(Source: ECI/ABP News/ABP Majha)
Team India: ਟੀਮ ਇੰਡੀਆ ਦੇ ਨਵੇਂ ਮੁੱਖ ਕੋਚ, ਕਪਤਾਨ,ਉਪ-ਕਪਤਾਨ ਸਣੇ ਬੱਲੇਬਾਜ਼ੀ-ਬਾਲਿੰਗ ਕੋਚ ਦਾ ਹੋਇਆ ਐਲਾਨ, ਇਨ੍ਹਾਂ ਦਿੱਗਜਾਂ ਨੂੰ ਮਿਲੀ ਜ਼ਿੰਮੇਵਾਰੀ
Jay Shah: ਟੀ-20 ਵਿਸ਼ਵ ਕੱਪ ਤੋਂ ਬਾਅਦ ਟੀਮ ਇੰਡੀਆ ਦੇ ਮੁੱਖ ਕੋਚ ਰਾਹੁਲ ਦ੍ਰਾਵਿੜ ਦਾ ਕਾਰਜਕਾਲ ਖਤਮ ਹੋ ਗਿਆ ਸੀ, ਜਿਸ ਤੋਂ ਬਾਅਦ ਟੀਮ ਇੰਡੀਆ ਦਾ ਮੁੱਖ ਕੋਚ ਦੇ ਰੂਪ ਵਿੱਚ ਭਾਰਤੀ ਕ੍ਰਿਕਟ ਕੰਟਰੋਲ ਬੋਰਡ (BCCI) ਦੇ ਸਕੱਤਰ ਜੈ ਸ਼ਾਹ
Jay Shah: ਟੀ-20 ਵਿਸ਼ਵ ਕੱਪ ਤੋਂ ਬਾਅਦ ਟੀਮ ਇੰਡੀਆ ਦੇ ਮੁੱਖ ਕੋਚ ਰਾਹੁਲ ਦ੍ਰਾਵਿੜ ਦਾ ਕਾਰਜਕਾਲ ਖਤਮ ਹੋ ਗਿਆ ਸੀ, ਜਿਸ ਤੋਂ ਬਾਅਦ ਟੀਮ ਇੰਡੀਆ ਦਾ ਮੁੱਖ ਕੋਚ ਦੇ ਰੂਪ ਵਿੱਚ ਭਾਰਤੀ ਕ੍ਰਿਕਟ ਕੰਟਰੋਲ ਬੋਰਡ (BCCI) ਦੇ ਸਕੱਤਰ ਜੈ ਸ਼ਾਹ ਨੇ ਟੀਮ ਇੰਡੀਆ ਦੇ ਸਾਬਕਾ ਸਲਾਮੀ ਬੱਲੇਬਾਜ਼ ਅਤੇ ਇੰਡੀਅਨ ਪ੍ਰੀਮੀਅਰ ਲੀਗ ਵਿੱਚ ਕੋਲਕਾਤਾ ਨਾਈਟ ਰਾਈਡਰਜ਼ ਦੇ ਮੈਂਟਰ ਗੌਤਮ ਗੰਭੀਰ ਨੂੰ ਟੀਮ ਇੰਡੀਆ ਦਾ ਹੈੱਡ ਕੋਚ ਨਿਯੁਕਤ ਕੀਤਾ ਹੈ।
ਜੈ ਸ਼ਾਹ ਨੇ ਇਨ੍ਹਾਂ ਦਿੱਗਜਾਂ ਨੂੰ ਸੌਂਪੀ ਕਮਾਨ
ਰੋਹਿਤ ਸ਼ਰਮਾ ਦੇ ਟੀ-20 ਕਪਤਾਨੀ ਛੱਡਣ ਤੋਂ ਬਾਅਦ ਬੀਸੀਸੀਆਈ ਸਕੱਤਰ ਜੈ ਸ਼ਾਹ ਨੇ ਟੀ-20 ਟੀਮ ਦੀ ਕਪਤਾਨੀ ਸੂਰਿਆਕੁਮਾਰ ਯਾਦਵ ਨੂੰ ਸੌਂਪ ਦਿੱਤੀ ਹੈ। ਇਸ ਦੇ ਨਾਲ ਹੀ ਗੁਜਰਾਤ ਟਾਈਟਨਜ਼ ਦੇ ਕਪਤਾਨ ਸ਼ੁਭਮਨ ਗਿੱਲ ਨੂੰ ਇੰਡੀਅਨ ਪ੍ਰੀਮੀਅਰ ਲੀਗ ਵਿੱਚ ਟੀਮ ਇੰਡੀਆ ਦੀ ਵਨਡੇ ਟੀਮ ਅਤੇ ਟੀ-20 ਟੀਮ ਦਾ ਉਪ ਕਪਤਾਨ ਨਿਯੁਕਤ ਕੀਤਾ ਗਿਆ ਹੈ। ਉਥੇ ਹੀ ਹਾਰਦਿਕ ਪਾਂਡਿਆ ਨੂੰ ਟੀ-20 ਉਪ ਕਪਤਾਨ ਦੀ ਭੂਮਿਕਾ ਤੋਂ ਹਟਾ ਦਿੱਤਾ ਗਿਆ ਹੈ।
ਜਾਣੋ ਕਿਸਨੂੰ ਮਿਲੀ ਗੇਂਦਬਾਜ਼ੀ ਅਤੇ ਬੱਲੇਬਾਜ਼ੀ ਕੋਚ ਦੀ ਜ਼ਿੰਮੇਵਾਰੀ
ਭਾਰਤੀ ਕ੍ਰਿਕਟ ਟੀਮ ਦੇ ਮੁੱਖ ਕੋਚ ਦੀ ਜ਼ਿੰਮੇਵਾਰੀ ਸਾਬਕਾ ਖੱਬੇ ਹੱਥ ਦੇ ਬੱਲੇਬਾਜ਼ ਗੌਤਮ ਗੰਭੀਰ ਨੂੰ ਸੌਂਪੀ ਗਈ ਹੈ। ਕੋਲਕਾਤਾ ਨਾਈਟ ਰਾਈਡਰਜ਼ ਦੇ ਸਹਾਇਕ ਕੋਚ ਅਭਿਸ਼ੇਕ ਨਾਇਰ ਨੂੰ ਜਿੱਥੇ ਟੀਮ ਇੰਡੀਆ ਦਾ ਸਹਾਇਕ ਕੋਚ ਨਿਯੁਕਤ ਕੀਤਾ ਜਾ ਸਕਦਾ ਹੈ, ਉੱਥੇ ਹੀ ਦੱਖਣੀ ਅਫਰੀਕਾ ਦੇ ਸਾਬਕਾ ਤੇਜ਼ ਗੇਂਦਬਾਜ਼ ਮੋਰਨੇ ਮੋਰਕਲ ਨੂੰ ਭਾਰਤੀ ਟੀਮ ਦੇ ਗੇਂਦਬਾਜ਼ੀ ਕੋਚ ਵਜੋਂ ਮੌਕਾ ਮਿਲ ਸਕਦਾ ਹੈ। ਜਦਕਿ ਟੀ ਦਿਲੀਪ ਨੂੰ ਟੀਮ ਇੰਡੀਆ ਦਾ ਫੀਲਡਿੰਗ ਕੋਚ ਬਣਾਇਆ ਜਾ ਸਕਦਾ ਹੈ।
ਖਿਡਾਰੀ ਸ਼੍ਰੀਲੰਕਾ ਦੌਰੇ 'ਤੇ ਟੀਮ ਨਾਲ ਜੁੜ ਸਕਦੇ
ਮੁੱਖ ਕੋਚ ਗੌਤਮ ਗੰਭੀਰ, ਸਹਾਇਕ ਕੋਚ ਅਭਿਸ਼ੇਕ ਨਾਇਰ, ਗੇਂਦਬਾਜ਼ੀ ਕੋਚ ਮੋਰਨੇ ਮੋਰਕਲ ਅਤੇ ਫੀਲਡਿੰਗ ਕੋਚ ਦੇ ਰੂਪ ਵਿੱਚ ਟੀ ਦਿਲੀਪ ਸਮੇਤ ਟੀਮ ਇੰਡੀਆ ਦਾ ਪੂਰਾ ਕੋਚਿੰਗ ਸਟਾਫ ਸ਼੍ਰੀਲੰਕਾ ਦੌਰੇ 'ਤੇ ਟੀਮ ਇੰਡੀਆ ਨਾਲ ਜੁੜ ਸਕਦਾ ਹੈ। ਸ਼੍ਰੀਲੰਕਾ ਦੌਰੇ ਦੀ ਸ਼ੁਰੂਆਤ 27 ਜੁਲਾਈ ਨੂੰ ਟੀ-20 ਸੀਰੀਜ਼ ਨਾਲ ਹੋਵੇਗੀ। ਸੂਰਿਆਕੁਮਾਰ ਯਾਦਵ ਟੀ-20 ਸੀਰੀਜ਼ 'ਚ ਟੀਮ ਇੰਡੀਆ ਦੀ ਕਪਤਾਨੀ ਕਰਨਗੇ। ਇਸ ਤੋਂ ਬਾਅਦ ਰੋਹਿਤ ਸ਼ਰਮਾ ਵਨਡੇ ਸੀਰੀਜ਼ 'ਚ ਟੀਮ ਇੰਡੀਆ ਦੀ ਕਪਤਾਨੀ ਕਰਨਗੇ।
ਟੀ-20 ਸੀਰੀਜ਼ ਦਾ ਪਹਿਲਾ ਮੈਚ 27 ਜੁਲਾਈ, ਦੂਜਾ ਮੈਚ 28 ਜੁਲਾਈ ਅਤੇ ਤੀਜਾ ਮੈਚ 30 ਜੁਲਾਈ ਨੂੰ ਖੇਡਿਆ ਜਾਵੇਗਾ। ਜਦੋਂ ਕਿ ਵਨਡੇ ਸੀਰੀਜ਼ ਦਾ ਪਹਿਲਾ ਮੈਚ 2 ਅਗਸਤ, ਦੂਜਾ 4 ਅਗਸਤ ਅਤੇ ਆਖਰੀ ਮੈਚ 7 ਅਗਸਤ ਨੂੰ ਖੇਡਿਆ ਜਾਵੇਗਾ।