Tamim Iqbal Retirement: ਬੰਗਲਾਦੇਸ਼ ਕ੍ਰਿਕਟ ਟੀਮ ਦੇ ਵਨਡੇ ਕਪਤਾਨ ਤਮੀਮ ਇਕਬਾਲ ਨੇ ਹਾਲ ਹੀ ਵਿੱਚ ਅੰਤਰਰਾਸ਼ਟਰੀ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਐਲਾਨ ਕੀਤਾ ਸੀ। ਪਰ ਹੁਣ ਉਨ੍ਹਾਂ ਨੇ ਇਹ ਫੈਸਲਾ ਵਾਪਸ ਲੈ ਲਿਆ ਹੈ। ਇਕ ਰਿਪੋਰਟ ਮੁਤਾਬਕ ਤਮੀਮ ਨੇ ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਦੇ ਕਹਿਣ 'ਤੇ ਆਪਣਾ ਸੰਨਿਆਸ ਵਾਪਸ ਲੈ ਲਿਆ ਹੈ। ਤਮੀਮ ਨੇ ਹਾਲ ਹੀ 'ਚ ਸ਼ੇਖ ਹਸੀਨਾ ਨਾਲ ਮੁਲਾਕਾਤ ਕੀਤੀ ਸੀ। ਪਰ ਫਿਲਹਾਲ ਇਸ ਸਬੰਧੀ ਅਧਿਕਾਰਤ ਜਾਣਕਾਰੀ ਸਾਹਮਣੇ ਨਹੀਂ ਆਈ ਹੈ।
ਦੱਸ ਦਈਏ ਕਿ ਬੰਗਲਾਦੇਸ਼ ਟੀਮ ਦੇ ਤਜਰਬੇਕਾਰ ਓਪਨਰ ਬੱਲੇਬਾਜ਼ ਤਮੀਮ ਇਕਬਾਲ ਨੇ 6 ਜੁਲਾਈ ਨੂੰ ਇੱਕ ਪ੍ਰੈਸ ਕਾਨਫਰੰਸ ਦੌਰਾਨ ਅੰਤਰਰਾਸ਼ਟਰੀ ਕ੍ਰਿਕਟ ਦੇ ਸਾਰੇ ਫਾਰਮੈਟਾਂ ਤੋਂ ਸੰਨਿਆਸ ਲੈਣ ਦਾ ਐਲਾਨ ਕੀਤਾ ਸੀ। ਤਮੀਮ ਨੇ ਪ੍ਰੈੱਸ ਕਾਨਫਰੰਸ ਦੌਰਾਨ ਸਭ ਨੂੰ ਆਪਣੇ ਫੈਸਲੇ ਦੀ ਜਾਣਕਾਰੀ ਦਿੱਤੀ। ਬੰਗਲਾਦੇਸ਼ ਟੀਮ ਦੇ ਵਨਡੇ ਕਪਤਾਨ ਨੇ ਜਦੋਂ ਆਪਣੇ ਫੈਸਲੇ ਦਾ ਐਲਾਨ ਕੀਤਾ ਤਾਂ ਉਹ ਉਸ ਸਮੇਂ ਕਾਫੀ ਭਾਵੁਕ ਵੀ ਨਜ਼ਰ ਆਏ ਸਨ।
ਇਹ ਵੀ ਪੜ੍ਹੋ: WC 2023, IND vs PAK: 'ਸਿਰਫ ਭਾਰਤ ਖਿਲਾਫ ਨਹੀਂ ਖੇਡਣ ਜਾ ਰਹੇ...' ਵਿਸ਼ਵ ਕੱਪ ਤੋਂ ਪਹਿਲਾਂ ਬਾਬਰ ਨੇ ਕਿਉਂ ਦਿੱਤਾ ਅਜਿਹਾ ਬਿਆਨ
ਤਮੀਮ ਇਕਬਾਲ ਨੇ ਅੱਗੇ ਕਿਹਾ ਸੀ ਕਿ ਇਸ ਮੌਕੇ 'ਤੇ ਮੈਂ ਆਪਣੇ ਸਾਰੇ ਸਾਥੀਆਂ, ਕੋਚ ਅਤੇ ਬੰਗਲਾਦੇਸ਼ ਕ੍ਰਿਕਟ ਅਧਿਕਾਰੀ ਦਾ ਧੰਨਵਾਦ ਕਰਨਾ ਚਾਹਾਂਗਾ। ਇਸ ਤੋਂ ਇਲਾਵਾ ਮੈਂ ਆਪਣੇ ਪਰਿਵਾਰ ਦਾ ਵੀ ਧੰਨਵਾਦ ਕਰਦਾ ਹਾਂ, ਜੋ ਇਸ ਸਫ਼ਰ ਵਿੱਚ ਲਗਾਤਾਰ ਮੇਰੇ ਨਾਲ ਰਹੇ ਅਤੇ ਮੇਰੇ ‘ਤੇ ਭਰੋਸਾ ਕੀਤਾ। ਮੈਂ ਪ੍ਰਸ਼ੰਸਕਾਂ ਦਾ ਵੀ ਧੰਨਵਾਦ ਕਰਨਾ ਚਾਹਾਂਗਾ, ਜਿਨ੍ਹਾਂ ਨੇ ਮੈਨੂੰ ਲਗਾਤਾਰ ਪਿਆਰ ਦਿੱਤਾ ਅਤੇ ਮੈਨੂੰ ਬਿਹਤਰ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕੀਤਾ। ਇਸ ਤੋਂ ਬਾਅਦ ਬੀਸੀਬੀ ਨੇ ਲਿਟਨ ਦਾਸ ਨੂੰ ਅਫਗਾਨਿਸਤਾਨ ਦੇ ਖਿਲਾਫ ਦੂਜੇ ਅਤੇ ਤੀਜੇ ਵਨਡੇ ਲਈ ਕਪਤਾਨ ਨਿਯੁਕਤ ਕੀਤਾ ਸੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ: Cheteshwar Pujara Century: ਭਾਰਤੀ ਟੀਮ ਤੋਂ ਕੱਢੇ ਜਾਣ ਤੋਂ ਬਾਅਦ ਪੁਜਾਰਾ ਦਾ ਕਰਾਰਾ ਜਵਾਬ, ਦਿਲੀਪ ਟਰਾਫੀ ‘ਚ ਲਾਇਆ ਸ਼ਾਨਦਾਰ ਸੈਂਕੜਾ