India ODI Squad: ਬੀਸੀਸੀਆਈ ਵੱਲੋਂ ਵਨਡੇ ਸੀਰੀਜ਼ ਲਈ ਟੀਮ ਇੰਡੀਆ ਦਾ ਐਲਾਨ, ਕ੍ਰਿਸ਼ਨਾ ਤੇ ਸੂਰਿਆਕੁਮਾਰ ਨੂੰ ਵੀ ਮਿਲੀ ਥਾਂ
ਬੀਸੀਸੀਆਈ ਨੇ ਇੰਗਲੈਂਡ ਖਿਲਾਫ ਤਿੰਨ ਮੈਚਾਂ ਦੀ ਵਨਡੇ ਸੀਰੀਜ਼ ਲਈ ਟੀਮ ਇੰਡੀਆ ਦਾ ਐਲਾਨ ਕਰ ਦਿੱਤਾ ਹੈ। ਵਨਡੇ ਟੀਮ ਵਿੱਚ ਪਹਿਲੀ ਵਾਰ ਸੂਰਜਕੁਮਾਰ ਯਾਦਵ ਤੇ ਤੇਜ਼ ਗੇਂਦਬਾਜ਼ ਕ੍ਰਿਸ਼ਨਾ ਦੀ ਚੋਣ ਕੀਤੀ ਗਈ ਹੈ।
ਨਵੀਂ ਦਿੱਲੀ: ਭਾਰਤੀ ਕ੍ਰਿਕਟ ਕੰਟਰੋਲ ਬੋਰਡ (BCCI) ਨੇ ਇੰਗਲੈਂਡ ਖ਼ਿਲਾਫ਼ ਤਿੰਨ ਮੈਚਾਂ ਦੀ ਵਨਡੇ ਸੀਰੀਜ਼ ਲਈ ਟੀਮ ਇੰਡੀਆ ਦਾ ਐਲਾਨ ਕੀਤਾ ਹੈ। ਇਸ ਸੀਰੀਜ਼ ਵਿੱਚ ਪਹਿਲੀ ਵਾਰ ਸੂਰਜਕੁਮਾਰ ਯਾਦਵ ਤੇ ਤੇਜ਼ ਗੇਂਦਬਾਜ਼ ਕ੍ਰਿਸ਼ਨਾ ਨੂੰ ਵਨਡੇ ਟੀਮ ਵਿੱਚ ਚੁਣਿਆ ਗਿਆ ਹੈ। ਇਸ ਤੋਂ ਇਲਾਵਾ ਟੀਮ ਇੰਡੀਆ ਵਿੱਚ ਆਸਟਰੇਲੀਆ ਖ਼ਿਲਾਫ਼ ਟੈਸਟ ਸੀਰੀਜ਼ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਤੇਜ਼ ਗੇਂਦਬਾਜ਼ ਮੁਹੰਮਦ ਸਿਰਾਜ ਨੂੰ ਵੀ ਚੁਣਿਆ ਗਿਆ ਹੈ।
ਪੰਜ ਤੇਜ਼ ਗੇਂਦਬਾਜ਼ਾਂ ਨੂੰ ਟੀਮ ਵਿੱਚ ਮਿਲੀ ਥਾਂ
ਜਸਪ੍ਰੀਤ ਬੁਮਰਾਹ ਨੂੰ ਇੰਗਲੈਂਡ ਖਿਲਾਫ ਵਨਡੇ ਸੀਰੀਜ਼ ਲਈ ਵੀ ਆਰਾਮ ਦਿੱਤਾ ਗਿਆ ਹੈ। ਦਰਅਸਲ ਬੁਮਰਾਹ ਦਾ ਹਾਲ ਹੀ ਵਿੱਚ ਵਿਆਹ ਹੋਇਆ ਹੈ ਤੇ ਅਜਿਹੀ ਸਥਿਤੀ ਵਿੱਚ ਉਸਨੂੰ ਵਨਡੇ ਟੀਮ ਵਿੱਚ ਨਾ ਚੁਣਨਾ ਸੁਭਾਵਕ ਸੀ। ਬੀਸੀਸੀਆਈ ਨੇ ਵਨਡੇ ਸੀਰੀਜ਼ ਲਈ ਟੀਮ ਇੰਡੀਆ ਵਿੱਚ ਪੰਜ ਤੇਜ਼ ਗੇਂਦਬਾਜ਼ਾਂ ਦੀ ਚੋਣ ਕੀਤੀ ਹੈ। ਇਸ ਵਿੱਚ ਭੁਵਨੇਸ਼ਵਰ ਕੁਮਾਰ, ਟੀ ਨਟਰਾਜਨ, ਸ਼ਾਰਦੁਲ ਠਾਕੁਰ, ਮੁਹੰਮਦ ਸਿਰਾਜ ਤੇ ਪ੍ਰਸਿੱਧ ਕ੍ਰਿਸ਼ਨ ਸ਼ਾਮਲ ਹਨ।
ਕ੍ਰਿਸ਼ਣਾ ਅਤੇ ਕਰੁਣਾਲ ਨੂੰ ਘਰੇਲੂ ਕ੍ਰਿਕਟ ਵਿੱਚ ਸ਼ਾਨਦਾਰ ਪ੍ਰਦਰਸ਼ਨ ਲਈ ਮਿਲਿਆ ਇਨਾਮ
ਇਸ ਸੀਰੀਜ਼ ਲਈ ਤੇਜ਼ ਗੇਂਦਬਾਜ਼ ਕ੍ਰਿਸ਼ਨਾ ਤੇ ਸਪਿਨ ਆਲਰਾਊਂਡਰ ਕਰੁਣਾਲ ਪਾਂਡਿਆ ਨੂੰ ਟੀਮ ਇੰਡੀਆ ਵਿੱਚ ਸ਼ਾਮਲ ਕੀਤਾ ਗਿਆ ਹੈ। ਇਨ੍ਹਾਂ ਦੋਵਾਂ ਖਿਡਾਰੀਆਂ ਨੇ ਹਾਲ ਹੀ ਵਿੱਚ ਖ਼ਤਮ ਹੋਈ ਵਿਜੇ ਹਜ਼ਾਰੇ ਟਰਾਫੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਸੀ।
ਸੂਰਯਕੁਮਾਰ ਯਾਦਵ ਨੂੰ ਵੀ ਮਿਲਿਆ ਮੌਕਾ
ਆਈਪੀਐਲ ਵਿਚ ਪਿਛਲੇ ਤਿੰਨ ਸੀਜ਼ਨਾਂ ਲਈ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਸੂਰਯਕੁਮਾਰ ਨੂੰ ਇੰਗਲੈਂਡ ਦੇ ਖਿਲਾਫ ਟੀ-20 ਸੀਰੀਜ਼ ਲਈ ਟੀਮ ਇੰਡੀਆ ਵਿਚ ਥਾਂ ਮਿਲੀ ਸੀ। ਹੁਣ ਉਸਨੂੰ ਵਨਡੇ ਸੀਰੀਜ਼ ਵਿੱਚ ਵੀ ਟੀਮ ਵਿੱਚ ਸ਼ਾਮਲ ਕੀਤਾ ਗਿਆ ਹੈ। ਸੂਰਯਕੁਮਾਰ ਨੇ ਇੰਗਲੈਂਡ ਖਿਲਾਫ ਚੌਥੇ ਟੀ-20 ਵਿਚ 57 ਦੌੜਾਂ ਦੀ ਪਾਰੀ ਖੇਡ ਕੇ ਆਪਣੀ ਕਾਬਲੀਅਤ ਨੂੰ ਸਾਬਤ ਕੀਤਾ ਸੀ।
ਬੱਲੇਬਾਜ਼ੀ ਵਿਭਾਗ ਵਿੱਚ ਵਿਰਾਟ ਕੋਹਲੀ, ਰੋਹਿਤ ਸ਼ਰਮਾ, ਸ਼ਿਖਰ ਧਵਨ, ਕੇਐਲ ਰਾਹੁਲ ਅਤੇ ਸ਼ੁਭਮਨ ਗਿੱਲ ਨੂੰ ਥਾਂ ਮਿਲੀ ਹੈ। ਇਸ ਦੇ ਨਾਲ ਹੀ ਰਿਸ਼ਭ ਪੰਤ ਨੇ ਵਿਕਟਕੀਪਰ ਵਜੋਂ ਟੀਮ 'ਚ ਵਾਪਸੀ ਕੀਤੀ ਹੈ।
ਵਨਡੇ ਸੀਰੀਜ਼ ਦਾ ਸ਼ੈਡੀਉਲ:
ਪਹਿਲਾ ਵਨਡੇ - 23 ਮਾਰਚ (ਪੁਣੇ)
ਦੂਜਾ ਵਨਡੇ - 26 ਮਾਰਚ (ਪੁਣੇ)
ਤੀਜਾ ਵਨਡੇ - 28 ਮਾਰਚ (ਪੁਣੇ)
ਇਹ ਵੀ ਪੜ੍ਹੋ:
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904