Threat To Gautam Gambhir: ISIS ਕਸ਼ਮੀਰ ਨੇ ਈ-ਮੇਲ ਕਰ ਕੇ BJP ਸੰਸਦ ਮੈਂਬਰ ਗੌਤਮ ਗੰਭੀਰ ਨੂੰ ਦਿੱਤੀ ਜਾਨੋਂ ਮਾਰਨ ਦੀ ਧਮਕੀ
ਗੰਭੀਰ ਨੇ ਦਿੱਲੀ ਪੁਲਿਸ ਨਾਲ ਸੰਪਰਕ ਕੀਤਾ ਹੈ ਤੇ ਦੱਸਿਆ ਹੈ ਕਿ ਉਸ ਨੂੰ 'ISIS ਕਸ਼ਮੀਰ' ਤੋਂ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ।
ਪੂਰਬੀ ਦਿੱਲੀ ਹਲਕੇ ਤੋਂ ਭਾਜਪਾ ਦੇ ਸੰਸਦ ਮੈਂਬਰ ਤੇ ਸਾਬਕਾ ਕ੍ਰਿਕਟਰ ਗੌਤਮ ਗੰਭੀਰ (Gautam Gambhir) ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਅਸਲ 'ਚ ਗੰਭੀਰ ਨੇ ਦਿੱਲੀ ਪੁਲਿਸ ਨਾਲ ਸੰਪਰਕ ਕੀਤਾ ਹੈ ਤੇ ਦੱਸਿਆ ਹੈ ਕਿ ਉਸ ਨੂੰ 'ISIS ਕਸ਼ਮੀਰ' ਤੋਂ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਡੀਸੀਪੀ ਸੈਂਟਰਲ ਸ਼ਵੇਤਾ ਚੌਹਾਨ ਨੇ ਦੱਸਿਆ ਕਿ ਜਿਵੇਂ ਹੀ ਸਾਨੂੰ ਇਸ ਬਾਰੇ ਜਾਣਕਾਰੀ ਮਿਲੀ ਅਸੀਂ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਫਿਲਹਾਲ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਗੰਭੀਰ ਦੇ ਘਰ ਦੇ ਬਾਹਰ ਸੁਰੱਖਿਆ ਵਧਾ ਦਿੱਤੀ ਗਈ ਹੈ।
BJP MP from East Delhi Constituency &former Cricketer Gautam Gambhir has approached the Delhi Police, alleging he has received death threats from 'ISIS Kashmir'. The investigation is underway. Security has been beefed up outside Gambhir's residence: DCP central Shweta Chauhan
— ANI (@ANI) November 24, 2021
ਈਮੇਲ ਵੀ ਸਾਂਝੀ ਕੀਤੀ
ਇਸ ਨਾਲ ਹੀ ਉਨ੍ਹਾਂ ਨੇ ਜਾਨੋਂ ਮਾਰਨ ਦੀ ਧਮਕੀ ਵਾਲੀ ਈ-ਮੇਲ ਵੀ ਸਾਂਝੀ ਕੀਤੀ ਹੈ। ਇਸ ਮੇਲ ਨੂੰ ਭੇਜਣ ਵਾਲੇ ਦਾ ਨਾਮ ISIS ਕਸ਼ਮੀਰ ਹੈ। ਪੱਤਰ ਮਿਲਣ ਤੋਂ ਬਾਅਦ ਉਨ੍ਹਾਂ ਦੇ ਘਰ ਦੇ ਬਾਹਰ ਸੁਰੱਖਿਆ ਵਧਾ ਦਿੱਤੀ ਗਈ ਹੈ। ਤੁਹਾਨੂੰ ਦੱਸ ਦੇਈਏ ਕਿ ਕ੍ਰਿਕਟਰ ਤੋਂ ਰਾਜਨੇਤਾ ਬਣੇ ਇਹ ਅਕਸਰ ਆਪਣੀ ਬੇਬਾਕ ਰਾਏ ਲਈ ਸੁਰਖੀਆਂ 'ਚ ਰਹਿੰਦੇ ਹਨ। ਉਹ ਹਰ ਗੰਭੀਰ ਮੁੱਦੇ 'ਤੇ ਆਪਣੀ ਰਾਏ ਰੱਖਦੇ ਹਨ। ਉਹ ਪਹਿਲਾਂ ਵੀ ਕਈ ਵਾਰ ਅੱਤਵਾਦ ਖਿਲਾਫ ਬਿਆਨ ਦੇ ਚੁੱਕੇ ਹਨ।
ਇਹ ਵੀ ਪੜ੍ਹੋ: ਨਵਜੋਤ ਸਿੱਧੂ ਨੇ ਮੁੜ ਦਾਗਿਆ ਟਵੀਟ ਬੰਬ! ਆਪਣੀ ਹੀ ਸਰਕਾਰ ਨੂੰ ਝੰਜੋੜਿਆ
ਪੰਜਾਬੀ ‘ਚ ਤਾਜ਼ਾ ਖ਼ਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: