ਕੋਰੋਨਾ ਦੇ ਵਧ ਰਹੇ ਕੇਸਾਂ ਨੇ ਵਧਾਇਆ ਭੱਜੀ ਦਾ ਬੀਪੀ, ਟਵਿਟਰ 'ਤੇ ਇੰਝ ਕੱਢਿਆ ਗੁੱਸਾ
ਏਬੀਪੀ ਸਾਂਝਾ | 24 Jul 2020 12:28 PM (IST)
ਭਾਰਤ ਵਿੱਚ ਪਿਛਲੇ 24 ਘੰਟਿਆਂ 'ਚ ਕੋਰੋਨਾਵਾਇਰਸ ਦੇ ਤਕਰੀਬਨ 50 ਹਜ਼ਾਰ ਮਾਮਲੇ ਸਾਹਮਣੇ ਆਏ ਹਨ। ਭਾਰਤ ਦੇ ਤਜਰਬੇਕਾਰ ਸਪਿਨਰ ਹਰਭਜਨ ਸਿੰਘ ਨੇ ਕੋਰੋਨਾ ਕਾਰਨ ਵਿਗੜਦੀ ਸਥਿਤੀ 'ਤੇ ਆਪਣੀ ਨਾਰਾਜ਼ਗੀ ਜ਼ਾਹਰ ਕੀਤੀ ਹੈ।
ਨਵੀਂ ਦਿੱਲੀ: ਭਾਰਤ ਵਿੱਚ ਸ਼ੁੱਕਰਵਾਰ ਨੂੰ 49 ਹਜ਼ਾਰ 310 ਮਾਮਲੇ ਸਾਹਮਣੇ ਆਏ ਹਨ ਜੋ ਹੁਣ ਤੱਕ ਦੇ 24 ਘੰਟਿਆਂ ਵਿੱਚ ਸਭ ਤੋਂ ਵੱਧ ਹਨ। ਵੀਰਵਾਰ ਨੂੰ ਦੇਸ਼ ਵਿੱਚ ਕੁਲ 45,720 ਕੋਵਿਡ-19 ਮਾਮਲੇ ਸਾਹਮਣੇ ਆਏ। ਸਿਹਤ ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਮੁਤਾਬਕ ਹੁਣ ਕੇਸਾਂ ਦੀ ਕੁੱਲ ਗਿਣਤੀ 12,87,945 ਹੋ ਗਈ ਹੈ। ਕੋਰੋਨਾ ਕਰਕੇ ਵਿਗੜ ਰਹੇ ਹਾਲਾਤ 'ਤੇ ਭਾਰਤੀ ਸਪਿਨਰ ਹਰਭਜਨ ਸਿੰਘ ਦਾ ਕਹਿਣਾ ਹੈ ਕਿ ਜਲਦੀ ਹੀ ਇੱਕ ਦਿਨ ਵਿੱਚ ਇੱਕ ਲੱਖ ਕੇਸ ਵੀ ਸਾਹਮਣੇ ਆ ਸਕਦੇ ਹਨ, ਪਰ ਕਿਸੇ ਨੂੰ ਵੀ ਇਸ ਦੀ ਚਿੰਤਾ ਨਹੀਂ। ਕੋਰੋਨਾ ਕਾਰਨ ਵਿਗੜ ਰਹੀ ਸਥਿਤੀ ਬਾਰੇ ਹਰਭਜਨ ਸਿੰਘ ਨੇ ਟਵੀਟ ਕਰਕੇ ਗੁੱਸੇ ਦੇ ਨਾਲ ਚਿੰਤਾ ਵੀ ਜ਼ਾਹਰ ਕੀਤੀ ਹੈ। ਹਰਭਜਨ ਸਿੰਘ ਦਾ ਟਵੀਟ: ਦੱਸ ਦਈਏ ਕਿ ਇਸ ਤੋਂ ਪਹਿਲਾਂ ਹਰਭਜਨ ਸਿੰਘ ਕੋਰੋਨਵਾਇਰਸ ਦੀ ਸ਼ੁਰੂਆਤ ਤੋਂ ਹੀ ਲੋਕਾਂ ਨੂੰ ਮਹਾਮਾਰੀ ਦੇ ਖ਼ਤਰੇ ਦੀ ਚੇਤਾਵਨੀ ਦੇ ਰਿਹਾ ਹਨ। ਉਨ੍ਹਾਂ ਨੇ ਲੌਕਡਾਊਨ ਦੇ ਨਿਯਮਾਂ ਦੀ ਪਾਲਣਾ ਨਾ ਕਰਨ ਵਾਲਿਆਂ 'ਤੇ ਵੀ ਆਪਣਾ ਗੁੱਸਾ ਜ਼ਾਹਰ ਕੀਤਾ ਸੀ। ਇਸ ਦੇ ਨਾਲ ਹਰਭਜਨ ਸਿੰਘ ਨੇ ਲੌਕਡਾਊਨ ਦੌਰਾਨ ਲੋਕਾਂ ਦੀ ਮਦਦ ਕਰਨ ਦੀ ਪਹਿਲ ਵੀ ਕੀਤੀ। ਲੌਕਡਾਊਨ ਦੌਰਾਨ ਹਰਭਜਨ ਸਿੰਘ ਹਰ ਰੋਜ਼ ਪੰਜ ਹਜ਼ਾਰ ਦੇ ਕਰੀਬ ਲੋਕਾਂ ਨੂੰ ਖਾਣਾ ਖੁਆ ਰਹੇ ਸੀ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904