ਨਵੀਂ ਦਿੱਲੀ: ਭਾਰਤੀ ਟੀਮ ਦੇ ਤੇਜ਼ ਗੇਂਦਬਾਜ਼ ਉਮੇਸ਼ ਯਾਦਵ ਪਿਤਾ ਬਣ ਗਏ ਹਨ। ਉਮੇਸ਼ ਯਾਦਵ ਦੀ ਪਤਨੀ ਤਾਨਿਆ ਨੇ ਇੱਕ ਬੇਟੀ ਨੂੰ ਜਨਮ ਦਿੱਤਾ ਹੈ। ਸਾਲ 2021 ਉਮੇਸ਼ ਯਾਦਵ ਅਤੇ ਉਸ ਦੀ ਪਤਨੀ ਤਾਨਿਆ ਲਈ ਖਾਸ ਬਣ ਗਿਆ ਹੈ। ਉਮੇਸ਼ ਯਾਦਵ ਨੇ ਇਹ ਜਾਣਕਾਰੀ ਇੰਸਟਾਗ੍ਰਾਮ ਦੇ ਜ਼ਰੀਏ ਦਿੱਤੀ। ਪ੍ਰਸ਼ੰਸਕ ਅਤੇ ਉਨ੍ਹਾਂ ਦੇ ਸਾਥੀ ਖਿਡਾਰੀ ਟਿੱਪਣੀ ਕਰਕੇ ਕ੍ਰਿਕਟਰ ਨੂੰ ਵਧਾਈ ਦੇ ਰਹੇ ਹਨ। BCCI ਨੇ ਵੀ ਟਵੀਟਰ ਜ਼ਰੀਏ ਉਮੇਸ਼ ਯਾਦਵ ਨੂੰ ਆਪਣੀ ਬੇਟੀ ਦੇ ਜਨਮ ਦੀ ਵਧਾਈ ਦਿੱਤੀ ਹੈ।

ਦੱਸ ਦੇਈਏ ਕਿ ਉਮੇਸ਼ ਯਾਦਵ ਸੱਟ ਕਾਰਨ ਟੈਸਟ ਸੀਰੀਜ਼ ਤੋਂ ਬਾਹਰ ਹੈ। ਟੀਮ ਇੰਡੀਆ ਨੇ ਪਿਛਲੇ ਦੋ ਟੈਸਟ ਮੈਚਾਂ ਲਈ ਵੱਡੀਆਂ ਤਬਦੀਲੀਆਂ ਕੀਤੀਆਂ ਹਨ। ਰੋਹਿਤ ਸ਼ਰਮਾ ਨੂੰ ਆਸਟਰੇਲੀਆ ਨਾਲ ਖੇਡੇ ਗਏ ਆਖਰੀ ਦੋ ਟੈਸਟ ਮੈਚਾਂ ਲਈ ਭਾਰਤੀ ਟੀਮ ਦਾ ਉਪ ਕਪਤਾਨ ਨਿਯੁਕਤ ਕੀਤਾ ਗਿਆ ਹੈ। ਬੀਸੀਸੀਆਈ ਨੇ ਸ਼ੁੱਕਰਵਾਰ ਨੂੰ ਇੱਕ ਬਿਆਨ ਜਾਰੀ ਕਰਦਿਆਂ ਟੀ ਨਟਰਾਜਨ ਅਤੇ ਸ਼ਾਰਦੁਲ ਠਾਕੁਰ ਨੂੰ ਉਮੇਸ਼ ਯਾਦਵ ਅਤੇ ਮੁਹੰਮਦ ਸ਼ਮੀ ਦੀ ਥਾਂ ਟੀਮ ਵਿੱਚ ਸ਼ਾਮਲ ਕਰਨ ਦੀ ਜਾਣਕਾਰੀ ਦਿੱਤੀ।


ਟੈਸਟ ਸੀਰੀਜ਼ ਦਾ ਤੀਜਾ ਟੈਸਟ ਸਿਡਨੀ ਕ੍ਰਿਕਟ ਮੈਦਾਨ (SCG) ਵਿਖੇ 7 ਜਨਵਰੀ 2021 ਤੋਂ ਸ਼ੁਰੂ ਹੋਵੇਗਾ। ਜਦੋਂ ਕਿ ਚੌਥਾ ਅਤੇ ਆਖਰੀ ਮੈਚ 15 ਜਨਵਰੀ ਤੋਂ ਗਾਬਾ, ਬ੍ਰਿਸਬੇਨ ਵਿੱਚ ਖੇਡਿਆ ਜਾਵੇਗਾ। ਫਿਲਹਾਲ, ਦੋਵੇਂ ਟੀਮਾਂ ਸੀਰੀਜ਼ ਵਿਚ 1-1 ਨਾਲ ਬਰਾਬਰ ਹਨ। ਕ੍ਰਿਕਟ ਪ੍ਰਸ਼ੰਸਕ ਬੇਸਬਰੀ ਨਾਲ ਤੀਜੇ ਟੈਸਟ ਦੀ ਸ਼ੁਰੂਆਤ ਦਾ ਇੰਤਜ਼ਾਰ ਕਰ ਰਹੇ ਹਨ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904