Indian Cricket Team: ਆਈਪੀਐੱਲ 2024 ਦੇ ਸ਼ੈਡਿਊਲ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ IPL ਟੀਮਾਂ ਲਈ ਬੁਰੀ ਖਬਰ ਆ ਰਹੀ ਹੈ। ਦਰਅਸਲ, ਟੀ-20 ਵਿਸ਼ਵ ਕੱਪ ਟੀਮ ਵਿੱਚ ਖੇਡਣ ਵਾਲੇ ਖਿਡਾਰੀਆਂ ਨੂੰ ਆਈਪੀਐਲ ਪਲੇਆਫ ਦੌਰਾਨ ਹੀ ਅਮਰੀਕਾ ਲਈ ਰਵਾਨਾ ਹੋਣਾ ਪਵੇਗਾ। ਹਾਲਾਂਕਿ, ਜਿਨ੍ਹਾਂ ਖਿਡਾਰੀਆਂ ਦੀਆਂ ਟੀਮਾਂ ਪਲੇਆਫ 'ਚ ਪਹੁੰਚ ਜਾਣਗੀਆਂ, ਉਨ੍ਹਾਂ ਨੂੰ ਨਹੀਂ ਜਾਣਾ ਪਵੇਗਾ, ਯਾਨੀ ਇਹ ਖਿਡਾਰੀ ਆਈ.ਪੀ.ਐੱਲ. ਦੇ ਪਲੇਆਫ 'ਚ ਖੇਡ ਸਕਣਗੇ। ਪਰ ਜਿਨ੍ਹਾਂ ਦੀਆਂ ਟੀਮਾਂ ਆਈਪੀਐਲ ਪਲੇਆਫ ਵਿੱਚ ਜਗ੍ਹਾ ਬਣਾਉਣ ਵਿੱਚ ਅਸਫਲ ਰਹਿਣਗੀਆਂ, ਉਨ੍ਹਾਂ ਦੇ ਖਿਡਾਰੀਆਂ ਨੂੰ ਟੂਰਨਾਮੈਂਟ ਦੇ ਅੱਧ ਵਿੱਚ ਹੀ ਛੱਡਣਾ ਪਵੇਗਾ।
ਬਾਕੀ ਬਚੇ ਭਾਰਤੀ ਖਿਡਾਰੀ ਕਦੋਂ ਹੋਣਗੇ ਰਵਾਨਾ?
ਟੀ-20 ਵਿਸ਼ਵ ਕੱਪ ਦੀ ਸ਼ੁਰੂਆਤ 2 ਜੂਨ ਤੋਂ ਹੋਣ ਜਾ ਰਹੀ ਹੈ। ਇਸ ਦੇ ਨਾਲ ਹੀ ਇਸ ਟੂਰਨਾਮੈਂਟ ਦੀ ਸ਼ੁਰੂਆਤ ਤੋਂ ਪਹਿਲਾਂ ਭਾਰਤੀ ਟੀਮ 2 ਅਭਿਆਸ ਮੈਚ ਖੇਡੇਗੀ। ਅਭਿਆਸ ਮੈਚ ਵਿੱਚ ਬਿਹਤਰ ਪ੍ਰਦਰਸ਼ਨ ਕਰਨ ਵਾਲੇ ਖਿਡਾਰੀਆਂ ਨੂੰ ਵਿਸ਼ਵ ਕੱਪ ਵਿੱਚ ਅਜ਼ਮਾਇਆ ਜਾਵੇਗਾ। ਮੰਨਿਆ ਜਾ ਰਿਹਾ ਹੈ ਕਿ ਬਾਕੀ ਭਾਰਤੀ ਖਿਡਾਰੀ ਟੀ-20 ਵਿਸ਼ਵ ਕੱਪ ਲਈ 27 ਮਈ ਅਤੇ 28 ਮਈ ਨੂੰ ਅਮਰੀਕਾ ਲਈ ਰਵਾਨਾ ਹੋਣਗੇ। ਤੁਹਾਨੂੰ ਦੱਸ ਦੇਈਏ ਕਿ IPL ਕੁਆਲੀਫਾਇਰ ਮੈਚ 20 ਮਈ ਤੋਂ ਖੇਡੇ ਜਾਣਗੇ। ਜਦਕਿ ਇਸ ਸੀਜ਼ਨ ਦਾ ਫਾਈਨਲ 26 ਮਈ ਨੂੰ ਚੇਪੌਕ 'ਚ ਹੋਵੇਗਾ ਪਰ ਜੇਕਰ ਮੀਂਹ ਕਾਰਨ ਮੈਚ ਨਹੀਂ ਖੇਡਿਆ ਜਾ ਸਕਿਆ ਤਾਂ ਫਾਈਨਲ ਰਿਜ਼ਰਵ ਡੇ 'ਤੇ ਖੇਡਿਆ ਜਾਵੇਗਾ।
ਟੀ-20 ਵਿਸ਼ਵ ਕੱਪ 'ਚ ਟੀਮ ਇੰਡੀਆ ਦਾ ਸ਼ੈਡਿਊਲ ਕੀ ?
ਭਾਰਤੀ ਟੀਮ ਆਪਣੀ ਵਿਸ਼ਵ ਕੱਪ ਮੁਹਿੰਮ ਦੀ ਸ਼ੁਰੂਆਤ ਆਇਰਲੈਂਡ ਖ਼ਿਲਾਫ਼ ਕਰੇਗੀ। ਭਾਰਤ ਅਤੇ ਆਇਰਲੈਂਡ ਵਿਚਾਲੇ ਮੈਚ 5 ਜੂਨ ਨੂੰ ਖੇਡਿਆ ਜਾਵੇਗਾ। ਇਸ ਤੋਂ ਬਾਅਦ ਭਾਰਤ ਅਤੇ ਪਾਕਿਸਤਾਨ ਦੀਆਂ ਟੀਮਾਂ 9 ਜੂਨ ਨੂੰ ਆਹਮੋ-ਸਾਹਮਣੇ ਹੋਣਗੀਆਂ। ਦੋਵਾਂ ਟੀਮਾਂ ਵਿਚਾਲੇ ਇਹ ਮੈਚ ਨਿਊਯਾਰਕ 'ਚ ਖੇਡਿਆ ਜਾਣਾ ਹੈ। ਜ਼ਿਕਰਯੋਗ ਹੈ ਕਿ ਟੀ-20 ਵਿਸ਼ਵ ਕੱਪ 2024 ਦੀ ਮੇਜ਼ਬਾਨੀ ਵੈਸਟਇੰਡੀਜ਼ ਅਤੇ ਅਮਰੀਕਾ ਕਰਨਗੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।