਹੈ। ਹਾਲਾਂਕਿ, ਬੰਗਲਾਦੇਸ਼ ਕ੍ਰਿਕਟ ਬੋਰਡ ਨੇ ਸਥਿਤੀ ਦਾ ਨੋਟਿਸ ਲਿਆ ਹੈ।
ਬੰਗਲਾਦੇਸ਼ ਵਿੱਚ ਦੰਗਿਆਂ ਦਾ ਕੀ ਕਾਰਨ ?
ਦਰਅਸਲ, 1971 ਦੀ ਆਜ਼ਾਦੀ ਦੀ ਲੜਾਈ ਵਿੱਚ ਲੜਨ ਵਾਲੇ ਯੋਧਿਆਂ ਦੇ ਪਰਿਵਾਰਾਂ ਲਈ ਸਰਕਾਰੀ ਨੌਕਰੀਆਂ ਵਿੱਚ 30 ਫੀਸਦੀ ਰਾਖਵਾਂਕਰਨ ਦਾ ਪ੍ਰਬੰਧ ਹੈ। ਰਾਖਵੇਂਕਰਨ ਦੇ ਇਸ ਵਿਰੋਧ ਕਾਰਨ ਬੰਗਲਾਦੇਸ਼ ਦੰਗਿਆਂ ਦੀ ਭੇਂਟ ਚੜ੍ਹ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਹਿੰਸਾ ਕਾਰਨ ਹੁਣ ਤੱਕ 100 ਤੋਂ ਵੱਧ ਲੋਕ ਆਪਣੀ ਜਾਨ ਗੁਆ ਚੁੱਕੇ ਹਨ, ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਹਨ ਅਤੇ ਦੇਸ਼ ਭਰ ਦੇ ਪ੍ਰਮੁੱਖ ਵਿਦਿਅਕ ਅਦਾਰਿਆਂ ਨੂੰ ਫਿਲਹਾਲ ਤਾਲਾ ਲੱਗਾ ਹੋਇਆ ਹੈ।
ਵਿਸ਼ਵ ਕੱਪ ਕਦੋਂ ਹੋਵੇਗਾ?
ਮਹਿਲਾ ਟੀ-20 ਵਿਸ਼ਵ ਕੱਪ 3 ਅਕਤੂਬਰ ਤੋਂ 20 ਅਕਤੂਬਰ ਤੱਕ ਬੰਗਲਾਦੇਸ਼ ਵਿੱਚ ਖੇਡਿਆ ਜਾਵੇਗਾ। ਮੇਜ਼ਬਾਨ ਬੰਗਲਾਦੇਸ਼ ਤੋਂ ਇਲਾਵਾ ਇਸ ਈਵੈਂਟ 'ਚ ਭਾਰਤ, ਇੰਗਲੈਂਡ ਅਤੇ ਆਸਟ੍ਰੇਲੀਆ ਸਮੇਤ ਕੁੱਲ 10 ਟੀਮਾਂ ਹਿੱਸਾ ਲੈਣਗੀਆਂ, ਜਿਨ੍ਹਾਂ ਨੂੰ 2 ਗਰੁੱਪਾਂ 'ਚ ਵੰਡਿਆ ਗਿਆ ਹੈ। ਭਾਰਤ ਗਰੁੱਪ ਏ 'ਚ ਮੌਜੂਦ ਹੈ। ਆਪੋ-ਆਪਣੇ ਗਰੁੱਪਾਂ ਵਿੱਚ ਟਾਪ-2 ਟੀਮਾਂ ਸੈਮੀਫਾਈਨਲ ਵਿੱਚ ਪ੍ਰਵੇਸ਼ ਕਰਨਗੀਆਂ ਅਤੇ ਟੂਰਨਾਮੈਂਟ ਦਾ ਫਾਈਨਲ 20 ਅਕਤੂਬਰ ਨੂੰ ਖੇਡਿਆ ਜਾਵੇਗਾ। ਤੁਹਾਨੂੰ ਦੱਸ ਦੇਈਏ ਕਿ 2026 ਵਿਸ਼ਵ ਕੱਪ ਵਿੱਚ 12 ਟੀਮਾਂ ਦੇ ਪ੍ਰਬੰਧ ਨੂੰ ਹਰੀ ਝੰਡੀ ਦੇ ਦਿਖਾਈ ਗਈ ਹੈ।