Virat Kohli's Records: WTC Final 'ਚ ਵਿਰਾਟ ਕੋਹਲੀ ਨੇ ਲਾਈ ਰਿਕਾਰਡ ਬਣਾਉਣ ਦੀ ਝੜੀ
ਇਨ੍ਹੀਂ ਦਿਨੀਂ ਵਿਰਾਟ ਕੋਹਲੀ ਲੰਡਨ ਦੇ ਓਵਲ 'ਚ ਆਸਟ੍ਰੇਲੀਆ ਖਿਲਾਫ ਵਿਸ਼ਵ ਟੈਸਟ ਚੈਂਪੀਅਨਸ਼ਿਪ ਦਾ ਫਾਈਨਲ ਮੈਚ ਖੇਡ ਰਹੇ ਹਨ।
Virat Kohli's Records: ਇਨ੍ਹੀਂ ਦਿਨੀਂ ਵਿਰਾਟ ਕੋਹਲੀ ਲੰਡਨ ਦੇ ਓਵਲ 'ਚ ਆਸਟ੍ਰੇਲੀਆ ਖਿਲਾਫ ਵਿਸ਼ਵ ਟੈਸਟ ਚੈਂਪੀਅਨਸ਼ਿਪ ਦਾ ਫਾਈਨਲ ਮੈਚ ਖੇਡ ਰਹੇ ਹਨ। ਮੈਚ 'ਚ ਭਾਰਤ ਦੀ ਪਹਿਲੀ ਪਾਰੀ 'ਚ ਜਲਦੀ ਆਊਟ ਹੋਣ ਤੋਂ ਬਾਅਦ ਕੋਹਲੀ ਨੇ ਦੂਜੀ ਪਾਰੀ 'ਚ ਚੰਗੇ ਜੌਹਰ ਦਿਖਾਏ। ਉਨ੍ਹਾਂ ਨੇ ਦੂਜੀ ਪਾਰੀ 'ਚ ਬੱਲੇਬਾਜ਼ੀ ਕਰਦੇ ਹੋਏ ਕਈ ਵੱਡੇ ਰਿਕਾਰਡ ਬਣਾਏ। ਭਾਰਤੀ ਟੀਮ WTC ਫਾਈਨਲ ਦੀ ਚੌਥੀ ਤੇ ਆਪਣੀ ਦੂਜੀ ਪਾਰੀ ਖੇਡ ਰਹੀ ਹੈ।
ਦੱਸ ਦਈਏ ਕਿ 444 ਦੌੜਾਂ ਦਾ ਪਿੱਛਾ ਕਰਦੇ ਹੋਏ ਭਾਰਤੀ ਟੀਮ ਨੇ ਚੌਥੇ ਦਿਨ ਦੀ ਖੇਡ ਖਤਮ ਹੋਣ ਤੱਕ 3 ਵਿਕਟਾਂ 'ਤੇ 164 ਦੌੜਾਂ ਬਣਾ ਲਈਆਂ ਹਨ। ਹੁਣ ਟੀਮ ਇੰਡੀਆ ਨੂੰ ਆਖਰੀ ਦਿਨ ਜਿੱਤ ਲਈ 280 ਦੌੜਾਂ ਦੀ ਲੋੜ ਹੈ। ਚੌਥੇ ਦਿਨ ਦੀ ਸਮਾਪਤੀ 'ਤੇ ਵਿਰਾਟ ਕੋਹਲੀ ਤੇ ਅਜਿੰਕਿਆ ਰਹਾਣੇ ਕ੍ਰੀਜ਼ 'ਤੇ ਮੌਜੂਦ ਸਨ। ਕੋਹਲੀ ਨੇ 44 ਤੇ ਰਹਾਣੇ ਨੇ 20 ਦੌੜਾਂ ਦਾ ਨਿੱਜੀ ਸਕੋਰ ਬਣਾਇਆ। 44 ਦੌੜਾਂ ਦੇ ਇਸ ਸਕੋਰ ਨਾਲ ਕੋਹਲੀ ਨੇ ਇਹ ਰਿਕਾਰਡ ਆਪਣੇ ਨਾਂ ਕਰ ਲਏ ਹਨ।
1. ਵਿਰਾਟ ਕੋਹਲੀ ਆਈਸੀਸੀ ਨਾਕਆਊਟ ਮੈਚਾਂ ਵਿੱਚ ਭਾਰਤ ਲਈ ਸਭ ਤੋਂ ਵੱਧ ਦੌੜਾਂ ਬਣਾਉਣ ਵਾਲੇ ਬੱਲੇਬਾਜ਼ ਬਣ ਗਏ ਹਨ।
2. ਕੋਹਲੀ ਵਿਸ਼ਵ ਟੈਸਟ ਚੈਂਪੀਅਨਸ਼ਿਪ ਵਿੱਚ ਭਾਰਤ ਲਈ ਸਭ ਤੋਂ ਵੱਧ ਦੌੜਾਂ ਬਣਾਉਣ ਵਾਲੇ ਬੱਲੇਬਾਜ਼ ਵੀ ਬਣ ਗਏ ਹਨ।
3. ਕੋਹਲੀ ਆਈਸੀਸੀ ਫਾਈਨਲ ਵਿੱਚ ਸਭ ਤੋਂ ਵੱਧ ਦੌੜਾਂ ਬਣਾਉਣ ਵਾਲੇ ਦੂਜੇ ਖਿਡਾਰੀ ਬਣ ਗਏ ਹਨ।
4. ਆਸਟ੍ਰੇਲੀਆ ਖਿਲਾਫ ਖੇਡਦੇ ਹੋਏ ਵਿਰਾਟ ਨੇ 5000 ਅੰਤਰਰਾਸ਼ਟਰੀ ਦੌੜਾਂ ਦਾ ਅੰਕੜਾ ਪਾਰ ਕਰ ਲਿਆ ਹੈ। ਉਸ ਨੇ 5003 ਦੌੜਾਂ ਬਣਾਈਆਂ। ਕੋਹਲੀ ਆਸਟਰੇਲੀਆ ਖਿਲਾਫ ਸਭ ਤੋਂ ਵੱਧ ਅੰਤਰਰਾਸ਼ਟਰੀ ਦੌੜਾਂ ਬਣਾਉਣ ਵਾਲੇ ਦੂਜੇ ਭਾਰਤੀ ਖਿਡਾਰੀ ਹਨ। ਸਚਿਨ ਤੇਂਦੁਲਕਰ 6707 ਦੌੜਾਂ ਦੇ ਨਾਲ ਸੂਚੀ 'ਚ ਪਹਿਲੇ ਨੰਬਰ 'ਤੇ ਹਨ।
5. ਇਸ ਤੋਂ ਇਲਾਵਾ ਟੈਸਟ ਮੈਚਾਂ 'ਚ ਆਸਟਰੇਲੀਆ ਖਿਲਾਫ ਖੇਡਦੇ ਹੋਏ ਕੋਹਲੀ ਨੇ 2000 ਦੌੜਾਂ ਦਾ ਅੰਕੜਾ ਪਾਰ ਕਰ ਲਿਆ ਹੈ। ਕੋਹਲੀ ਟੈਸਟ ਕ੍ਰਿਕਟ 'ਚ ਆਸਟ੍ਰੇਲੀਆ ਖਿਲਾਫ ਸਭ ਤੋਂ ਵੱਧ ਦੌੜਾਂ ਬਣਾਉਣ ਵਾਲਾ ਪੰਜਵਾਂ ਭਾਰਤੀ ਖਿਡਾਰੀ ਹੈ। ਕੋਹਲੀ ਨੇ ਹੁਣ ਤੱਕ 2037 ਦੌੜਾਂ ਪੂਰੀਆਂ ਕਰ ਲਈਆਂ ਹਨ। ਚੇਤੇਸ਼ਵਰ ਪੁਜਾਰਾ 2074 ਦੌੜਾਂ ਦੇ ਨਾਲ ਚੌਥੇ ਨੰਬਰ 'ਤੇ ਹਨ। ਇਸ ਸੂਚੀ 'ਚ ਸਚਿਨ ਤੇਂਦੁਲਕਰ 3630 ਦੌੜਾਂ ਦੇ ਨਾਲ ਪਹਿਲੇ ਨੰਬਰ 'ਤੇ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।