Hasin Jahan And Mohammed Shami: ਮੁਹੰਮਦ ਸ਼ਮੀ  (Mohammed Shami) ਦੀ ਪਤਨੀ ਹਸੀਨ ਜਹਾਂ  (Hasin Jahan) ਹਮੇਸ਼ਾ ਆਪਣੇ ਬਿਆਨਾਂ ਅਤੇ ਤਸਵੀਰਾਂ ਨੂੰ ਲੈ ਕੇ ਸੁਰਖੀਆਂ 'ਚ ਰਹਿੰਦੀ ਹੈ। ਹਸੀਨ ਜਹਾਂ ਇਕ ਵਾਰ ਫਿਰ ਲਾਈਮਲਾਈਟ 'ਚ ਆ ਗਈ ਹੈ। ਇਸ ਵਾਰ ਉਨ੍ਹਾਂ ਨੇ ਰੇਲਵੇ ਟਿਕਟ ਚੈਕਿੰਗ ਸਟਾਫ 'ਤੇ ਦੁਰਵਿਵਹਾਰ ਦੇ ਗੰਭੀਰ ਦੋਸ਼ ਲਾਏ ਹਨ। ਹਸੀਨ ਜਹਾਂ ਨੇ ਬੀਤੇ ਦਿਨ ਭਾਵ 14 ਅਕਤੂਬਰ ਨੂੰ ਰੇਲਵੇ ਟਿਕਟ ਚੈਕਿੰਗ ਸਟਾਫ 'ਤੇ ਦੁਰਵਿਵਹਾਰ ਦਾ ਦੋਸ਼ ਲਗਾਇਆ ਹੈ। ਹਸੀਨ ਜਹਾਂ ਦਾ ਕਹਿਣਾ ਹੈ ਕਿ ਉਹ ਹਾਲ ਹੀ ਵਿੱਚ ਬਿਹਾਰ ਤੋਂ ਕੋਲਕਾਤਾ ਜਾ ਰਹੀ ਸੀ, ਜਦੋਂ ਉਸ ਨਾਲ ਬਦਸਲੂਕੀ ਕੀਤੀ ਗਈ।


Womens Asia Cup 2022: ਭਾਰਤ ਨੇ ਰਚਿਆ ਇਤਿਹਾਸ, ਸੱਤਵੀਂ ਵਾਰ ਜਿੱਤਿਆ ਏਸ਼ੀਆ ਕੱਪ; ਫਾਈਨਲ 'ਚ ਸ਼੍ਰੀਲੰਕਾ ਨੂੰ ਬੁਰੀ ਤਰ੍ਹਾਂ ਹਰਾਇਆ



ਮੁਹੰਮਦ ਸ਼ਮੀ (Mohammed Shami) ਦੀ ਪਤਨੀ ਹਸੀਨ ਜਹਾਂ ਹਮੇਸ਼ਾ ਆਪਣੇ ਬਿਆਨਾਂ ਅਤੇ ਤਸਵੀਰਾਂ ਨੂੰ ਲੈ ਕੇ ਸੁਰਖੀਆਂ 'ਚ ਰਹਿੰਦੀ ਹੈ। ਹਸੀਨ ਜਹਾਂ ਇਕ ਵਾਰ ਫਿਰ ਲਾਈਮਲਾਈਟ 'ਚ ਆ ਗਈ ਹੈ। ਇਸ ਵਾਰ ਉਨ੍ਹਾਂ ਨੇ ਰੇਲਵੇ ਟਿਕਟ ਚੈਕਿੰਗ ਸਟਾਫ 'ਤੇ ਦੁਰਵਿਵਹਾਰ ਦੇ ਗੰਭੀਰ ਦੋਸ਼ ਲਾਏ ਹਨ। ਮੁਹੰਮਦ ਸ਼ਮੀ (Mohammed Shami) ਅਤੇ ਹਸੀਨ ਜਹਾਂ ਦਾ ਵਿਆਹ 7 ਅਪ੍ਰੈਲ 2014 ਨੂੰ ਹੋਇਆ ਸੀ। ਦੱਸ ਦੇਈਏ ਕਿ ਦੋਵਾਂ ਵਿਚਾਲੇ ਅਜੇ ਤੱਕ ਕੋਈ ਤਲਾਕ ਨਹੀਂ ਹੋਇਆ ਹੈ ਪਰ ਦੋਵੇਂ ਵੱਖ-ਵੱਖ ਰਹਿੰਦੇ ਹਨ। ਦੱਸਣਯੋਗ ਹੈ ਕਿ ਇਸ ਮਾਮਲੇ ਨੂੰ ਲੈ ਕੇ ਮੁਹੰਮਦ ਸ਼ਮੀ ਪ੍ਰਤੀਕਿਰਿਆ ਨਹੀਂ ਦਿੱਤੀ ਹੈ। ਮੁਹੰਮਦ ਸ਼ਮੀ ਇਸ ਸਮੇਂ ਟੀ-20 ਵਿਸ਼ਵ ਕੱਪ ਲਈ ਟੀਮ ਇੰਡੀਆ ਦਾ ਅਹਿਮ ਹਿੱਸਾ ਹਨ। ਉਹ ਟੀਮ ਇੰਡੀਆ ਲਈ ਹੁਣ ਤੱਕ 60 ਟੈਸਟ ਮੈਚ, 82 ਵਨਡੇ ਅਤੇ 17 ਟੀ-20 ਮੈਚ ਖੇਡ ਚੁੱਕੇ ਹਨ।


ਦੱਸ ਦਈਏ ਕਿ ਮੁਹੰਮਦ ਸ਼ਮੀ  (Mohammed Shami) ਨੇ 16 ਅਕਤੂਬਰ ਤੋਂ ਆਸਟ੍ਰੇਲੀਆ 'ਚ ਸ਼ੁਰੂ ਹੋਣ ਵਾਲੇ ਟੀ-20 ਵਿਸ਼ਵ ਕੱਪ  (T20 World Cup 2022) ਲਈ ਭਾਰਤੀ ਟੀਮ 'ਚ ਜ਼ਖ਼ਮੀ ਜਸਪ੍ਰੀਤ ਬੁਮਰਾਹ (Jasprit Bumrah) ਦੀ ਜਗ੍ਹਾ ਲਈ ਹੈ। ਸ਼ਮੀ ਦਾ ਨਾਂ ਪਹਿਲਾਂ ਟੀ-20 ਵਿਸ਼ਵ ਕੱਪ ਟੀਮ (Team India) ਲਈ ਸਟੈਂਡਬਾਏ ਸੂਚੀ ਵਿੱਚ ਸ਼ਾਮਲ ਸੀ ਪਰ ਪਿੱਠ ਦੀ ਸੱਟ ਕਾਰਨ ਬੁਮਰਾਹ ਇਸ ਮੇਗਾ ਈਵੈਂਟ ਤੋਂ ਬਾਹਰ ਹੋ ਗਿਆ ਸੀ। ਜਿਸ ਕਾਰਨ ਇਸ ਤਜ਼ਰਬੇਕਾਰ ਤੇਜ਼ ਗੇਂਦਬਾਜ਼ ਲਈ ਦਰਵਾਜ਼ੇ ਖੁੱਲ੍ਹ ਗਏ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 

ਇਹ ਵੀ ਪੜ੍ਹੋ: