T20 World Cup 2024: ਭਾਰਤੀ ਕ੍ਰਿਕਟ ਟੀਮ ਟੀ-20 ਵਿਸ਼ਵ ਕੱਪ ਲਈ ਅਮਰੀਕਾ ਪਹੁੰਚ ਚੁੱਕੀ ਹੈ ਅਤੇ ਹੁਣ ਜਲਦੀ ਹੀ ਭਾਰਤੀ ਟੀਮ ਮੈਦਾਨ 'ਚ ਅਭਿਆਸ ਕਰਦੀ ਨਜ਼ਰ ਆਵੇਗੀ। ਪਰ ਇਸ ਤੋਂ ਪਹਿਲਾਂ ਹੀ ਭਾਰਤੀ ਕ੍ਰਿਕਟ ਟੀਮ ਅਤੇ ਭਾਰਤੀ ਸਮਰਥਕਾਂ ਨੂੰ ਵੱਡਾ ਝਟਕਾ ਲੱਗਿਆ ਹੈ। ਇਹ ਖਬਰ ਸੁਣਨ ਤੋਂ ਬਾਅਦ ਸਾਰੇ ਸਮਰਥਕ ਬਹੁਤ ਨਿਰਾਸ਼ ਹੋ ਗਏ ਹਨ ਅਤੇ ਉਹ ਸੋਚ ਰਹੇ ਹਨ ਕਿ ਟੀ-20 ਵਿਸ਼ਵ ਕੱਪ 'ਚ ਭਾਰਤੀ ਟੀਮ ਨਾਲ ਕੀ ਹੋਣ ਵਾਲਾ ਹੈ। ਮੀਡੀਆ ਰਿਪੋਰਟਾਂ ਵਿੱਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਟੀਮ ਇੰਡੀਆ ਦੇ ਕਈ ਖਿਡਾਰੀ ਪਹਿਲੇ ਮੈਚ ਦੇ ਪਲੇਇੰਗ 11 ਵਿੱਚ ਸ਼ਾਮਲ ਨਹੀਂ ਹੋ ਸਕਣਗੇ।
ਪਲੇਇੰਗ 11 ਦਾ ਹਿੱਸਾ ਨਹੀਂ ਬਣ ਸਕਣਗੇ ਇਹ ਖਿਡਾਰੀ
ਟੀ-20 ਵਿਸ਼ਵ ਕੱਪ ਦੇ ਮੁੱਖ ਮੈਚਾਂ ਤੋਂ ਪਹਿਲਾਂ ਭਾਰਤੀ ਟੀਮ ਨੇ ਅਭਿਆਸ ਮੈਚ 'ਚ ਹਿੱਸਾ ਲੈਣਾ ਹੈ ਅਤੇ ਇਹ ਅਭਿਆਸ ਮੈਚ ਭਾਰਤੀ ਟੀਮ ਲਈ ਬਹੁਤ ਮਹੱਤਵਪੂਰਨ ਹੈ। ਪਰ ਇਸ ਮੈਚ ਨਾਲ ਜੁੜੀ ਇੱਕ ਵੱਡੀ ਖਬਰ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ ਕਿ ਟੀਮ ਦੇ ਦੋ ਸੀਨੀਅਰ ਖਿਡਾਰੀ ਅਭਿਆਸ ਮੈਚ ਵਿੱਚ ਭਾਰਤੀ ਟੀਮ ਦੇ ਪਲੇਇੰਗ 11 ਦਾ ਹਿੱਸਾ ਨਹੀਂ ਬਣ ਸਕਣਗੇ।
ਜਾਣਕਾਰੀ ਲਈ ਦੱਸ ਦੇਈਏ ਕਿ ਟੀਮ ਇੰਡੀਆ ਨੇ 1 ਜੂਨ ਨੂੰ ਬੰਗਲਾਦੇਸ਼ ਦੇ ਖਿਲਾਫ ਆਪਣਾ ਅਭਿਆਸ ਮੈਚ ਖੇਡਣਾ ਹੈ। ਟੀਮ ਇੰਡੀਆ ਦੇ ਸਰਵੋਤਮ ਬੱਲੇਬਾਜ਼ ਵਿਰਾਟ ਕੋਹਲੀ ਅਤੇ ਸੰਜੂ ਸੈਮਸਨ ਇਸ ਮੈਚ 'ਚ ਨਹੀਂ ਖੇਡ ਸਕਣਗੇ।
9 ਖਿਡਾਰੀਆਂ ਨਾਲ ਖੇਡੇਗੀ ਟੀਮ ਇੰਡੀਆ
ਟੀ-20 ਵਿਸ਼ਵ ਕੱਪ ਵਿੱਚ ਭਾਰਤੀ ਟੀਮ ਬਾਰੇ ਕਿਹਾ ਜਾ ਰਿਹਾ ਹੈ ਕਿ ਟੀਮ ਇੰਡੀਆ ਬੰਗਲਾਦੇਸ਼ ਖ਼ਿਲਾਫ਼ ਅਭਿਆਸ ਮੈਚ ਦੌਰਾਨ ਆਪਣੇ 9 ਮੁੱਖ ਖਿਡਾਰੀਆਂ ਨਾਲ ਖੇਡਦੀ ਨਜ਼ਰ ਆਵੇਗੀ। ਕਿਹਾ ਜਾ ਰਿਹਾ ਹੈ ਕਿ ਇਹ ਖਿਡਾਰੀ ਹਰ ਪਲੇਇੰਗ 11 'ਚ ਟੀਮ ਇੰਡੀਆ ਦਾ ਹਿੱਸਾ ਹੋਣਗੇ।
ਮੀਡੀਆ ਰਿਪੋਰਟਾਂ ਵਿੱਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਬੀਸੀਸੀਆਈ ਪ੍ਰਬੰਧਨ ਨੇ ਟੀ-20 ਵਿਸ਼ਵ ਕੱਪ ਦੇ ਪਲੇਇੰਗ 11 ਲਈ ਖਿਡਾਰੀਆਂ ਨੂੰ ਬਹੁਤ ਪਹਿਲਾਂ ਹੀ ਸ਼ਾਰਟਲਿਸਟ ਕੀਤਾ ਹੈ। ਅਭਿਆਸ ਮੈਚ ਦੇ ਪਲੇਇੰਗ 11 ਵਿੱਚ ਰੋਹਿਤ ਸ਼ਰਮਾ, ਯਸ਼ਸਵੀ ਜੈਸਵਾਲ, ਸੂਰਿਆਕੁਮਾਰ ਯਾਦਵ, ਹਾਰਦਿਕ ਪਾਂਡਿਆ, ਰਵਿੰਦਰ ਜਡੇਜਾ, ਅਕਸ਼ਰ ਪਟੇਲ, ਕੁਲਦੀਪ ਯਾਦਵ, ਜਸਪ੍ਰੀਤ ਬੁਮਰਾਹ ਅਤੇ ਅਰਸ਼ਦੀਪ ਸਿੰਘ ਵਰਗੇ ਖਿਡਾਰੀ ਸ਼ਾਮਲ ਹੋਣਗੇ।
ਟੀ-20 ਵਿਸ਼ਵ ਕੱਪ ਅਭਿਆਸ ਲਈ ਭਾਰਤੀ ਟੀਮ ਦੇ 11 ਖਿਡਾਰੀ
ਰੋਹਿਤ ਸ਼ਰਮਾ, ਯਸ਼ਸਵੀ ਜੈਸਵਾਲ, ਸ਼ਿਵਮ ਦੁਬੇ, ਸੂਰਿਆਕੁਮਾਰ ਯਾਦਵ, ਰਿਸ਼ਭ ਪੰਤ, ਹਾਰਦਿਕ ਪਾਂਡਿਆ, ਰਵਿੰਦਰ ਜਡੇਜਾ, ਅਕਸ਼ਰ ਪਟੇਲ, ਕੁਲਦੀਪ ਯਾਦਵ, ਜਸਪ੍ਰੀਤ ਬੁਮਰਾਹ ਅਤੇ ਅਰਸ਼ਦੀਪ ਸਿੰਘ।