India Squad For IND vs AUS: ਭਾਰਤੀ ਟੀਮ ਆਸਟ੍ਰੇਲੀਆ ਖਿਲਾਫ 5 ਟੀ-20 ਮੈਚਾਂ ਦੀ ਸੀਰੀਜ਼ ਖੇਡੇਗੀ। ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਸੀਰੀਜ਼ ਦਾ ਪਹਿਲਾ ਮੈਚ 23 ਨਵੰਬਰ ਨੂੰ ਵਿਸ਼ਾਖਾਪਟਨਮ 'ਚ ਖੇਡਿਆ ਜਾਵੇਗਾ।





ਹਾਲਾਂਕਿ ਇਸ ਸੀਰੀਜ਼ ਲਈ ਭਾਰਤੀ ਟੀਮ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਸੀਰੀਜ਼ 'ਚ ਸੂਰਿਆਕੁਮਾਰ ਯਾਦਵ ਟੀਮ ਇੰਡੀਆ ਦੇ ਕਪਤਾਨ ਹੋਣਗੇ। ਜਦਕਿ ਰੁਤੁਰਾਜ ਗਾਇਕਵਾੜ ਉਪ ਕਪਤਾਨ ਦੀ ਭੂਮਿਕਾ 'ਚ ਹੋਣਗੇ।


ਇਹ ਵੀ ਪੜ੍ਹੋ: IND vs AUS T20I: ਭਾਰਤ ਅਤੇ ਆਸਟ੍ਰੇਲੀਆ ਵਿਚਾਲੇ 23 ਨਵੰਬਰ ਤੋਂ ਖੇਡੀ ਜਾਵੇਗੀ 5 ਮੈਚਾਂ ਦੀ ਟੀ-20 ਸੀਰੀਜ਼, ਜਾਣੋ ਲਾਈਵ ਸਟ੍ਰੀਮਿੰਗ ਸਣੇ ਸਾਰੀ ਡਿਟੇਲਸ


ਇਸ ਤੋਂ ਇਲਾਵਾ ਰੋਹਿਤ ਸ਼ਰਮਾ ਅਤੇ ਵਿਰਾਟ ਕੋਹਲੀ ਵਰਗੇ ਖਿਡਾਰੀਆਂ ਨੂੰ ਆਰਾਮ ਦਿੱਤਾ ਗਿਆ ਹੈ। ਵਿਸ਼ਾਖਾਪਟਨਮ ਤੋਂ ਇਲਾਵਾ ਇਸ ਸੀਰੀਜ਼ ਦੇ ਮੈਚ ਤਿਰੂਵਨੰਤਪੁਰਮ, ਗੁਹਾਟੀ, ਨਾਗਪੁਰ ਅਤੇ ਹੈਦਰਾਬਾਦ 'ਚ ਖੇਡੇ ਜਾਣਗੇ। ਇਸ ਦੇ ਨਾਲ ਹੀ ਭਾਰਤ-ਆਸਟ੍ਰੇਲੀਆ ਟੀ-20 ਸੀਰੀਜ਼ ਦੇ ਮੈਚ ਭਾਰਤੀ ਸਮੇਂ ਮੁਤਾਬਕ ਸ਼ਾਮ 7 ਵਜੇ ਤੋਂ ਖੇਡੇ ਜਾਣਗੇ।


ਪਹਿਲਾ ਮੈਚ- 23 ਨਵੰਬਰ, ਵੀਰਵਾਰ, ਰਾਜਸ਼ੇਖਰ ਰੈਡੀ ACA-VDCA ਕ੍ਰਿਕਟ ਸਟੇਡੀਅਮ, ਵਿਸ਼ਾਖਾਪਟਨਮ


ਦੂਜਾ ਮੈਚ- 26 ਨਵੰਬਰ, ਐਤਵਾਰ, ਗ੍ਰੀਨਫੀਲਡ ਇੰਟਰਨੈਸ਼ਨਲ ਸਟੇਡੀਅਮ, ਤਿਰੂਵਨੰਤਪੁਰਮ


ਤੀਜਾ ਮੈਚ- 28 ਨਵੰਬਰ, ਮੰਗਲਵਾਰ, ਬਰਸਾਪਾਰਾ ਕ੍ਰਿਕਟ ਸਟੇਡੀਅਮ, ਗੁਹਾਟੀ


ਚੌਥਾ ਮੈਚ- 01 ਦਸੰਬਰ, ਵਿਦਰਭ ਕ੍ਰਿਕਟ ਐਸੋਸੀਏਸ਼ਨ ਗਰਾਊਂਡ, ਨਾਗਪੁਰ


ਪੰਜਵਾਂ ਮੈਚ- 03 ਦਸੰਬਰ, ਰਾਜੀਵ ਗਾਂਧੀ ਅੰਤਰਰਾਸ਼ਟਰੀ ਸਟੇਡੀਅਮ, ਹੈਦਰਾਬਾਦ


ਟੀ-20 ਸੀਰੀਜ਼ ਲਈ ਆਸਟ੍ਰੇਲੀਆ ਦੀ ਟੀਮ


ਮੈਥਿਊ ਵੇਡ (ਕਪਤਾਨ), ਮੈਥਿਊ ਸ਼ਾਰਟ, ਟਿਮ ਡੇਵਿਡ, ਸਟੀਵ ਸਮਿਥ, ਟ੍ਰੈਵਿਸ ਹੈੱਡ, ਡੇਵਿਡ ਵਾਰਨਰ, ਗਲੇਨ ਮੈਕਸਵੈੱਲ, ਮਾਰਕਸ ਸਟੋਇਨਿਸ, ਸੀਨ ਏਬੌਟ, ਜੋਸ਼ ਇੰਗਲਿਸ, ਤਨਵੀਰ ਸੰਘਾ, ਨਾਥਨ ਐਲਿਸ, ਜੇਸਨ ਬੇਹਰੇਨਡੋਰਫ, ਸਪੈਂਸਰ ਜਾਨਸਨ, ਐਡਮ ਜ਼ੈਂਪਾ।


ਆਸਟ੍ਰੇਲੀਆ ਖਿਲਾਫ ਟੀ-20 ਸੀਰੀਜ਼ ਲਈ ਭਾਰਤੀ ਟੀਮ


ਸੂਰਿਆਕੁਮਾਰ ਯਾਦਵ (ਕਪਤਾਨ), ਰੁਤੁਰਾਜ ਗਾਇਕਵਾੜ (ਉਪ ਕਪਤਾਨ), ਈਸ਼ਾਨ ਕਿਸ਼ਨ, ਯਸ਼ਸਵੀ ਜੈਸਵਾਲ, ਤਿਲਕ ਵਰਮਾ, ਰਿੰਕੂ ਸਿੰਘ, ਜਿਤੇਸ਼ ਸ਼ਰਮਾ (ਵਿਕਟਕੀਪਰ), ਵਾਸ਼ਿੰਗਟਨ ਸੁੰਦਰ, ਅਕਸ਼ਰ ਪਟੇਲ, ਸ਼ਿਵਮ ਦੂਬੇ, ਰਵੀ ਬਿਸ਼ਨੋਈ, ਅਰਸ਼ਦੀਪ ਸਿੰਘ, ਪ੍ਰਸਿੱਧ ਕ੍ਰਿਸ਼ਨਾ, ਅਵੇਸ਼ ਖਾਨ ਅਤੇ ਮੁਕੇਸ਼ ਕੁਮਾਰ


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ: IND vs AUS T20I: ਭਾਰਤ ਅਤੇ ਆਸਟ੍ਰੇਲੀਆ ਵਿਚਾਲੇ 23 ਨਵੰਬਰ ਤੋਂ ਖੇਡੀ ਜਾਵੇਗੀ 5 ਮੈਚਾਂ ਦੀ ਟੀ-20 ਸੀਰੀਜ਼, ਜਾਣੋ ਲਾਈਵ ਸਟ੍ਰੀਮਿੰਗ ਸਣੇ ਸਾਰੀ ਡਿਟੇਲਸ