IND vs NZ 2nd T20 Match: ਭਾਰਤੀ ਟੀਮ ਇਸ ਸਮੇਂ ਨਿਊਜ਼ੀਲੈਂਡ ਦੇ ਦੌਰੇ 'ਤੇ ਹੈ। ਇਸ ਦੌਰੇ 'ਤੇ ਟੀਮ ਇੰਡੀਆ 3 ਟੀ-20 ਮੈਚਾਂ ਤੋਂ ਇਲਾਵਾ 3 ਵਨਡੇ ਮੈਚਾਂ ਦੀ ਸੀਰੀਜ਼ ਖੇਡੇਗੀ। ਹਾਲਾਂਕਿ ਇਸ ਸੀਰੀਜ਼ ਦਾ ਪਹਿਲਾ ਟੀ-20 ਮੈਚ ਮੀਂਹ ਕਾਰਨ ਬਿਨਾਂ ਗੇਂਦ ਸੁੱਟੇ ਰੱਦ ਕਰਨਾ ਪਿਆ ਸੀ। ਇਸ ਦੇ ਨਾਲ ਹੀ ਇਸ ਸੀਰੀਜ਼ ਦਾ ਦੂਜਾ ਮੈਚ ਐਤਵਾਰ ਨੂੰ ਖੇਡਿਆ ਜਾਵੇਗਾ। ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਦੂਜਾ ਟੀ-20 ਮੈਚ ਭਾਰਤੀ ਸਮੇਂ ਅਨੁਸਾਰ 12.30 ਵਜੇ ਸ਼ੁਰੂ ਹੋਵੇਗਾ। ਦੋਵੇਂ ਟੀਮਾਂ ਇਸ ਮੈਚ ਨੂੰ ਜਿੱਤ ਕੇ ਸੀਰੀਜ਼ 'ਚ ਬੜ੍ਹਤ ਬਣਾਉਣਾ ਚਾਹੁਣਗੀਆਂ।


ਇੱਥੇ ਮੈਚ ਦਾ ਲਾਈਵ ਪ੍ਰਸਾਰਣ ਦੇਖੋ


ਇਸ ਦੇ ਨਾਲ ਹੀ ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਦੂਜੇ ਟੀ-20 ਮੈਚ ਦਾ ਲਾਈਵ ਪ੍ਰਸਾਰਣ ਐਮਾਜ਼ਾਨ ਪ੍ਰਾਈਮ 'ਤੇ ਕੀਤਾ ਜਾਵੇਗਾ। ਕ੍ਰਿਕਟ ਪ੍ਰਸ਼ੰਸਕ ਇਸ ਟੂਰ ਦੇ ਮੈਚ ਐਮਾਜ਼ਾਨ ਪ੍ਰਾਈਮ 'ਤੇ ਦੇਖ ਸਕਣਗੇ। ਇਸ ਤੋਂ ਇਲਾਵਾ ਭਾਰਤ ਦੇ ਜਨਤਕ ਪ੍ਰਸਾਰਕ ਡੀਡੀ ਸਪੋਰਟਸ 'ਤੇ ਵੀ ਮੈਚ ਦਾ ਸਿੱਧਾ ਪ੍ਰਸਾਰਣ ਕੀਤਾ ਜਾਵੇਗਾ। ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਦੂਜਾ ਟੀ-20 ਮੈਚ ਭਾਰਤੀ ਸਮੇਂ ਅਨੁਸਾਰ ਦੁਪਹਿਰ 12.30 ਵਜੇ ਸ਼ੁਰੂ ਹੋਵੇਗਾ। ਇਹ ਮੈਚ ਜਿੱਤਣ ਵਾਲੀ ਟੀਮ 3 ਟੀ-20 ਸੀਰੀਜ਼ 'ਚ 1-0 ਦੀ ਬੜ੍ਹਤ ਬਣਾ ਲਵੇਗੀ। ਜ਼ਿਕਰ ਕਰ ਦਈਏ ਕਿ ਇਸ ਤੋਂ ਪਹਿਲਾਂ ਸੀਰੀਜ਼ ਦਾ ਪਹਿਲਾ ਮੈਚ ਮੀਂਹ ਕਾਰਨ ਰੱਦ ਹੋ ਗਿਆ ਸੀ।


ਟੀਮ ਇੰਡੀਆ ਦੀ ਸੰਭਾਵਿਤ XI


ਸ਼੍ਰੇਅਸ ਅਈਅਰ, ਸ਼ੁਭਮਨ ਗਿੱਲ, ਸੂਰਿਆਕੁਮਾਰ ਯਾਦਵ, ਰਿਸ਼ਭ ਪੰਤ, ਹਾਰਦਿਕ ਪੰਡਯਾ (ਸੀ), ਸੰਜੂ ਸੈਮਸਨ, ਭੁਵਨੇਸ਼ਵਰ ਕੁਮਾਰ, ਅਰਸ਼ਦੀਪ ਸਿੰਘ, ਦੀਪਕ ਹੁੱਡਾ, ਵਾਸ਼ਿੰਗਟਨ ਸੁੰਦਰ, ਮੁਹੰਮਦ ਸਿਰਾਜ


ਨਿਊਜ਼ੀਲੈਂਡ ਦੀ ਸੰਭਾਵਿਤ XI


ਕੇਨ ਵਿਲੀਅਮਸਨ (ਸੀ), ਗਲੇਨ ਫਿਲਿਪਸ, ਫਿਨ ਐਲਨ, ਟਿਮ ਸਾਊਥੀ, ਲੌਕੀ ਫਰਗੂਸਨ, ਡੇਵੋਨ ਕੋਨਵੇ, ਜੇਮਸ ਨੀਸ਼ਮ, ਮਿਸ਼ੇਲ ਸੈਂਟਨਰ, ਐਡਮ ਮਿਲਨੇ, ਡੇਰਿਲ ਜੋਸੇਫ ਮਿਸ਼ੇਲ, ਈਸ਼ ਸੋਢੀ


ਨੋਟ- ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।