ਕੀ ਮੁੜ ਟੈਸਟ ਕ੍ਰਿਕਟ ਦੀ ਕਪਤਾਨੀ ਸਾਂਭਣਗੇ ਵਿਰਾਟ ਜਾਂ ਲੈਣਗੇ ਰਿਟਾਇਰਮੈਂਟ?
Virat Kohli Retirement Prediction In Test Cricket: ਭਾਰਤੀ ਕ੍ਰਿਕਟਰ ਵਿਰਾਟ ਕੋਹਲੀ ਦੇ ਟੈਸਟ ਕ੍ਰਿਕਟ ਤੋਂ ਸੰਨਿਆਸ ਲੈਣ ਦੀਆਂ ਚਰਚਾਵਾਂ ਤੇਜ਼ ਹੋ ਗਈਆਂ ਹਨ। ਹਾਲਾਂਕਿ, ਵਿਰਾਟ ਵੱਲੋਂ ਇਸ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਹੈ।

Virat Kohli In Test Cricket: ਵਿਰਾਟ ਕੋਹਲੀ ਭਾਰਤੀ ਕ੍ਰਿਕਟ ਟੀਮ ਦੇ ਕਪਤਾਨ ਰਹਿ ਚੁੱਕੇ ਹਨ ਅਤੇ ਇਸ ਸਮੇਂ ਟੀਮ ਇੰਡੀਆ ਲਈ ਇੱਕ ਬੱਲੇਬਾਜ਼ ਦੇ ਤੌਰ 'ਤੇ ਖੇਡ ਰਹੇ ਹਨ। ਵਿਰਾਟ ਨੇ ਹੁਣ ਤੱਕ ਕ੍ਰਿਕਟ ਵਿੱਚ ਕਈ ਰਿਕਾਰਡ ਬਣਾਏ ਹਨ। ਪਰ ਹੁਣ ਸਮਾਂ ਆ ਗਿਆ ਹੈ ਕਿ ਵਿਰਾਟ ਦੇ ਟੈਸਟ ਕ੍ਰਿਕਟ ਤੋਂ ਰਿਟਾਇਰਮੈਂਟ ਲੈਣ ਦੀ ਖ਼ਬਰ ਚਰਚਾ ਵਿੱਚ ਹੈ। ਹਾਲਾਂਕਿ, ਵਿਰਾਟ ਕੋਹਲੀ ਨੇ ਆਪਣੇ ਟੈਸਟ ਕਰੀਅਰ ਬਾਰੇ ਕੋਈ ਅਪਡੇਟ ਨਹੀਂ ਦਿੱਤੀ ਹੈ।
ਕਿਉਂ ਲੈਣਗੇ ਕ੍ਰਿਕਟ ਤੋਂ ਸੰਨਿਆਸ?
ਟਾਈਮਜ਼ ਆਫ਼ ਇੰਡੀਆ ਦੀ ਰਿਪੋਰਟ ਦੇ ਅਨੁਸਾਰ, ਵਿਰਾਟ ਕੋਹਲੀ ਨੇ ਟੈਸਟ ਕ੍ਰਿਕਟ ਤੋਂ ਰਿਟਾਇਰਮੈਂਟ ਲੈਣ ਬਾਰੇ ਭਾਰਤੀ ਕ੍ਰਿਕਟ ਕੰਟਰੋਲ ਬੋਰਡ (BCCI) ਨਾਲ ਗੱਲ ਕੀਤੀ ਹੈ। ਰਿਪੋਰਟਾਂ ਅਨੁਸਾਰ, ਕੋਹਲੀ ਇੰਗਲੈਂਡ ਦੌਰੇ ਤੋਂ ਪਹਿਲਾਂ ਆਪਣੇ ਰਿਟਾਇਰਮੈਂਟ ਦਾ ਐਲਾਨ ਕਰ ਸਕਦੇ ਹਨ। ਪਰ ਕਿਤੇ ਨਾ ਕਿਤੇ ਇਸ ਪਿੱਛੇ ਕਾਰਨ ਬੀ.ਸੀ.ਸੀ.ਆਈ. ਵੀ ਦੱਸਿਆ ਜਾ ਰਿਹਾ ਹੈ।
ਟਾਈਮਜ਼ ਆਫ਼ ਇੰਡੀਆ ਦੇ ਅਨੁਸਾਰ, ਵਿਰਾਟ ਕੋਹਲੀ ਨੇ ਬੀਸੀਸੀਆਈ ਦੇ ਸਾਹਮਣੇ ਟੈਸਟ ਕ੍ਰਿਕਟ ਦਾ ਕਪਤਾਨ ਬਣਨ ਦੀ ਇੱਛਾ ਜ਼ਾਹਰ ਕੀਤੀ ਸੀ। ਇਸ ਦੇ ਨਾਲ ਹੀ, ਬੋਰਡ ਇਸ ਸਮੇਂ ਟੈਸਟ ਟੀਮ ਦੀ ਕਮਾਨ ਕਿਸੇ ਨੌਜਵਾਨ ਖਿਡਾਰੀ ਨੂੰ ਸੌਂਪਣ 'ਤੇ ਵਿਚਾਰ ਕਰ ਰਿਹਾ ਹੈ। ਬੀਸੀਸੀਆਈ ਸ਼ੁਭਮਨ ਗਿੱਲ ਨੂੰ ਭਾਰਤ ਦੀ ਟੈਸਟ ਟੀਮ ਦਾ ਕਪਤਾਨ ਬਣਾ ਸਕਦਾ ਹੈ। ਇਨ੍ਹਾਂ ਸਾਰੀਆਂ ਗੱਲਾਂ ਦੇ ਨਾਲ-ਨਾਲ ਵਿਰਾਟ ਕੋਹਲੀ ਦੇ ਰਿਟਾਇਰਮੈਂਟ ਲੈਣ ਦਾ ਮੁੱਦਾ ਵੀ ਚਰਚਾ ਵਿੱਚ ਆ ਗਿਆ ਹੈ।
ਮੀਡੀਆ ਰਿਪੋਰਟਾਂ ਦੇ ਅਨੁਸਾਰ, ਇਹ ਵੀ ਸਾਹਮਣੇ ਆ ਰਿਹਾ ਹੈ ਕਿ ਵਿਰਾਟ ਕੋਹਲੀ ਬਾਰਡਰ-ਗਾਵਸਕਰ ਟਰਾਫੀ ਤੋਂ ਬਾਅਦ ਆਪਣੇ ਟੈਸਟ ਕਰੀਅਰ ਨੂੰਲੈਕੇ ਵਿਚਾਰ ਕਰ ਰਹੇ ਹਨ। ਸਾਲ 2024 ਵਿੱਚ ਆਸਟ੍ਰੇਲੀਆ ਵਿੱਚ ਖੇਡੀ ਗਈ ਇਸ ਸੀਰੀਜ਼ ਵਿੱਚ ਵਿਰਾਟ ਦਾ ਪ੍ਰਦਰਸ਼ਨ ਖਾਸ ਨਹੀਂ ਸੀ। ਇਸ ਟੂਰਨਾਮੈਂਟ ਵਿੱਚ, ਕੋਹਲੀ ਨੇ 9 ਪਾਰੀਆਂ ਵਿੱਚ ਸਿਰਫ਼ 190 ਦੌੜਾਂ ਬਣਾਈਆਂ, ਜਿਸ ਵਿੱਚ ਇੱਕ ਸੈਂਕੜਾ ਵੀ ਸ਼ਾਮਲ ਹੈ। ਵਿਰਾਟ ਨੇ ਆਸਟ੍ਰੇਲੀਆ ਖਿਲਾਫ ਪਹਿਲੇ ਮੈਚ ਵਿੱਚ ਸੈਂਕੜਾ ਲਗਾਇਆ ਸੀ, ਪਰ ਇਸ ਤੋਂ ਬਾਅਦ ਪੂਰੀ ਸੀਰੀਜ਼ ਦੌਰਾਨ ਉਨ੍ਹਾਂ ਦਾ ਬੱਲਾ ਚੁੱਪ ਰਿਹਾ। ਇਸ ਸੀਰੀਜ਼ ਵਿੱਚ ਵਿਰਾਟ ਦਾ ਔਸਤ ਸਕੋਰ 23.75 ਸੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।




















