ਪੜਚੋਲ ਕਰੋ
Advertisement
ਕੋਰੋਨਾ ਦੇ ਵਧ ਰਹੇ ਕੇਸਾਂ ਨੇ ਵਧਾਇਆ ਭੱਜੀ ਦਾ ਬੀਪੀ, ਟਵਿਟਰ 'ਤੇ ਇੰਝ ਕੱਢਿਆ ਗੁੱਸਾ
ਭਾਰਤ ਵਿੱਚ ਪਿਛਲੇ 24 ਘੰਟਿਆਂ 'ਚ ਕੋਰੋਨਾਵਾਇਰਸ ਦੇ ਤਕਰੀਬਨ 50 ਹਜ਼ਾਰ ਮਾਮਲੇ ਸਾਹਮਣੇ ਆਏ ਹਨ। ਭਾਰਤ ਦੇ ਤਜਰਬੇਕਾਰ ਸਪਿਨਰ ਹਰਭਜਨ ਸਿੰਘ ਨੇ ਕੋਰੋਨਾ ਕਾਰਨ ਵਿਗੜਦੀ ਸਥਿਤੀ 'ਤੇ ਆਪਣੀ ਨਾਰਾਜ਼ਗੀ ਜ਼ਾਹਰ ਕੀਤੀ ਹੈ।
ਨਵੀਂ ਦਿੱਲੀ: ਭਾਰਤ ਵਿੱਚ ਸ਼ੁੱਕਰਵਾਰ ਨੂੰ 49 ਹਜ਼ਾਰ 310 ਮਾਮਲੇ ਸਾਹਮਣੇ ਆਏ ਹਨ ਜੋ ਹੁਣ ਤੱਕ ਦੇ 24 ਘੰਟਿਆਂ ਵਿੱਚ ਸਭ ਤੋਂ ਵੱਧ ਹਨ। ਵੀਰਵਾਰ ਨੂੰ ਦੇਸ਼ ਵਿੱਚ ਕੁਲ 45,720 ਕੋਵਿਡ-19 ਮਾਮਲੇ ਸਾਹਮਣੇ ਆਏ। ਸਿਹਤ ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਮੁਤਾਬਕ ਹੁਣ ਕੇਸਾਂ ਦੀ ਕੁੱਲ ਗਿਣਤੀ 12,87,945 ਹੋ ਗਈ ਹੈ।
ਕੋਰੋਨਾ ਕਰਕੇ ਵਿਗੜ ਰਹੇ ਹਾਲਾਤ 'ਤੇ ਭਾਰਤੀ ਸਪਿਨਰ ਹਰਭਜਨ ਸਿੰਘ ਦਾ ਕਹਿਣਾ ਹੈ ਕਿ ਜਲਦੀ ਹੀ ਇੱਕ ਦਿਨ ਵਿੱਚ ਇੱਕ ਲੱਖ ਕੇਸ ਵੀ ਸਾਹਮਣੇ ਆ ਸਕਦੇ ਹਨ, ਪਰ ਕਿਸੇ ਨੂੰ ਵੀ ਇਸ ਦੀ ਚਿੰਤਾ ਨਹੀਂ। ਕੋਰੋਨਾ ਕਾਰਨ ਵਿਗੜ ਰਹੀ ਸਥਿਤੀ ਬਾਰੇ ਹਰਭਜਨ ਸਿੰਘ ਨੇ ਟਵੀਟ ਕਰਕੇ ਗੁੱਸੇ ਦੇ ਨਾਲ ਚਿੰਤਾ ਵੀ ਜ਼ਾਹਰ ਕੀਤੀ ਹੈ।
ਹਰਭਜਨ ਸਿੰਘ ਦਾ ਟਵੀਟ:
ਦੱਸ ਦਈਏ ਕਿ ਇਸ ਤੋਂ ਪਹਿਲਾਂ ਹਰਭਜਨ ਸਿੰਘ ਕੋਰੋਨਵਾਇਰਸ ਦੀ ਸ਼ੁਰੂਆਤ ਤੋਂ ਹੀ ਲੋਕਾਂ ਨੂੰ ਮਹਾਮਾਰੀ ਦੇ ਖ਼ਤਰੇ ਦੀ ਚੇਤਾਵਨੀ ਦੇ ਰਿਹਾ ਹਨ। ਉਨ੍ਹਾਂ ਨੇ ਲੌਕਡਾਊਨ ਦੇ ਨਿਯਮਾਂ ਦੀ ਪਾਲਣਾ ਨਾ ਕਰਨ ਵਾਲਿਆਂ 'ਤੇ ਵੀ ਆਪਣਾ ਗੁੱਸਾ ਜ਼ਾਹਰ ਕੀਤਾ ਸੀ।
ਇਸ ਦੇ ਨਾਲ ਹਰਭਜਨ ਸਿੰਘ ਨੇ ਲੌਕਡਾਊਨ ਦੌਰਾਨ ਲੋਕਾਂ ਦੀ ਮਦਦ ਕਰਨ ਦੀ ਪਹਿਲ ਵੀ ਕੀਤੀ। ਲੌਕਡਾਊਨ ਦੌਰਾਨ ਹਰਭਜਨ ਸਿੰਘ ਹਰ ਰੋਜ਼ ਪੰਜ ਹਜ਼ਾਰ ਦੇ ਕਰੀਬ ਲੋਕਾਂ ਨੂੰ ਖਾਣਾ ਖੁਆ ਰਹੇ ਸੀ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904
Follow ਸਪੋਰਟਸ News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਖੇਤੀਬਾੜੀ ਖ਼ਬਰਾਂ
ਪੰਜਾਬ
ਲੁਧਿਆਣਾ
ਮਨੋਰੰਜਨ
Advertisement