Virat Kohli 100th Test spectators allow, India vs Sri Lanka match Punjab Cricket Stadium in Mohali IND vs SL
IND vs SL Test Serise: ਕ੍ਰਿਕਟ ਫੈਨਸ ਲਈ ਖੁਸ਼ਖਬਰੀ ਆਈ ਹੈ। ਦਰਅਸਲ, ਹੁਣ ਦਰਸ਼ਕ ਵਿਰਾਟ ਕੋਹਲੀ ਦਾ 100ਵਾਂ ਟੈਸਟ ਦੇਖਣ ਲਈ ਸਟੇਡੀਅਮ ਵਿੱਚ ਆ ਸਕਣਗੇ। ਭਾਰਤੀ ਕ੍ਰਿਕਟ ਬੋਰਡ ਦੇ ਸਕੱਤਰ ਜੈ ਸ਼ਾਹ ਨੇ ਇਹ ਜਾਣਕਾਰੀ ਦਿੱਤੀ। ਦੱਸ ਦਈਏ ਕਿ ਭਾਰਤ ਅਤੇ ਸ਼੍ਰੀਲੰਕਾ ਵਿਚਾਲੇ 4 ਮਾਰਚ ਤੋਂ ਮੋਹਾਲੀ 'ਚ ਟੈਸਟ ਸੀਰੀਜ਼ ਦਾ ਪਹਿਲਾ ਮੈਚ ਖੇਡਿਆ ਜਾਵੇਗਾ। ਇਹ ਕੋਹਲੀ ਦਾ 100ਵਾਂ ਟੈਸਟ ਹੋਵੇਗਾ।
50 ਫੀਸਦੀ ਦਰਸ਼ਕਾਂ ਨੂੰ ਇਜਾਜ਼ਤ ਮਿਲ ਗਈ
ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਮੋਹਾਲੀ 'ਚ ਖੇਡੇ ਜਾਣ ਵਾਲੇ ਪਹਿਲੇ ਟੈਸਟ 'ਚ 50 ਫੀਸਦੀ ਦਰਸ਼ਕਾਂ ਨੂੰ ਸਟੇਡੀਅਮ 'ਚ ਆਉਣ ਦੀ ਇਜਾਜ਼ਤ ਦਿੱਤੀ ਗਈ ਹੈ। ਕੋਰੋਨਾ ਮਹਾਮਾਰੀ ਕਾਰਨ ਪਹਿਲਾਂ ਇਸ ਟੈਸਟ ਨੂੰ ਦਰਸ਼ਕਾਂ ਤੋਂ ਬਗੈਰ ਖੇਡਣ ਦਾ ਫੈਸਲਾ ਕੀਤਾ ਗਿਆ ਸੀ। ਪਰ ਹੁਣ ਬੀਸੀਸੀਆਈ ਨੇ ਆਪਣਾ ਫੈਸਲਾ ਬਦਲ ਲਿਆ ਹੈ।
ਜੈ ਸ਼ਾਹ ਦਾ ਬਿਆਨ
ਬੀਸੀਸੀਆਈ ਦੇ ਸਕੱਤਰ ਜੈ ਸ਼ਾਹ ਨੇ ਕਿਹਾ, "ਭਾਰਤ ਅਤੇ ਸ੍ਰੀਲੰਕਾ ਵਿਚਾਲੇ ਮੋਹਾਲੀ ਦੇ ਪੰਜਾਬ ਕ੍ਰਿਕਟ ਸਟੇਡੀਅਮ ਵਿੱਚ ਖੇਡਿਆ ਜਾਣ ਵਾਲਾ ਪਹਿਲਾ ਟੈਸਟ ਬੰਦ ਦਰਵਾਜ਼ਿਆਂ ਦੇ ਪਿੱਛੇ ਨਹੀਂ ਹੋਵੇਗਾ। ਹਾਲਾਂਕਿ ਦਰਸ਼ਕਾਂ ਨੂੰ ਇਜਾਜ਼ਤ ਦੇਣ ਦਾ ਫੈਸਲਾ ਰਾਜ ਕ੍ਰਿਕਟ ਸੰਘਾਂ ਵਲੋਂ ਲਿਆ ਜਾਂਦਾ ਹੈ ਅਤੇ ਮੌਜੂਦਾ ਹਾਲਾਤ ਵੱਖ-ਵੱਖ ਕਾਰਕਾਂ 'ਤੇ ਆਧਾਰਿਤ ਹਨ।"
ਉਨ੍ਹਾਂ ਨੇ ਅੱਗੇ ਕਿਹਾ, "ਮੈਂ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਅਹੁਦੇਦਾਰਾਂ ਨਾਲ ਗੱਲ ਕੀਤੀ ਹੈ ਅਤੇ ਉਨ੍ਹਾਂ ਨੇ ਪੁਸ਼ਟੀ ਕੀਤੀ ਹੈ ਕਿ ਕ੍ਰਿਕਟ ਪ੍ਰਸ਼ੰਸਕ ਵਿਰਾਟ ਕੋਹਲੀ ਦੇ ਆਪਣਾ 100ਵਾਂ ਟੈਸਟ ਮੈਚ ਖੇਡਣ ਦੇ ਇਤਿਹਾਸਕ ਪਲ ਨੂੰ ਦੇਖਣ ਦੇ ਯੋਗ ਹੋਣਗੇ।"
ਇਹ ਵੀ ਪੜ੍ਹੋ: ਚਰਨਜੀਤ ਸਿੰਘ ਚੰਨੀ ਨੂੰ ਜਨਮ ਦਿਨ 'ਤੇ ਪ੍ਰਧਾਨ ਮੰਤਰੀ ਮੋਦੀ ਨੇ ਦਿੱਤੀ ਵਧਾਈ