Team India World Cup 2023: ਏਸ਼ੀਆ ਕੱਪ 2023 ਦਾ ਤੀਜਾ ਮੈਚ ਭਾਰਤ ਅਤੇ ਪਾਕਿਸਤਾਨ ਵਿਚਾਲੇ 2 ਸਤੰਬਰ ਨੂੰ ਖੇਡਿਆ ਜਾਵੇਗਾ। ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀਸੀਸੀਆਈ) ਇਸ ਮੈਚ ਤੋਂ ਬਾਅਦ ਵਿਸ਼ਵ ਕੱਪ 2023 ਲਈ ਟੀਮ ਇੰਡੀਆ ਦਾ ਐਲਾਨ ਕਰ ਸਕਦਾ ਹੈ। ਮੀਡੀਆ ਰਿਪੋਰਟਾਂ ਮੁਤਾਬਕ ਬੀਸੀਸੀਆਈ 3 ਸਤੰਬਰ ਨੂੰ ਭਾਰਤੀ ਟੀਮ ਦਾ ਐਲਾਨ ਕਰ ਸਕਦਾ ਹੈ। ਹਾਲਾਂਕਿ ਇਸ ਬਾਰੇ ਕੋਈ ਅਧਿਕਾਰਤ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਭਾਰਤ-ਪਾਕਿਸਤਾਨ ਮੈਚ ਤੋਂ ਬਾਅਦ ਕੁਝ ਖਿਡਾਰੀਆਂ ਦੀ ਫਿੱਟਨੈੱਸ ਦਾ ਵੀ ਪਤਾ ਲੱਗੇਗਾ।
ਇੰਡੀਆ ਟੂਡੇ 'ਤੇ ਪ੍ਰਕਾਸ਼ਿਤ ਖਬਰ ਮੁਤਾਬਕ ਬੀਸੀਸੀਆਈ 3 ਸਤੰਬਰ ਨੂੰ ਵਿਸ਼ਵ ਕੱਪ ਲਈ 15 ਮੈਂਬਰੀ ਭਾਰਤੀ ਟੀਮ ਦਾ ਐਲਾਨ ਕਰ ਸਕਦੀ ਹੈ। ਵਿਸ਼ਵ ਕੱਪ ਦੇ ਲਿਹਾਜ਼ ਨਾਲ ਭਾਰਤ ਅਤੇ ਪਾਕਿਸਤਾਨ ਵਿਚਾਲੇ 2 ਸਤੰਬਰ ਨੂੰ ਹੋਣ ਵਾਲਾ ਮੈਚ ਮਹੱਤਵਪੂਰਨ ਹੋਵੇਗਾ। ਪਾਕਿਸਤਾਨ ਇਕ ਮਜ਼ਬੂਤ ਟੀਮ ਹੈ। ਉਸ ਦੇ ਖਿਲਾਫ ਟੀਮ ਇੰਡੀਆ ਦੇ ਖਿਡਾਰੀਆਂ ਦਾ ਪ੍ਰਦਰਸ਼ਨ ਮਹੱਤਵਪੂਰਨ ਹੋਵੇਗਾ। ਰੋਹਿਤ ਸ਼ਰਮਾ ਦੀ ਕਪਤਾਨੀ ਵਾਲੀ ਭਾਰਤੀ ਟੀਮ ਇਸ ਵਾਰ ਤਜਰਬੇਕਾਰ ਖਿਡਾਰੀਆਂ ਦੇ ਨਾਲ-ਨਾਲ ਕੁਝ ਨੌਜਵਾਨ ਖਿਡਾਰੀਆਂ 'ਤੇ ਵੀ ਦਾਅ ਲਗਾ ਸਕਦੀ ਹੈ।
ਇਹ ਵੀ ਪੜ੍ਹੋ: R Praggnanandhaa: ਗ੍ਰੈਂਡਮਾਸਟਰ ਪ੍ਰਗਨਾਨੰਦਾ ਨੂੰ ਆਨੰਦ ਮਹਿੰਦਰਾ ਕਰਨਗੇ ਇਲੈਕਟ੍ਰਿਕ ਕਾਰ ਗਿਫਟ, ਸੋਸ਼ਲ ਮੀਡੀਆ 'ਤੇ ਕੀਤਾ ਐਲਾਨ
ਸਾਰੇ ਦੇਸ਼ਾਂ ਨੂੰ 28 ਸਤੰਬਰ ਤੋਂ ਪਹਿਲਾਂ ਵਿਸ਼ਵ ਕੱਪ ਲਈ ਟੀਮ ਦਾ ਐਲਾਨ ਕਰਨਾ ਹੋਵੇਗਾ। ਭਾਰਤ ਨੇ ਏਸ਼ੀਆ ਕੱਪ ਲਈ ਕੇਐਲ ਰਾਹੁਲ ਅਤੇ ਸ਼੍ਰੇਅਸ ਅਈਅਰ ਨੂੰ ਟੀਮ ਵਿੱਚ ਸ਼ਾਮਲ ਕੀਤਾ ਹੈ। ਇਹ ਦੋਵੇਂ ਖਿਡਾਰੀ ਸੱਟ ਕਾਰਨ ਲੰਬੇ ਸਮੇਂ ਤੋਂ ਟੀਮ ਤੋਂ ਬਾਹਰ ਸਨ। ਪਰ ਹੁਣ ਉਹ ਫਿੱਟ ਹਨ। ਅਈਅਰ ਜਾਂ ਰਾਹੁਲ ਨੂੰ ਪਾਕਿਸਤਾਨ ਖਿਲਾਫ ਪਲੇਇੰਗ ਇਲੈਵਨ 'ਚ ਜਗ੍ਹਾ ਮਿਲ ਸਕਦੀ ਹੈ। ਜੇਕਰ ਇਹ ਦੋਵੇਂ ਚੰਗਾ ਪ੍ਰਦਰਸ਼ਨ ਕਰਦੇ ਹਨ ਤਾਂ ਉਹ ਵਿਸ਼ਵ ਕੱਪ ਟੀਮ ਦਾ ਹਿੱਸਾ ਵੀ ਬਣ ਸਕਦੇ ਹਨ। ਭਾਰਤੀ ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ ਵੀ ਪੂਰੀ ਤਰ੍ਹਾਂ ਫਿੱਟ ਹਨ। ਇਸ ਲਈ ਉਨ੍ਹਾਂ ਦੀ ਜਗ੍ਹਾ ਲਗਭਗ ਨਿਸ਼ਚਿਤ ਹੈ।
ਟੀਮ ਇੰਡੀਆ ਵਿਸ਼ਵ ਕੱਪ ਲਈ ਦਿੱਗਜ ਆਲਰਾਊਂਡਰ ਰਵਿੰਦਰ ਜਡੇਜਾ ਅਤੇ ਹਾਰਦਿਕ ਪਾਂਡਿਆ ਨੂੰ ਟੀਮ 'ਚ ਸ਼ਾਮਲ ਕਰ ਸਕਦੀ ਹੈ। ਸ਼ੁਭਮਨ ਗਿੱਲ ਦੇ ਨਾਲ ਤਿਲਕ ਵਰਮਾ ਨੂੰ ਵੀ ਮੌਕਾ ਮਿਲ ਸਕਦਾ ਹੈ। ਤਿਲਕ ਕੋਲ ਅੰਤਰਰਾਸ਼ਟਰੀ ਮੈਚਾਂ ਦਾ ਜ਼ਿਆਦਾ ਤਜਰਬਾ ਨਹੀਂ ਹੈ। ਪਰ ਉਨ੍ਹਾਂ ਨੇ ਘਰੇਲੂ ਮੈਚਾਂ ਵਿੱਚ ਚੰਗਾ ਪ੍ਰਦਰਸ਼ਨ ਕੀਤਾ ਹੈ। ਇਸ ਤੋਂ ਬਾਅਦ ਉਨ੍ਹਾਂ ਨੇ ਵੈਸਟਇੰਡੀਜ਼ ਖਿਲਾਫ ਡੈਬਿਊ ਸੀਰੀਜ਼ 'ਚ ਚੰਗਾ ਪ੍ਰਦਰਸ਼ਨ ਕੀਤਾ। ਇਸ ਕਾਰਨ ਉਹ ਏਸ਼ੀਆ ਕੱਪ ਲਈ ਟੀਮ 'ਚ ਜਗ੍ਹਾ ਬਣਾਉਣ 'ਚ ਸਫਲ ਰਹੇ।
ਇਹ ਵੀ ਪੜ੍ਹੋ: 35 ਸਾਲਾਂ ਤੋਂ ਵਨ ਡੇ ਏਸ਼ੀਆ ਕੱਪ 'ਚ ਕੋਈ ਭਾਰਤੀ ਨਹੀਂ ਲੈ ਪਾਇਆ ਇੱਕ ਮੈਚ 'ਚ 5 ਵਿਕਟਾਂ, '88 'ਚ ਇਸ ਗੇਂਦਬਾਜ਼ ਨੇ ਕੀਤਾ ਸੀ ਇਹ ਕਾਰਨਾਮਾ