T20 World Cup: ਟੀ-20 ਵਿਸ਼ਵ ਕੱਪ ਨੂੰ ਲੈ ਲਗਾਤਾਰ ਕਈ ਖਬਰਾਂ ਸਾਹਮਣੇ ਆ ਰਹੀਆਂ ਹਨ। ਇਸ ਦੌਰਾਨ ਕਈ ਖਿਡਾਰੀ ਅਜਿਹੇ ਹਨ ਜਿਨ੍ਹਾਂ ਨੂੰ ਟੀਮ ਵਿੱਚ ਖੇਡਣ ਦਾ ਮੌਕਾ ਮਿਲ ਰਿਹਾ ਹੈ ਅਤੇ ਕਈਆਂ ਨੂੰ ਅਮਰੀਕਾ ਪਹੁੰਚਦੇ ਹੀ ਬਾਹਰ ਦਾ ਰਾਸਤਾ ਦਿਖਾ ਦਿੱਤਾ ਗਿਆ ਹੈ। ਦੱਸ ਦੇਈਏ ਕਿ ਆਈਸੀਸੀ ਟੂਰਨਾਮੈਂਟ ਦੀ ਮੇਜ਼ਬਾਨੀ ਅਮਰੀਕਾ ਕਰ ਰਿਹਾ ਹੈ। ਅਮਰੀਕਾ ਅਤੇ ਵੈਸਟਇੰਡੀਜ਼ ਦੀ ਸਾਂਝੀ ਮੇਜ਼ਬਾਨੀ ਵਿੱਚ ਹੋਣ ਵਾਲੇ ਟੀ-20 ਵਿਸ਼ਵ ਕੱਪ ਲਈ ਭਾਰਤੀ ਟੀਮ ਅਮਰੀਕਾ ਪਹੁੰਚ ਗਈ ਹੈ। ਹਾਲਾਂਕਿ ਇਸ ਵਿਚਾਲੇ ਇੱਕ ਹੋਰ ਵੱਡੀ ਖਬਰ ਸਾਹਮਣੇ ਆ ਰਹੀ ਹੈ। 


ਇਸ ਕਾਰਨ ਟੀਮ ਇੰਡੀਆ ਦੇ ਖਿਡਾਰੀ ਹੋਏ ਨਾਖੁਸ਼


ਵਿਸ਼ਵ ਕੱਪ ਦੀ ਸ਼ੁਰੂਆਤ ਕੈਨੇਡਾ ਅਤੇ ਮੇਜ਼ਬਾਨ ਅਮਰੀਕਾ ਵਿਚਾਲੇ ਮੁਕਾਬਲੇ ਨਾਲ ਹੋਵੇਗੀ ਜਦਕਿ ਟੀਮ ਇੰਡੀਆ ਆਪਣਾ ਪਹਿਲਾ ਮੈਚ 5 ਜੂਨ ਨੂੰ ਖੇਡੇਗੀ। ਇਸ ਤੋਂ ਪਹਿਲਾਂ ਟੀਮ ਇੰਡੀਆ ਆਈਸੀਸੀ ਵੱਲੋਂ ਮੁਹੱਈਆ ਕਰਵਾਈਆਂ ਗਈਆਂ ਅਭਿਆਸ ਪਿੱਚਾਂ ਤੋਂ ਨਾਖੁਸ਼ ਹੈ। ਦਰਅਸਲ, ਟੀ-20 ਵਿਸ਼ਵ ਕੱਪ ਦੀਆਂ ਤਿਆਰੀਆਂ ਲਈ ਟੀਮ ਇੰਡੀਆ ਨੂੰ ਸਹੂਲਤਾਂ ਨਹੀਂ ਮਿਲ ਰਹੀਆਂ ਹਨ।


ਰੋਹਿਤ ਸ਼ਰਮਾ ਦੀ ਅਗਵਾਈ ਵਾਲੀ ਟੀਮ ਇਸ ਸਮੇਂ ਨਿਊਯਾਰਕ ਦੇ ਕੈਂਟੀਆਗ ਪਾਰਕ 'ਚ ਤਿਆਰੀ ਕਰ ਰਹੀ ਹੈ। ਇਸ ਦੌਰਾਨ ਟੀਮ ਇੰਡੀਆ ਨੂੰ ਨੈੱਟ ਅਭਿਆਸ ਲਈ ਉਚਿਤ ਸਹੂਲਤਾਂ ਨਹੀਂ ਦਿੱਤੀਆਂ ਗਈਆਂ। ਅਜਿਹੇ 'ਚ ਭਾਰਤੀ ਪ੍ਰੈਕਟਿਸ ਸੁਵਿਧਾਵਾਂ ਤੋਂ ਖੁਸ਼ ਨਹੀਂ ਹੈ।


ਨਿਊਜ਼ 18 ਦੀ ਰਿਪੋਰਟ ਮੁਤਾਬਕ ਟੀਮ ਇੰਡੀਆ ਅਭਿਆਸ ਦੀਆਂ ਸਹੂਲਤਾਂ ਤੋਂ ਖੁਸ਼ ਨਹੀਂ ਹੈ। ਕਪਤਾਨ ਰੋਹਿਤ ਸ਼ਰਮਾ ਅਤੇ ਮੁੱਖ ਕੋਚ ਰਾਹੁਲ ਦ੍ਰਾਵਿੜ ਟੀਮ ਦੇ ਖਿਡਾਰੀਆਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਤੋਂ ਖੁਸ਼ ਨਹੀਂ ਹਨ। ਹਾਲਾਂਕਿ, ਇਸ ਦੀ ਨਾ ਤਾਂ BCCI ਨੇ ਪੁਸ਼ਟੀ ਕੀਤੀ ਹੈ ਅਤੇ ਨਾ ਹੀ ਟੀਮ ਇੰਡੀਆ ਦੇ ਕਿਸੇ ਖਿਡਾਰੀ ਨੇ ਅਜਿਹੀ ਘਟਨਾ ਦਾ ਜ਼ਿਕਰ ਕੀਤਾ ਹੈ।



ਭੋਜਨ ਦਾ ਪ੍ਰਬੰਧ ਨਹੀਂ ਕਰ ਪਾ ਰਹੀ ਆਈਸੀਸੀ 


ਨਿਊਯਾਰਕ ਦੇ ਨਸਾਓ ਕਾਊਂਟੀ ਇੰਟਰਨੈਸ਼ਨਲ ਕ੍ਰਿਕਟ ਸਟੇਡੀਅਮ 'ਚ ਭਾਰਤ ਦਾ ਅਭਿਆਸ ਮੈਚ ਖੇਡਿਆ ਜਾਣਾ ਹੈ। ਇਸ ਦੇ ਨਾਲ ਹੀ, ਨਿਊਯਾਰਕ ਦੇ ਕੈਂਟੀਆਗ ਪਾਰਕ ਨੂੰ ਭਾਰਤੀ ਟੀਮ ਦੀ ਸਿਖਲਾਈ ਲਈ ਅਸਥਾਈ ਸਥਾਨ ਵਜੋਂ ਆਈਸੀਸੀ ਨੇ ਦੁਆਰਾ ਉਪਲਬਧ ਕਰਾਇਆ ਗਿਆ ਹੈ। ਰਿਪੋਰਟ 'ਚ ਕਿਹਾ ਗਿਆ ਹੈ ਕਿ ਅਭਿਆਸ ਦੀਆਂ ਸਹੂਲਤਾਂ ਤਾਂ ਦੂਰ, ਟੀਮ ਇੰਡੀਆ ਦੇ ਟ੍ਰੇਨਿੰਗ ਸਥਾਨ 'ਤੇ ਖਾਣਾ ਵੀ ਮੁਹੱਈਆ ਨਹੀਂ ਕਰਵਾਇਆ ਜਾ ਰਿਹਾ ਹੈ।


ਅਜਿਹੇ 'ਚ ਟੀਮ ਇੰਡੀਆ ਨੇ ਵੀ ਇਸ ਦੀ ਸ਼ਿਕਾਇਤ ਕੀਤੀ ਹੈ। ਅਜਿਹੇ 'ਚ ਜੇਕਰ ਆਈਸੀਸੀ ਖਾਣੇ ਦਾ ਇੰਤਜ਼ਾਮ ਨਹੀਂ ਕਰ ਪਾ ਰਹੀ ਹੈ ਤਾਂ ਟੀਮ ਇੰਡੀਆ ਨੂੰ ਆਈਸੀਸੀ ਤੋਂ ਮੰਗ ਕਰਨੀ ਚਾਹੀਦੀ ਹੈ ਕਿ ਵਨਡੇ ਵਿਸ਼ਵ ਕੱਪ ਵਾਂਗ ਟੀ-20 ਵਿਸ਼ਵ ਕੱਪ ਦੀ ਮੇਜ਼ਬਾਨੀ ਭਾਰਤ ਨੂੰ ਸੌਂਪੀ ਜਾਵੇ ਅਤੇ ਇਸ ਸਮਾਗਮ ਦਾ ਆਯੋਜਨ ਖੁਦ ਕਰਨਾ ਚਾਹੀਦਾ ਹੈ, ਤਾਂ ਜੋ ਸਾਰੇ ਟੀਮਾਂ ਨੂੰ ਸਾਰੀਆਂ ਸਹੂਲਤਾਂ ਮਿਲ ਸਕਦੀਆਂ ਹਨ।


ਆਈਸੀਸੀ ਨੇ ਇਨਕਾਰ ਕਰ ਦਿੱਤਾ


ਰਿਪੋਰਟ ਮੁਤਾਬਕ ਜਦੋਂ ਅੰਤਰਰਾਸ਼ਟਰੀ ਅਧਿਕਾਰੀਆਂ ਤੋਂ ਇਸ ਬਾਰੇ ਜਾਣਕਾਰੀ ਮੰਗੀ ਗਈ ਤਾਂ ਉਨ੍ਹਾਂ ਕਿਹਾ ਕਿ ਭਾਰਤੀ ਕ੍ਰਿਕਟ ਟੀਮ ਤੋਂ ਅਜਿਹੀ ਕੋਈ ਸ਼ਿਕਾਇਤ ਨਹੀਂ ਮਿਲੀ ਹੈ। ਇਸ ਦੇ ਨਾਲ ਹੀ ਆਈਸੀਸੀ ਨੇ ਕਿਹਾ ਕਿ ਕਿਸੇ ਵੀ ਟੀਮ ਨੇ ਕੈਂਟਿਆਗ ਪਾਰਕ ਵਿੱਚ ਸਹੂਲਤਾਂ ਨੂੰ ਲੈ ਕੇ ਸਾਡੇ ਕੋਲ ਸ਼ਿਕਾਇਤ ਨਹੀਂ ਕੀਤੀ ਹੈ। ਤੁਹਾਨੂੰ ਦੱਸ ਦੇਈਏ ਕਿ ਟੀਮ ਇੰਡੀਆ ਨੇ 1 ਜੂਨ ਨੂੰ ਬੰਗਲਾਦੇਸ਼ ਦੇ ਖਿਲਾਫ ਅਭਿਆਸ ਮੈਚ ਖੇਡਣਾ ਹੈ।