(Source: ECI/ABP News/ABP Majha)
Watch: ਭਾਰਤ-ਪਾਕਿਸਤਾਨ ਮੈਚ ਦੌਰਾਨ ਪੁਲਿਸ ਤੇ ਫੈਨਜ਼ ਵਿਚਾਲੇ ਝੜਪ, ਸਟੇਡੀਅਮ 'ਚ ਇੰਝ ਹੋਇਆ ਹੰਗਾਮਾ
IND vs PAK Police & Fan Fight Video: ਭਾਰਤ ਅਤੇ ਪਾਕਿਸਤਾਨ ਦੀਆਂ ਟੀਮਾਂ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ 'ਚ ਆਹਮੋ-ਸਾਹਮਣੇ ਹੋਈਆਂ। ਰੋਹਿਤ ਸ਼ਰਮਾ ਦੀ ਅਗਵਾਈ ਵਾਲੀ ਭਾਰਤੀ ਟੀਮ ਨੇ ਪਾਕਿਸਤਾਨ
IND vs PAK Police & Fan Fight Video: ਭਾਰਤ ਅਤੇ ਪਾਕਿਸਤਾਨ ਦੀਆਂ ਟੀਮਾਂ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ 'ਚ ਆਹਮੋ-ਸਾਹਮਣੇ ਹੋਈਆਂ। ਰੋਹਿਤ ਸ਼ਰਮਾ ਦੀ ਅਗਵਾਈ ਵਾਲੀ ਭਾਰਤੀ ਟੀਮ ਨੇ ਪਾਕਿਸਤਾਨ ਨੂੰ ਆਸਾਨੀ ਨਾਲ ਹਰਾਇਆ। ਪਾਕਿਸਤਾਨ ਨੂੰ 7 ਵਿਕਟਾਂ ਨਾਲ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਿਆ। ਹਾਲਾਂਕਿ ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਸੋਸ਼ਲ ਮੀਡੀਆ 'ਤੇ ਵਾਇਰਲ ਵੀਡੀਓ ਭਾਰਤ-ਪਾਕਿਸਤਾਨ ਮੈਚ ਦਾ ਹੈ। ਇਸ ਦੌਰਾਨ ਨਰਿੰਦਰ ਮੋਦੀ ਸਟੇਡੀਅਮ 'ਚ ਮੌਜੂਦ ਪੁਲਿਸ ਅਤੇ ਪ੍ਰਸ਼ੰਸਕ ਆਪਸ 'ਚ ਉਲਝ ਗਏ।
ਸੋਸ਼ਲ ਮੀਡੀਆ 'ਤੇ ਵਾਇਰਲ ਹੋਇਆ ਵੀਡੀਓ
ਭਾਰਤ-ਪਾਕਿਸਤਾਨ ਮੈਚ ਦੌਰਾਨ ਸਟੇਡੀਅਮ 'ਚ ਪੁਲਿਸ ਅਤੇ ਪ੍ਰਸ਼ੰਸਕਾਂ ਵਿਚਾਲੇ ਹੋਈ ਝੜਪ ਦਾ ਵੀਡੀਓ ਵਾਇਰਲ ਹੋ ਰਿਹਾ ਹੈ। ਇਸ ਦੇ ਨਾਲ ਹੀ ਸੋਸ਼ਲ ਮੀਡੀਆ ਯੂਜ਼ਰਸ ਲਗਾਤਾਰ ਕਮੈਂਟ ਕਰਕੇ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ। ਸੋਸ਼ਲ ਮੀਡੀਆ 'ਤੇ ਵਾਇਰਲ ਵੀਡੀਓ 'ਚ ਦੇਖਿਆ ਜਾ ਸਕਦਾ ਹੈ ਕਿ ਇੱਕ ਮਹਿਲਾ ਪੁਲਿਸ ਅਧਿਕਾਰੀ ਅਤੇ ਇੱਕ ਪ੍ਰਸ਼ੰਸਕ ਵਿਚਾਲੇ ਗਰਮਾ-ਗਰਮ ਬਹਿਸ ਹੋ ਰਹੀ ਹੈ। ਇਸ ਤੋਂ ਇਲਾਵਾ ਦੋਵਾਂ ਵਿਚਾਲੇ ਹੱਥੋਪਾਈ ਵੀ ਹੋਈ।
Fight between police officer and audience during ind vs pak match😓 pic.twitter.com/jp0742HqzW
— S. (@mochacoldcoffee) October 15, 2023
ਪਾਕਿਸਤਾਨ ਨੂੰ ਹਰਾ ਕੇ ਪੁਆਇੰਟ ਟੇਬਲ 'ਚ ਸਿਖਰ 'ਤੇ ਪੁੱਜੀ ਟੀਮ ਇੰਡੀਆ
ਸ਼ਨੀਵਾਰ ਨੂੰ ਟੀਮ ਇੰਡੀਆ ਨੇ ਪਾਕਿਸਤਾਨ ਨੂੰ 7 ਵਿਕਟਾਂ ਨਾਲ ਹਰਾ ਕੇ ਆਪਣੀ ਤੀਜੀ ਜਿੱਤ ਦਰਜ ਕੀਤੀ। ਇਸ ਦੇ ਨਾਲ ਹੀ ਪਾਕਿਸਤਾਨੀ ਟੀਮ ਨੂੰ ਆਪਣੀ ਪਹਿਲੀ ਹਾਰ ਦਾ ਸਾਹਮਣਾ ਕਰਨਾ ਪਿਆ। ਭਾਰਤੀ ਟੀਮ 3 ਮੈਚਾਂ 'ਚ 6 ਅੰਕਾਂ ਨਾਲ ਪੁਆਇੰਟ ਟੇਬਲ 'ਚ ਚੋਟੀ 'ਤੇ ਪਹੁੰਚ ਗਈ ਹੈ। ਟੀਮ ਇੰਡੀਆ ਨੇ ਆਪਣੇ ਪਹਿਲੇ ਮੈਚ 'ਚ ਆਸਟ੍ਰੇਲੀਆ ਨੂੰ ਹਰਾਇਆ ਸੀ। ਇਸ ਤੋਂ ਬਾਅਦ ਰੋਹਿਤ ਸ਼ਰਮਾ ਦੀ ਅਗਵਾਈ ਵਾਲੀ ਭਾਰਤੀ ਟੀਮ ਨੇ ਅਫਗਾਨਿਸਤਾਨ ਨੂੰ ਹਰਾਇਆ। ਪਾਕਿਸਤਾਨ ਦੀ ਟੀਮ ਨੇ ਆਪਣੇ ਪਹਿਲੇ ਦੋ ਮੈਚਾਂ ਵਿੱਚ ਨੀਦਰਲੈਂਡ ਅਤੇ ਸ਼੍ਰੀਲੰਕਾ ਨੂੰ ਹਰਾਇਆ ਸੀ। ਪਰ ਭਾਰਤ ਤੋਂ ਹਾਰ ਦਾ ਸਾਹਮਣਾ ਕਰਨਾ ਪਿਆ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।