Cricketer Childhood Pic: ਬਾਲੀਵੁੱਡ ਦੇ ਨਾਲ-ਨਾਲ ਖੇਡ ਜਗਤ ਦੇ ਸਿਤਾਰਿਆਂ ਦੀਆਂ ਤਸਵੀਰਾਂ ਅਕਸਰ ਸੋਸ਼ਲ ਮੀਡੀਆ ਉੱਪਰ ਵਾਇਰਲ ਹੁੰਦੀਆਂ ਰਹਿੰਦੀਆਂ ਹਨ। ਪਰ ਦਰਸ਼ਕ ਉਨ੍ਹਾਂ ਦੇ ਬਚਪਨ ਦੀਆਂ ਤਸਵੀਰਾਂ ਦੇਖ ਬੇਹੱਦ ਖੁਸ਼ ਹੁੰਦੇ ਹਨ। ਇਸ ਵਿਚਾਲੇ ਸੋਸ਼ਲ ਮੀਡੀਆ ਉੱਪਰ ਭਾਰਤੀ ਟੀਮ ਦੇ ਕ੍ਰਿਕਟਰ ਦੇ ਬਚਪਨ ਦੀ ਤਸਵੀਰ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਜੋ ਸਭ ਦਾ ਧਿਆਨ ਆਪਣੇ ਵੱਲ ਖਿੱਚ ਰਹੀ ਹੈ। ਕੀ ਤੁਸੀ ਵੀ ਤਸਵੀਰ ਵਿੱਚ ਨਜ਼ਰ ਆ ਰਹੇ ਇਸ ਬੱਚੇ ਨੂੰ ਪਛਾਣ ਸਕੇ ਕੀ ਨਹੀਂ, ਕਮੈਂਟ ਕਰ ਜਵਾਬ ਦਿਓ...
ਦਰਅਸਲ, ਤਸਵੀਰ ਵਿੱਚ ਆਪਣੇ ਮਾਤਾ-ਪਿਤਾ ਨਾਲ ਨਜ਼ਰ ਆ ਰਿਹਾ ਇਹ ਬੱਚਾ ਕੋਈ ਹੋਰ ਨਹੀਂ ਬਲਕਿ ਮਸ਼ਹੂਰ ਕ੍ਰਿਕਟਰ ਯੁਜਵੇਂਦਰ ਚਾਹਲ ਹੈ। ਇਹ ਤਸਵੀਰ ਕ੍ਰਿਕਟਰ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਸਾਂਝੀ ਕੀਤੀ ਹੈ। ਯੁਜਵੇਂਦਰ ਦੇ ਬਚਪਨ ਦੀ ਇਸ ਤਸਵੀਰ ਉੱਪਰ ਪ੍ਰਸ਼ੰਸਕ ਵੀ ਆਪਣਾ ਪਿਆਰ ਲੁੱਟਾ ਰਹੇ ਹਨ।
ਦੱਸ ਦੇਈਏ ਕਿ ਯੁਜਵੇਂਦਰ ਅਜਿਹੇ ਕ੍ਰਿਕਟਰਾਂ ਵਿੱਚੋਂ ਇੱਕ ਹਨ ਜੋ ਆਪਣੀ ਪ੍ਰੋਫੈਸ਼ਨਲ ਦੇ ਨਾਲ-ਨਾਲ ਨਿੱਜੀ ਜ਼ਿੰਦਗੀ ਦੇ ਚੱਲਦੇ ਸੁਰਖੀਆਂ ਵਿੱਚ ਰਹਿੰਦੇ ਹਨ। ਚਾਹਲ ਦੀ ਲਵ ਲਾਈਫ ਦੀ ਗੱਲ ਕਰਿਏ ਤਾਂ ਉਹ ਅਕਸਰ ਸੋਸ਼ਲ ਮੀਡੀਆ ਉੱਪਰ ਸੁਰਖੀਆਂ ਦਾ ਵਿਸ਼ਾ ਬਣੀ ਰਹਿੰਦੀ ਹੈ।
ਕਰੀਅਰ ਦੀ ਸ਼ੁਰੂਆਤ
ਕਾਬਿਲੇਗੌਰ ਹੈ ਕਿ ਸਾਲ 2016 ਵਿੱਚ ਆਪਣੇ ਅੰਤਰਰਾਸ਼ਟਰੀ ਕਰੀਅਰ ਦੀ ਸ਼ੁਰੂਆਤ ਕਰਨ ਵਾਲੇ ਯੁਜਵੇਂਦਰ ਚਾਹਲ ਨੇ ਹੁਣ ਤੱਕ 72 ਵਨਡੇ ਅਤੇ 75 ਟੀ-20 ਅੰਤਰਰਾਸ਼ਟਰੀ ਮੈਚ ਖੇਡੇ ਹਨ। ਉਸ ਨੇ ਭਾਰਤ ਲਈ ਅਜੇ ਤੱਕ ਆਪਣਾ ਟੈਸਟ ਡੈਬਿਊ ਨਹੀਂ ਕੀਤਾ ਹੈ। ਵਨਡੇ 'ਚ ਉਸ ਨੇ 27.13 ਦੀ ਔਸਤ ਨਾਲ 121 ਵਿਕਟਾਂ ਲਈਆਂ ਹਨ। ਇਸ ਤੋਂ ਇਲਾਵਾ ਚਾਹਲ ਨੇ ਟੀ-20 ਇੰਟਰਨੈਸ਼ਨਲ 'ਚ 24.68 ਦੀ ਔਸਤ ਨਾਲ 91 ਵਿਕਟਾਂ ਲਈਆਂ ਹਨ। ਇਸ ਦੌਰਾਨ ਉਸ ਦੀ ਆਰਥਿਕਤਾ 8.13 ਰਹੀ ਹੈ। ਚਾਹਲ ਇਸ ਸਮੇਂ ਟੀ-20 ਅੰਤਰਰਾਸ਼ਟਰੀ ਮੈਚਾਂ ਵਿੱਚ ਭਾਰਤ ਲਈ ਸਭ ਤੋਂ ਵੱਧ ਵਿਕਟਾਂ ਲੈਣ ਵਾਲੇ ਗੇਂਦਬਾਜ਼ ਹਨ। ਭੁਵਨੇਸ਼ਵਰ ਕੁਮਾਰ 90 ਵਿਕਟਾਂ ਲੈ ਕੇ ਸੂਚੀ 'ਚ ਦੂਜੇ ਨੰਬਰ 'ਤੇ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।