India Full Schedule T20 World Cup 2022: ਟੀ-20 ਵਿਸ਼ਵ ਕੱਪ 2022 ਸ਼ੁਰੂ ਹੋ ਗਿਆ ਹੈ। ਇਸ ਟੂਰਨਾਮੈਂਟ ਦਾ ਸਭ ਤੋਂ ਚਰਚਿਤ ਮੈਚ ਐਤਵਾਰ ਨੂੰ ਭਾਰਤ ਅਤੇ ਪਾਕਿਸਤਾਨ ਵਿਚਾਲੇ ਹੋਵੇਗਾ। ਭਾਰਤੀ ਟੀਮ ਟੂਰਨਾਮੈਂਟ 'ਚ 5 ਗਰੁੱਪ ਮੈਚ ਖੇਡੇਗੀ। ਇਸ ਤੋਂ ਬਾਅਦ 9 ਅਕਤੂਬਰ ਅਤੇ 10 ਅਕਤੂਬਰ ਨੂੰ ਸੈਮੀਫਾਈਨਲ ਮੈਚ ਖੇਡੇ ਜਾਣਗੇ। ਟੂਰਨਾਮੈਂਟ ਦਾ ਫਾਈਨਲ ਮੈਚ 13 ਨਵੰਬਰ ਨੂੰ ਮੈਲਬੌਰਨ ਵਿੱਚ ਹੋਵੇਗਾ।
ਟੀਮ ਇੰਡੀਆ, ਪਾਕਿਸਤਾਨ ਖ਼ਿਲਾਫ਼ ਮੈਚ ਤੋਂ ਬਾਅਦ 27 ਅਕਤੂਬਰ ਨੂੰ ਨੀਦਰਲੈਂਡ ਖ਼ਿਲਾਫ਼ ਮੈਚ ਖੇਡੇਗੀ। ਇਹ ਮੈਚ ਭਾਰਤੀ ਸਮੇਂ ਅਨੁਸਾਰ ਦੁਪਹਿਰ 12.30 ਵਜੇ ਤੋਂ ਹੋਵੇਗਾ। ਭਾਰਤੀ ਟੀਮ 30 ਅਕਤੂਬਰ ਨੂੰ ਦੱਖਣੀ ਅਫ਼ਰੀਕਾ ਖ਼ਿਲਾਫ਼ ਮੈਦਾਨ 'ਚ ਉਤਰੇਗੀ। ਇਹ ਮੈਚ ਪਰਥ ਵਿੱਚ ਸ਼ਾਮ 4.30 ਵਜੇ ਤੋਂ ਹੋਵੇਗਾ। ਇਸ ਤੋਂ ਬਾਅਦ 2 ਨਵੰਬਰ ਨੂੰ ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਮੈਚ ਖੇਡਿਆ ਜਾਵੇਗਾ। ਇਹ ਮੈਚ ਐਡੀਲੇਡ 'ਚ ਦੁਪਹਿਰ 1.30 ਵਜੇ ਤੋਂ ਸ਼ੁਰੂ ਹੋਵੇਗਾ। ਟੀਮ ਇੰਡੀਆ 6 ਨਵੰਬਰ ਨੂੰ ਦੁਪਹਿਰ 1.30 ਵਜੇ ਤੋਂ ਜ਼ਿੰਬਾਬਵੇ ਖ਼ਿਲਾ਼ਫ ਆਖਰੀ ਗਰੁੱਪ ਮੈਚ ਖੇਡੇਗੀ। ਇਹ ਮੈਚ ਮੈਲਬੌਰਨ ਵਿੱਚ ਹੋਵੇਗਾ।
ਜ਼ਿਕਰਯੋਗ ਹੈ ਕਿ ਸੁਪਰ 12 ਦੇ ਪਹਿਲੇ ਗਰੁੱਪ 'ਚ 6 ਟੀਮਾਂ ਹਨ। ਇਸ ਵਿੱਚ ਇੰਗਲੈਂਡ, ਨਿਊਜ਼ੀਲੈਂਡ, ਸ਼੍ਰੀਲੰਕਾ, ਆਇਰਲੈਂਡ, ਅਫ਼ਗ਼ਾਨਿਸਤਾਨ ਅਤੇ ਆਸਟ੍ਰੇਲੀਆ ਸ਼ਾਮਲ ਹਨ। ਭਾਰਤ, ਪਾਕਿਸਤਾਨ, ਦੱਖਣੀ ਅਫਰੀਕਾ, ਨੀਦਰਲੈਂਡ, ਜ਼ਿੰਬਾਬਵੇ ਅਤੇ ਬੰਗਲਾਦੇਸ਼ ਨੂੰ ਟੀ-20 ਵਿਸ਼ਵ ਕੱਪ ਦੇ ਦੂਜੇ ਗਰੁੱਪ ਵਿੱਚ ਸ਼ਾਮਲ ਕੀਤਾ ਗਿਆ ਹੈ।
ਭਾਰਤ ਤੇ ਪਾਕਿਸਤਾਨ ਮੈਚ ਵਿਚਾਲੇ ਖੇਡਣ ਵਾਲੇ ਖਿਡਾਰੀ
ਭਾਰਤ - ਰੋਹਿਤ ਸ਼ਰਮਾ (ਕਪਤਾਨ), ਕੇਐਲ ਰਾਹੁਲ, ਵਿਰਾਟ ਕੋਹਲੀ, ਸੂਰਿਆਕੁਮਾਰ ਯਾਦਵ, ਦੀਪਕ ਹੁੱਡਾ, ਰਿਸ਼ਭ ਪੰਤ, ਦਿਨੇਸ਼ ਕਾਰਤਿਕ, ਹਾਰਦਿਕ ਪੰਡਯਾ, ਰਵੀਚੰਦਰਨ ਅਸ਼ਵਿਨ, ਯੁਜਵੇਂਦਰ ਚਾਹਲ, ਅਕਸ਼ਰ ਪਟੇਲ, ਭੁਵਨੇਸ਼ਵਰ ਕੁਮਾਰ, ਹਰਸ਼ਲ ਪਟੇਲ, ਅਰਸ਼ਦੀਪ ਸਿੰਘ, ਮੁਹੰਮਦ ਸ਼ਮੀ।
ਪਾਕਿਸਤਾਨ - ਬਾਬਰ ਆਜ਼ਮ (ਕਪਤਾਨ), ਸ਼ਾਦਾਬ ਖਾਨ, ਆਸਿਫ ਅਲੀ, ਹੈਦਰ ਅਲੀ, ਹਰਿਸ ਰਾਊਫ, ਇਫਤਿਖਾਰ ਅਹਿਮਦ, ਖੁਸ਼ਦਿਲ ਸ਼ਾਹ, ਮੁਹੰਮਦ ਹਸਨੈਨ, ਮੁਹੰਮਦ ਨਵਾਜ਼, ਮੁਹੰਮਦ ਰਿਜ਼ਵਾਨ, ਮੁਹੰਮਦ ਵਸੀਮ ਜੂਨੀਅਰ, ਨਸੀਮ ਸ਼ਾਹ, ਸ਼ਾਹੀਨ ਅਫਰੀਦੀ, ਸ਼ਾਨ ਮਸੂਦ, ਫਖਰ ਜ਼ਮਾਨ
ਇਹ ਵੀ ਪੜ੍ਹੋ: T20 World Cup: ਭਾਰਤ-ਪਾਕਿਸਤਾਨ ਮੈਚ 'ਚ 'ਖਲਨਾਇਕ' ਬਣ ਸਕਦਾ ਹੈ ਮੀਂਹ, ਘਟਾਏ ਜਾ ਸਕਦੇ ਨੇ ਓਵਰ