Asian Games 2023 Team India Cricket: ਏਸ਼ੀਆਈ ਖੇਡਾਂ 2023 ਦੀ ਸ਼ੁਰੂਆਤ ਹੋ ਚੁੱਕੀ ਹੈ। ਇਸ ਵਾਰ ਇਸ ਦਾ ਆਯੋਜਨ ਚੀਨ ਦੇ ਹਾਂਗਜ਼ੂ 'ਚ ਕੀਤਾ ਜਾ ਰਿਹਾ ਹੈ। ਏਸ਼ੀਆਈ ਖੇਡਾਂ 'ਚ ਔਰਤਾਂ ਦੇ ਨਾਲ-ਨਾਲ ਪੁਰਸ਼ਾਂ ਦੇ ਕ੍ਰਿਕਟ ਮੁਕਾਬਲੇ ਨੂੰ ਵੀ ਸ਼ਾਮਲ ਕੀਤਾ ਗਿਆ ਹੈ। ਭਾਰਤ ਦੀ ਮਹਿਲਾ ਕ੍ਰਿਕਟ ਟੀਮ ਨੇ ਸ਼ਾਨਦਾਰ ਸ਼ੁਰੂਆਤ ਕੀਤੀ ਹੈ। ਉਸ ਨੇ ਵੀਰਵਾਰ ਨੂੰ ਸੈਮੀਫਾਈਨਲ 'ਚ ਜਗ੍ਹਾ ਬਣਾ ਲਈ ਹੈ। ਭਾਰਤ ਦੀਆਂ ਮਹਿਲਾ ਅਤੇ ਪੁਰਸ਼ ਟੀਮਾਂ ਨੂੰ ਸਿਰਫ਼ ਤਿੰਨ-ਤਿੰਨ ਮੈਚ ਜਿੱਤਣੇ ਹਨ ਅਤੇ ਇਸ ਨਾਲ ਉਹ ਗੋਲਡ ਮੈਡਲ ਜਿੱਤ ਜਾਣਗੇ।
ਏਸ਼ੀਆਈ ਖੇਡਾਂ ਵਿੱਚ 19 ਸਤੰਬਰ ਤੋਂ ਮਹਿਲਾ ਕ੍ਰਿਕਟ ਦੀ ਸ਼ੁਰੂਆਤ ਹੋਈ ਸੀ। ਭਾਰਤੀ ਟੀਮ ਸਿੱਧੇ ਕੁਆਰਟਰ ਫਾਈਨਲ ਵਿੱਚ ਪਹੁੰਚ ਗਈ ਹੈ। ਉਸ ਦਾ ਕੁਆਰਟਰ ਫਾਈਨਲ ਵਿੱਚ ਮਲੇਸ਼ੀਆ ਨਾਲ ਮੁਕਾਬਲਾ ਸੀ। ਪਰ ਇਹ ਮੈਚ ਮੀਂਹ ਕਾਰਨ ਰੱਦ ਹੋ ਗਿਆ ਅਤੇ ਭਾਰਤੀ ਟੀਮ ਸੈਮੀਫਾਈਨਲ ਵਿੱਚ ਪਹੁੰਚ ਗਈ। ਹੁਣ ਸੈਮੀਫਾਈਨਲ 24 ਸਤੰਬਰ ਨੂੰ ਅਤੇ ਫਾਈਨਲ ਮੈਚ 25 ਸਤੰਬਰ ਨੂੰ ਖੇਡਿਆ ਜਾਵੇਗਾ। ਇਹ ਤਿੰਨੇ ਮੈਚ ਜਿੱਤਦੇ ਹੀ ਟੀਮ ਇੰਡੀਆ ਗੋਲਡ ਮੈਡਲ ਆਪਣੇ ਨਾਂਅ ਕਰ ਲਵੇਗੀ।
ਏਸ਼ਿਆਈ ਖੇਡਾਂ ਵਿੱਚ ਪੁਰਸ਼ਾਂ ਦੇ ਕ੍ਰਿਕਟ ਦੀ ਸ਼ੁਰੂਆਤ 27 ਸਤੰਬਰ ਤੋਂ ਹੋਵੇਗੀ। ਪਹਿਲਾ ਮੈਚ ਨੇਪਾਲ ਅਤੇ ਮੰਗੋਲੀਆ ਵਿਚਾਲੇ ਖੇਡਿਆ ਜਾਣਾ ਹੈ। ਜਦਕਿ ਭਾਰਤੀ ਟੀਮ ਸਿੱਧਾ ਕੁਆਰਟਰ ਫਾਈਨਲ ਮੈਚ ਖੇਡੇਗੀ। ਟੀਮ ਇੰਡੀਆ 3 ਅਕਤੂਬਰ ਨੂੰ ਕੁਆਰਟਰ ਫਾਈਨਲ ਲਈ ਮੈਦਾਨ 'ਚ ਉਤਰੇਗੀ। ਉਸ ਨੂੰ ਸੋਨੇ ਲਈ ਤਿੰਨ ਮੈਚ ਜਿੱਤਣੇ ਹੋਣਗੇ। ਕੁਆਰਟਰ ਫਾਈਨਲ ਤੋਂ ਬਾਅਦ ਸੈਮੀਫਾਈਨਲ ਮੈਚ 6 ਅਕਤੂਬਰ ਨੂੰ ਖੇਡਿਆ ਜਾਵੇਗਾ। ਇਸ ਤੋਂ ਬਾਅਦ 7 ਅਕਤੂਬਰ ਨੂੰ ਫਾਈਨਲ ਮੈਚ ਖੇਡਿਆ ਜਾਵੇਗਾ। ਇਸੇ ਦਿਨ ਤੀਜੇ ਸਥਾਨ ਲਈ ਮੁਕਾਬਲਾ ਵੀ ਹੋਵੇਗਾ।
ਭਾਰਤ ਪੁਰਸ਼ ਕ੍ਰਿਕਟ ਟੀਮ: ਰੁਤੂਰਾਜ ਗਾਇਕਵਾੜ (ਕਪਤਾਨ), ਯਸ਼ਸਵੀ ਜੈਸਵਾਲ, ਰਾਹੁਲ ਤ੍ਰਿਪਾਠੀ, ਤਿਲਕ ਵਰਮਾ, ਰਿੰਕੂ ਸਿੰਘ, ਜਿਤੇਸ਼ ਸ਼ਰਮਾ (ਵਿਕਟਕੀਪਰ), ਵਾਸ਼ਿੰਗਟਨ ਸੁੰਦਰ, ਸ਼ਾਹਬਾਜ਼ ਅਹਿਮਦ, ਰਵੀ ਬਿਸ਼ਨੋਈ, ਅਵੇਸ਼ ਖਾਨ, ਅਰਸ਼ਦੀਪ ਸਿੰਘ, ਮੁਕੇਸ਼ ਕੁਮਾਰ, ਸ਼ਿਵਮ ਦੂਬੇ, ਪ੍ਰਭਸਿਮਰਨ ਸਿੰਘ (ਵਿਕਟਕੀਪਰ), ਅਕਾਸ਼ ਦੀਪ
ਮਹਿਲਾ ਕ੍ਰਿਕਟ ਟੀਮ: ਸਮ੍ਰਿਤੀ ਮੰਧਾਨਾ (ਕਪਤਾਨ), ਸ਼ੈਫਾਲੀ ਵਰਮਾ, ਜੇਮਿਮਾ ਰੌਡਰਿਗਜ਼, ਕਨਿਕਾ ਆਹੂਜਾ, ਰਿਚਾ ਘੋਸ਼ (ਵਿਕਟਕੀਪਰ), ਦੀਪਤੀ ਸ਼ਰਮਾ, ਦੇਵਿਕਾ ਵੈਦਿਆ, ਅਮਨਜੋਤ ਕੌਰ, ਪੂਜਾ ਵਸਤਰਕਾਰ, ਮਿੰਨੂ ਮਨੀ, ਰਾਜੇਸ਼ਵਰੀ ਗਾਇਕਵਾੜ, ਹਰਮਨਪ੍ਰੀਤ ਕੌਰ, ਉਮਾ ਛਤਰੀ, ਬਰੇਡੀ ਅਨੁਸ਼ਾ, ਅੰਜਲੀ ਸਰਵਾਨੀ, ਤਿਤਾਸ ਸਾਧੂ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।