IND vs SA: Virat Kohli ਟੀ-20 ਵਿਸ਼ਵ ਕੱਪ 'ਚ ਹਾਸਲ ਕੀਤੀ ਵੱਡੀ ਉਪਲਬਧੀ, 1000 ਤੋਂ ਵੱਧ ਦੌੜਾਂ ਬਣਾਉਣ ਵਾਲੇ ਦੂਜੇ ਖਿਡਾਰੀ
Virat Kohli Record: ਵਿਰਾਟ ਕੋਹਲੀ ਦੱਖਣੀ ਅਫਰੀਕਾ ਖਿਲਾਫ਼ ਮੈਚ 'ਚ ਸਿਰਫ 12 ਦੌੜਾਂ ਬਣਾ ਕੇ ਆਊਟ ਹੋ ਗਏ। ਪਰ ਉਹਨਾਂ ਨੇ ਇਕ ਖਾਸ ਪ੍ਰਾਪਤੀ ਆਪਣੇ ਨਾਂ ਕਰ ਲਈ।
Virat Kohli Record India vs South Africa Perth T20 World Cup 2022: ਭਾਰਤੀ ਖਿਡਾਰੀ ਵਿਰਾਟ ਕੋਹਲੀ ਨੇ ਆਪਣੇ ਕਰੀਅਰ ਦੌਰਾਨ ਕਈ ਵੱਡੀਆਂ ਪ੍ਰਾਪਤੀਆਂ ਹਾਸਲ ਕੀਤੀਆਂ ਹਨ। ਇਸ ਸਬੰਧ ਵਿਚ ਉਨ੍ਹਾਂ ਦੇ ਨਾਂ ਇਕ ਹੋਰ ਵਿਸ਼ੇਸ਼ ਰਿਕਾਰਡ ਦਰਜ ਕੀਤਾ ਗਿਆ ਹੈ। ਕੋਹਲੀ ਟੀ-20 ਵਿਸ਼ਵ ਕੱਪ 'ਚ 1000 ਤੋਂ ਵੱਧ ਦੌੜਾਂ ਬਣਾਉਣ ਵਾਲੇ ਦੂਜੇ ਖਿਡਾਰੀ ਬਣ ਗਏ ਹਨ। ਹਾਲਾਂਕਿ ਉਹ ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਖੇਡੇ ਜਾ ਰਹੇ ਮੈਚ 'ਚ ਮਹੇਲਾ ਜੈਵਰਧਨੇ ਦਾ ਰਿਕਾਰਡ ਤੋੜਨ ਤੋਂ ਖੁੰਝ ਗਿਆ। ਕੋਹਲੀ 12 ਦੌੜਾਂ ਬਣਾ ਕੇ ਆਊਟ ਹੋ ਗਏ।
ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਲਈ ਮੈਦਾਨ 'ਚ ਉਤਰੀ ਭਾਰਤੀ ਟੀਮ ਲਈ ਕੋਹਲੀ ਤੀਜੇ ਨੰਬਰ 'ਤੇ ਬੱਲੇਬਾਜ਼ੀ ਕਰਨ ਆਏ। ਇਸ ਦੌਰਾਨ ਉਸ ਨੇ 11 ਗੇਂਦਾਂ 'ਤੇ 12 ਦੌੜਾਂ ਬਣਾਈਆਂ। ਕੋਹਲੀ ਨੇ ਇਸ ਪਾਰੀ 'ਚ 2 ਚੌਕੇ ਵੀ ਲਗਾਏ। ਉਸ ਨੇ ਮੈਚ ਦੌਰਾਨ ਇਕ ਖਾਸ ਉਪਲਬਧੀ ਹਾਸਲ ਕੀਤੀ। ਕੋਹਲੀ ਨੇ ਟੀ-20 ਵਿਸ਼ਵ ਕੱਪ 'ਚ 1000 ਦੌੜਾਂ ਪੂਰੀਆਂ ਕੀਤੀਆਂ ਹਨ। ਅਜਿਹਾ ਕਰਨ ਵਾਲੇ ਉਹ ਦੂਜੇ ਖਿਡਾਰੀ ਬਣ ਗਏ ਹਨ। ਇਸ ਤੋਂ ਪਹਿਲਾਂ ਸ਼੍ਰੀਲੰਕਾ ਦੇ ਸਾਬਕਾ ਖਿਡਾਰੀ ਮਹੇਲਾ ਜੈਵਰਧਨੇ ਵੀ ਇਹ ਉਪਲਬਧੀ ਹਾਸਲ ਕਰ ਚੁੱਕੇ ਹਨ।
ਟੀ-20 ਵਿਸ਼ਵ ਕੱਪ ਵਿੱਚ ਸਭ ਤੋਂ ਵੱਧ ਦੌੜਾਂ ਬਣਾਉਣ ਦਾ ਰਿਕਾਰਡ ਜੈਵਰਧਨੇ ਦੇ ਨਾਂ ਹੈ। ਉਸ ਨੇ 31 ਮੈਚਾਂ 'ਚ 1016 ਦੌੜਾਂ ਬਣਾਈਆਂ ਹਨ। ਇਸ ਦੌਰਾਨ ਜੈਵਰਧਨੇ ਨੇ ਇੱਕ ਸੈਂਕੜਾ ਅਤੇ 6 ਅਰਧ ਸੈਂਕੜੇ ਲਗਾਏ ਹਨ। ਕੋਹਲੀ ਇਸ ਮਾਮਲੇ 'ਚ ਦੂਜੇ ਸਥਾਨ 'ਤੇ ਹਨ। ਉਨ੍ਹਾਂ ਨੇ 22 ਪਾਰੀਆਂ 'ਚ 1001 ਦੌੜਾਂ ਬਣਾਈਆਂ ਹਨ। ਕੋਹਲੀ ਨੇ 12 ਅਰਧ ਸੈਂਕੜੇ ਲਗਾਏ ਹਨ। ਕ੍ਰਿਸ ਗੇਲ ਇਸ ਮਾਮਲੇ 'ਚ ਤੀਜੇ ਨੰਬਰ 'ਤੇ ਹਨ। ਉਸ ਨੇ 33 ਮੈਚਾਂ 'ਚ 965 ਦੌੜਾਂ ਬਣਾਈਆਂ ਹਨ। ਉਨ੍ਹਾਂ ਨੇ 2 ਸੈਂਕੜੇ ਅਤੇ 7 ਅਰਧ ਸੈਂਕੜੇ ਲਾਏ ਹਨ।
Suryakumar Yadav and Dinesh Karthik look to revive India's innings 💪#INDvSA | #T20WorldCup | 📝: https://t.co/GI5MZQJSjA pic.twitter.com/9ZKa7Q6s6H
— ICC (@ICC) October 30, 2022