ਪੜਚੋਲ ਕਰੋ

R Ashwin: ਟੀਮ ਇੰਡੀਆ 'ਚ ਆਰ ਅਸ਼ਵਿਨ ਦੀ ਥਾਂ ਕੌਣ ਲਵੇਗਾ? ਭਾਰਤੀ ਸਪਿਨਰ ਦੇ ਸੰਨਿਆਸ ਤੋਂ ਬਾਅਦ ਇਹ 2 ਨਾਂ ਸਭ ਤੋਂ ਅੱਗੇ

R Ashwin Replacement: ਬਾਰਡਰ-ਗਾਵਸਕਰ ਟਰਾਫੀ ਦੇ ਤੀਜੇ ਟੈਸਟ ਤੋਂ ਬਾਅਦ 18 ਦਸੰਬਰ ਨੂੰ ਆਰ ਅਸ਼ਵਿਨ ਨੇ ਅਚਾਨਕ ਅੰਤਰਰਾਸ਼ਟਰੀ ਕ੍ਰਿਕਟ ਤੋਂ ਸੰਨਿਆਸ ਲੈ ਕੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ। ਸੀਰੀਜ਼ ਦੇ ਪਹਿਲੇ ਟੈਸਟ

R Ashwin Replacement: ਬਾਰਡਰ-ਗਾਵਸਕਰ ਟਰਾਫੀ ਦੇ ਤੀਜੇ ਟੈਸਟ ਤੋਂ ਬਾਅਦ 18 ਦਸੰਬਰ ਨੂੰ ਆਰ ਅਸ਼ਵਿਨ ਨੇ ਅਚਾਨਕ ਅੰਤਰਰਾਸ਼ਟਰੀ ਕ੍ਰਿਕਟ ਤੋਂ ਸੰਨਿਆਸ ਲੈ ਕੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ। ਸੀਰੀਜ਼ ਦੇ ਪਹਿਲੇ ਟੈਸਟ 'ਚ ਮੌਕਾ ਨਾ ਮਿਲਣ ਤੋਂ ਬਾਅਦ ਅਸ਼ਵਿਨ ਸੰਨਿਆਸ ਲੈ ਕੇ ਭਾਰਤ ਪਰਤਣਾ ਚਾਹੁੰਦੇ ਸੀ, ਪਰ ਰੋਹਿਤ ਸ਼ਰਮਾ ਨੇ ਉਨ੍ਹਾਂ ਨੂੰ ਐਡੀਲੇਡ ਟੈਸਟ ਲਈ ਰੋਕ ਦਿੱਤਾ। ਅਸ਼ਵਿਨ ਨੂੰ ਲੱਗਦਾ ਸੀ ਕਿ ਗਾਬਾ 'ਚ ਵੀ ਉਨ੍ਹਾਂ ਨੂੰ ਮੌਕਾ ਮਿਲੇਗਾ ਪਰ ਅਜਿਹਾ ਨਹੀਂ ਹੋਇਆ ਅਤੇ ਜਿਵੇਂ ਹੀ ਗਾਬਾ ਟੈਸਟ ਡਰਾਅ ਹੋਇਆ ਤਾਂ ਅਸ਼ਵਿਨ ਨੇ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ। ਅਸ਼ਵਿਨ ਹੁਣ ਭਾਰਤੀ ਟੀਮ ਲਈ ਨਹੀਂ ਖੇਡਣਗੇ। ਉਨ੍ਹਾਂ ਨੇ ਭਾਰਤ ਲਈ 106 ਟੈਸਟ ਮੈਚਾਂ ਵਿੱਚ 537 ਵਿਕਟਾਂ ਲਈਆਂ। ਹੁਣ ਸਵਾਲ ਇਹ ਹੈ ਕਿ ਉਨ੍ਹਾਂ ਦੀ ਜਗ੍ਹਾ ਕੌਣ ਭਰ ਸਕਦਾ ਹੈ। ਬਦਲ ਵਜੋਂ ਦੋ ਨਾਂ ਸਾਹਮਣੇ ਆ ਰਹੇ ਹਨ।

ਇਨ੍ਹਾਂ 2 ਖਿਡਾਰੀਆਂ ਦੇ ਨਾਂ ਸਾਹਮਣੇ ਆਏ

ਆਰ ਅਸ਼ਵਿਨ ਟੈਸਟ ਫਾਰਮੈਟ ਵਿੱਚ ਅਨਿਲ ਕੁੰਬਲੇ ਤੋਂ ਬਾਅਦ ਆਏ ਅਤੇ ਉਨ੍ਹਾਂ ਨੇ ਕਦੇ ਵੀ ਉਨ੍ਹਾਂ ਦੀ ਕਮੀ ਮਹਿਸੂਸ ਨਹੀਂ ਹੋਣ ਦਿੱਤੀ। ਉਹ ਕੁੰਬਲੇ ਤੋਂ ਬਾਅਦ ਸਭ ਤੋਂ ਵੱਧ ਵਿਕਟਾਂ ਲੈਣ ਵਾਲਾ ਦੂਜਾ ਗੇਂਦਬਾਜ਼ ਵੀ ਬਣ ਗਿਆ। ਅਜਿਹੇ 'ਚ ਉਸ ਦੀ ਕਮੀ ਭਾਰਤੀ ਟੀਮ ਨੂੰ ਮਹਿਸੂਸ ਹੋਣ ਵਾਲੀ ਹੈ। ਟੀਮ ਇੰਡੀਆ 'ਚ ਅਸ਼ਵਿਨ ਦੀ ਜਗ੍ਹਾ ਮੁੰਬਈ ਦੇ ਤਨੁਸ਼ ਕੋਟੀਅਨ ਅਤੇ ਵਾਸ਼ਿੰਗਟਨ ਸੁੰਦਰ ਲੈ ਸਕਦੇ ਹਨ। ਅਸ਼ਵਿਨ ਵਾਂਗ ਇਹ ਦੋਵੇਂ ਗੇਂਦਬਾਜ਼ੀ ਦੇ ਨਾਲ-ਨਾਲ ਸ਼ਾਨਦਾਰ ਬੱਲੇਬਾਜ਼ੀ ਕਰਦੇ ਹਨ।

ਵਾਸ਼ਿੰਗਟਨ ਸੁੰਦਰ ਦਾ ਰਿਕਾਰਡ ਸ਼ਾਨਦਾਰ 

ਵਾਸ਼ਿੰਗਟਨ ਸੁੰਦਰ ਨੇ ਕ੍ਰਿਕਟ ਦੇ ਤਿੰਨੋਂ ਫਾਰਮੈਟਾਂ ਵਿੱਚ ਭਾਰਤ ਲਈ ਡੈਬਿਊ ਕੀਤਾ ਹੈ। ਉਹ ਆਸਟ੍ਰੇਲੀਆ ਖਿਲਾਫ ਚੱਲ ਰਹੀ ਬਾਰਡਰ ਗਾਵਸਕਰ ਟਰਾਫੀ ਦਾ ਹਿੱਸਾ ਹੈ। ਵਾਸ਼ਿੰਗਟਨ ਸੁੰਦਰ ਨੇ 2020-21 ਬਾਰਡਰ ਗਾਵਸਕਰ ਟਰਾਫੀ ਵਿੱਚ ਚੰਗਾ ਪ੍ਰਦਰਸ਼ਨ ਕੀਤਾ। ਸੁੰਦਰ ਨੇ ਭਾਰਤ ਲਈ 7 ਟੈਸਟ ਮੈਚਾਂ ਵਿੱਚ 24 ਵਿਕਟਾਂ ਲਈਆਂ ਹਨ ਅਤੇ 48.37 ਦੀ ਔਸਤ ਨਾਲ ਬੱਲੇ ਨਾਲ 387 ਦੌੜਾਂ ਵੀ ਬਣਾਈਆਂ ਹਨ। ਇਸ ਦੇ ਨਾਲ ਹੀ ਉਸ ਨੇ 22 ਵਨਡੇ ਮੈਚਾਂ 'ਚ 23 ਵਿਕਟਾਂ ਅਤੇ 52 ਟੀ-20 'ਚ 47 ਵਿਕਟਾਂ ਹਾਸਲ ਕੀਤੀਆਂ ਹਨ।

ਤਨੁਸ਼ ਕੋਟੀਆਨ ਸ਼ਾਨਦਾਰ ਸਪਿਨ ਆਲਰਾਊਂਡਰ

ਇਸ ਦੇ ਨਾਲ ਹੀ ਤਨੁਸ਼ ਕੋਟੀਆਨ ਘਰੇਲੂ ਕ੍ਰਿਕਟ 'ਚ ਲਗਾਤਾਰ ਚੰਗਾ ਪ੍ਰਦਰਸ਼ਨ ਕਰ ਰਿਹਾ ਹੈ। ਇਰਾਨੀ ਟਰਾਫੀ 'ਚ ਉਸ ਨੇ ਮੁੰਬਈ ਲਈ 8ਵੇਂ ਨੰਬਰ 'ਤੇ ਆਉਂਦੇ ਹੋਏ 114 ਦੌੜਾਂ ਦੀ ਸੈਂਕੜਾ ਪਾਰੀ ਖੇਡੀ। ਤਨੁਸ਼ ਨੇ ਹੁਣ ਤੱਕ 33 ਪਹਿਲੇ ਦਰਜੇ ਦੇ ਮੈਚ ਖੇਡੇ ਹਨ, ਜਿਸ ਵਿੱਚ 41.21 ਦੀ ਔਸਤ ਨਾਲ 1525 ਦੌੜਾਂ ਬਣਾਈਆਂ ਹਨ ਅਤੇ 101 ਵਿਕਟਾਂ ਹਾਸਲ ਕੀਤੀਆਂ ਹਨ। ਇਸ ਦੇ ਨਾਲ ਹੀ ਉਸ ਨੇ ਲਿਸਟ ਏ ਕ੍ਰਿਕਟ 'ਚ 20 ਵਿਕਟਾਂ ਅਤੇ 33 ਟੀ-20 ਮੈਚਾਂ 'ਚ 33 ਵਿਕਟਾਂ ਹਾਸਲ ਕੀਤੀਆਂ ਹਨ। ਫਿਲਹਾਲ ਇਨ੍ਹਾਂ ਦੋਵਾਂ ਖਿਡਾਰਿਆਂ ਨੂੰ ਅਸ਼ਵਿਨ ਦੀ ਜਗ੍ਹਾ ਮੌਕਾ ਮਿਲ ਸਕਦਾ ਹੈ। 

ਟਾਪ ਹੈਡਲਾਈਨ

BJP Leader Resign: ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP Leader Resign: ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
Embed widget