Mohammad Shami: ਚੈਂਪੀਅਨਜ਼ ਟਰਾਫੀ ਦੇ ਪਲੇਇੰਗ 11 ਤੋਂ ਬਾਹਰ ਹੋਣਗੇ ਮੁਹੰਮਦ ਸ਼ਮੀ ? ਇਹ ਖਿਡਾਰੀ ਕਰੇਗਾ Replace
Mohammad Shami: ਬੀਸੀਸੀਆਈ ਚੋਣ ਕਮੇਟੀ ਦੁਆਰਾ ਲੰਬੇ ਇੰਤਜ਼ਾਰ ਤੋਂ ਬਾਅਦ ਚੈਂਪੀਅਨਜ਼ ਟਰਾਫੀ 2025 ਲਈ ਟੀਮ ਇੰਡੀਆ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਟੀਮ ਦੀ ਕਮਾਨ ਇੱਕ ਵਾਰ ਫਿਰ ਮੈਨੇਜਮੈਂਟ ਨੇ ਤਜਰਬੇਕਾਰ

Mohammad Shami: ਬੀਸੀਸੀਆਈ ਚੋਣ ਕਮੇਟੀ ਦੁਆਰਾ ਲੰਬੇ ਇੰਤਜ਼ਾਰ ਤੋਂ ਬਾਅਦ ਚੈਂਪੀਅਨਜ਼ ਟਰਾਫੀ 2025 ਲਈ ਟੀਮ ਇੰਡੀਆ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਟੀਮ ਦੀ ਕਮਾਨ ਇੱਕ ਵਾਰ ਫਿਰ ਮੈਨੇਜਮੈਂਟ ਨੇ ਤਜਰਬੇਕਾਰ ਖਿਡਾਰੀ ਰੋਹਿਤ ਸ਼ਰਮਾ ਨੂੰ ਸੌਂਪ ਦਿੱਤੀ ਹੈ। ਇਸ ਦੇ ਨਾਲ ਹੀ ਹੋਰ ਖਿਡਾਰੀਆਂ ਨੂੰ ਵੀ ਟੀਮ ਵਿੱਚ ਜਗ੍ਹਾ ਦਿੱਤੀ ਗਈ ਹੈ।
ਜਦੋਂ ਤੋਂ ਇਸ ਚੈਂਪੀਅਨਜ਼ ਟਰਾਫੀ ਲਈ ਭਾਰਤੀ ਟੀਮ ਦਾ ਐਲਾਨ ਹੋਇਆ ਹੈ, ਉਦੋਂ ਤੋਂ ਹੀ ਭਾਰਤ ਦੀ ਪਲੇਇੰਗ 11 ਟੀਮ ਬਾਰੇ ਚਰਚਾ ਤੇਜ਼ ਹੋ ਗਈ ਹੈ। ਅਜਿਹੀਆਂ ਖ਼ਬਰਾਂ ਹਨ ਕਿ ਤੇਜ਼ ਗੇਂਦਬਾਜ਼ ਮੁਹੰਮਦ ਸ਼ਮੀ ਭਾਰਤ ਦੀ ਪਲੇਇੰਗ ਇਲੈਵਨ ਤੋਂ ਬਾਹਰ ਹੋ ਸਕਦੇ ਹਨ।
ਇਹ ਖਿਡਾਰੀ ਲੈ ਸਕਦਾ ਸ਼ਮੀ ਦੀ ਜਗ੍ਹਾ
ਸੋਸ਼ਲ ਮੀਡੀਆ 'ਤੇ ਆ ਰਹੀਆਂ ਰਿਪੋਰਟਾਂ ਦੇ ਅਨੁਸਾਰ, 34 ਸਾਲਾ ਤੇਜ਼ ਗੇਂਦਬਾਜ਼ ਭਾਰਤ ਦੀ ਪਲੇਇੰਗ ਇਲੈਵਨ ਤੋਂ ਬਾਹਰ ਹੋ ਸਕਦਾ ਹੈ। ਟੀਮ ਇੰਡੀਆ ਦੇ ਪ੍ਰਬੰਧਨ ਦੁਆਰਾ ਚੈਂਪੀਅਨਜ਼ ਟਰਾਫੀ 2025 ਦੇ ਮੈਚਾਂ ਲਈ ਜਿਸ ਪਲੇਇੰਗ 11 ਦਾ ਐਲਾਨ ਕੀਤਾ ਜਾਏਗਾ ਉਸ ਵਿੱਚ ਕਈ ਖਤਰਨਾਕ ਖਿਡਾਰੀਆਂ ਨੂੰ ਮੌਕਾ ਦਿੱਤਾ ਜਾ ਸਕਦਾ ਹੈ। ਮੀਡੀਆ ਰਿਪੋਰਟਾਂ ਅਨੁਸਾਰ, ਜੇਕਰ ਸ਼ਮੀ ਪਲੇਇੰਗ 11 ਤੋਂ ਬਾਹਰ ਹੋ ਜਾਂਦਾ ਹੈ, ਤਾਂ ਉਨ੍ਹਾਂ ਦੀ ਜਗ੍ਹਾ ਖੱਬੇ ਹੱਥ ਦੇ ਤੇਜ਼ ਗੇਂਦਬਾਜ਼ ਅਰਸ਼ਦੀਪ ਸਿੰਘ ਨੂੰ ਲਿਆ ਜਾ ਸਕਦਾ ਹੈ। ਤੁਹਾਨੂੰ ਦੱਸ ਦੇਈਏ ਕਿ ਅਰਸ਼ਦੀਪ ਸਿੰਘ ਨੂੰ ਵਨਡੇ ਕ੍ਰਿਕਟ ਵਿੱਚ ਜੋ ਵੀ ਮੌਕੇ ਮਿਲੇ ਹਨ, ਉਨ੍ਹਾਂ ਨੇ ਉਨ੍ਹਾਂ ਸਾਰੇ ਮੌਕਿਆਂ ਦੀ ਚੰਗੀ ਤਰ੍ਹਾਂ ਵਰਤੋਂ ਕੀਤੀ ਹੈ।
ਚੈਂਪੀਅਨਜ਼ ਟਰਾਫੀ ਲਈ ਭਾਰਤ ਦੀ ਸੰਭਾਵਿਤ ਪਲੇਇੰਗ 11
ਰੋਹਿਤ ਸ਼ਰਮਾ (ਕਪਤਾਨ), ਸ਼ੁਭਮਨ ਗਿੱਲ, ਵਿਰਾਟ ਕੋਹਲੀ, ਸ਼੍ਰੇਅਸ ਅਈਅਰ, ਕੇਐਲ ਰਾਹੁਲ (ਵਿਕਟਕੀਪਰ), ਹਾਰਦਿਕ ਪੰਡਯਾ, ਵਾਸ਼ਿੰਗਟਨ ਸੁੰਦਰ, ਅਕਸ਼ਰ ਪਟੇਲ, ਕੁਲਦੀਪ ਯਾਦਵ, ਜਸਪ੍ਰੀਤ ਬੁਮਰਾਹ ਅਤੇ ਅਰਸ਼ਦੀਪ ਸਿੰਘ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
