IND vs SA Final: ਅੱਜ ਯਾਨੀਕਿ 29 ਜੂਨ ਦਿਨ ਸ਼ਨੀਵਾਰ ਨੂੰ ਭਾਰਤ ਅਤੇ ਦੱਖਣੀ ਅਫਰੀਕਾ ਟੀ-20 ਵਿਸ਼ਵ ਕੱਪ 2024 ਦੇ ਖ਼ਿਤਾਬੀ ਮੁਕਾਬਲੇ ਵਿੱਚ ਆਹਮੋ-ਸਾਹਮਣੇ ਹੋਣ ਲਈ ਤਿਆਰ ਹਨ। ਇਕ ਪਾਸੇ ਅਫਰੀਕਾ ਪਹਿਲੀ ਵਾਰ ਕਿਸੇ ਵਿਸ਼ਵ ਕੱਪ ਦਾ ਫਾਈਨਲ ਖੇਡ ਰਿਹਾ ਹੈ, ਦੂਜੇ ਪਾਸੇ ਟੀਮ ਇੰਡੀਆ ਨੇ ਪਿਛਲੇ 11 ਸਾਲਾਂ ਤੋਂ ਕੋਈ ਵੀ ਆਈਸੀਸੀ ਟਰਾਫੀ ਨਹੀਂ ਜਿੱਤੀ ਹੈ। ਦੋਵਾਂ ਟੀਮਾਂ ਕੋਲ ਇਤਿਹਾਸ ਰਚਣ ਦਾ ਮੌਕਾ ਹੈ, ਪਰ ਆਖੀਰ 'ਚ ਸਿਰਫ਼ ਇੱਕ ਹੀ ਟੀਮ ਇਸ ਟਰਾਫੀ ਦੀ ਹੱਕਦਾਰ ਹੋ ਪਾਵੇਗੀ।


ਇਹ ਫਾਈਨਲ ਮੈਚ ਬਾਰਬਾਡੋਸ ਦੇ ਬ੍ਰਿਜਟਾਊਨ ਸਥਿਤ ਕੇਨਸਿੰਗਟਨ ਓਵਲ ਸਟੇਡੀਅਮ 'ਚ ਖੇਡਿਆ ਜਾਵੇਗਾ, ਜਿੱਥੇ ਫਾਈਨਲ ਮੈਚ ਦੇ ਸਮੇਂ ਮੀਂਹ ਪੈਣ ਦੀ ਸੰਭਾਵਨਾ ਹੈ। ਤਾਂ ਆਓ ਜਾਣਦੇ ਹਾਂ ਜੇਕਰ ਫਾਈਨਲ ਮੈਚ ਮੀਂਹ ਕਾਰਨ ਸ਼ੁਰੂ ਨਹੀਂ ਹੋ ਸਕਿਆ ਤਾਂ ਕੌਣ ਬਣੇਗਾ ਚੈਂਪੀਅਨ?



ਮੌਸਮ ਕਿਹੋ ਜਿਹਾ ਰਹੇਗਾ?


ਵੈਸਟਇੰਡੀਜ਼ ਦੇ ਸਮੇਂ ਮੁਤਾਬਕ ਇਹ ਫਾਈਨਲ ਮੈਚ ਸਵੇਰੇ 10:30 ਵਜੇ ਸ਼ੁਰੂ ਹੋਵੇਗਾ। ਦੱਸਿਆ ਜਾ ਰਿਹਾ ਹੈ ਕਿ ਸਵੇਰੇ 6 ਵਜੇ ਤੋਂ ਸਵੇਰੇ 8 ਵਜੇ ਤੱਕ ਬਾਰਬਾਡੋਸ ਦੇ ਕੁਝ ਇਲਾਕਿਆਂ 'ਚ ਤੇਜ਼ ਹਵਾਵਾਂ ਅਤੇ ਗਰਜ਼-ਤੂਫਾਨ ਦੀ ਸੰਭਾਵਨਾ ਹੈ। 51 ਫੀਸਦੀ ਮੀਂਹ ਪੈਣ ਦਾ ਵੀ ਅਨੁਮਾਨ ਹੈ। ਅਜਿਹੇ 'ਚ ਮੈਚ ਦੇਰੀ ਨਾਲ ਸ਼ੁਰੂ ਹੋ ਸਕਦਾ ਹੈ ਪਰ ਦੁਪਹਿਰ ਬਾਅਦ ਫਿਰ ਤੋਂ ਭਾਰੀ ਮੀਂਹ ਅਤੇ ਤੂਫਾਨ ਆਉਣ ਦੀ ਸੰਭਾਵਨਾ ਹੈ, ਜਿਸ ਕਾਰਨ ਮੈਚ ਰੱਦ ਹੋਣ ਦੀ ਸੰਭਾਵਨਾ ਹੈ।


ਰਿਜ਼ਰਵ ਦਿਨ ਫਾਈਨਲ ਲਈ ਹੈ


ਹਾਲਾਂਕਿ ਵਿਸ਼ਵ ਕੱਪ ਦੇ ਦੂਜੇ ਸੈਮੀਫਾਈਨਲ ਮੈਚ ਲਈ ਕੋਈ ਰਿਜ਼ਰਵ ਡੇ ਨਹੀਂ ਰੱਖਿਆ ਗਿਆ ਸੀ ਪਰ ਜੇਕਰ ਮੀਂਹ ਜਾਂ ਤੂਫਾਨ ਕਾਰਨ ਫਾਈਨਲ ਮੈਚ 29 ਜੂਨ ਨੂੰ ਨਹੀਂ ਹੋ ਸਕਿਆ ਤਾਂ ਮੈਚ 30 ਜੂਨ ਨੂੰ ਜਾਰੀ ਰੱਖਿਆ ਜਾਵੇਗਾ। ਇਕ ਹੋਰ ਧਿਆਨ ਦੇਣ ਵਾਲੀ ਗੱਲ ਇਹ ਹੈ ਕਿ ਜੇਕਰ ਮੈਚ 29 ਜੂਨ ਨੂੰ ਦੇਰੀ ਨਾਲ ਸ਼ੁਰੂ ਹੁੰਦਾ ਹੈ, ਤਾਂ 190 ਮਿੰਟ ਦਾ ਵਾਧੂ ਸਮਾਂ ਦਿੱਤਾ ਗਿਆ ਹੈ। ਰਿਜ਼ਰਵ ਡੇ ਦੀ ਵਰਤੋਂ ਉਦੋਂ ਹੀ ਕੀਤੀ ਜਾਵੇਗੀ ਜਦੋਂ ਮੈਚ ਅਧਿਕਾਰੀ ਬੇਵੱਸ ਹੋ ਜਾਣਗੇ।


ਜਾਣੋ ਨਿਯਮ ਕੀ ਕਹਿੰਦੇ ਹਨ?


ਆਈਸੀਸੀ ਦੇ ਨਿਯਮਾਂ (ICC Rules) ਦਾ ਕਹਿਣਾ ਹੈ ਕਿ ਮੈਚ ਨੂੰ ਨਿਰਧਾਰਤ ਦਿਨ 'ਤੇ ਪੂਰਾ ਕਰਨ ਦੀ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ। ਜੇਕਰ chase ਕਰਨ ਵਾਲੀ ਟੀਮ ਪੂਰੇ 10 ਓਵਰ ਨਹੀਂ ਖੇਡ ਸਕੀ ਤਾਂ ਮੈਚ ਨੂੰ ਰਿਜ਼ਰਵ ਡੇ 'ਤੇ ਤਬਦੀਲ ਕਰ ਦਿੱਤਾ ਜਾਵੇਗਾ। ਅਤੇ ਜੇਕਰ ਮੈਚ ਖਰਾਬ ਮੌਸਮ ਕਾਰਨ ਰਿਜ਼ਰਵ ਡੇ 'ਤੇ ਵੀ ਪੂਰਾ ਨਹੀਂ ਹੁੰਦਾ। ਅਜਿਹੇ 'ਚ ਭਾਰਤ ਅਤੇ ਦੱਖਣੀ ਅਫਰੀਕਾ ਨੂੰ ਸੰਯੁਕਤ ਜੇਤੂ ਐਲਾਨਿਆ ਜਾਵੇਗਾ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।