Gautam Gambhir on Team India: ਟੀਮ ਇੰਡੀਆ ਦੇ ਸਾਬਕਾ ਓਪਨਿੰਗ ਬੱਲੇਬਾਜ਼ ਗੌਤਮ ਗੰਭੀਰ ਇਨ੍ਹੀਂ ਦਿਨੀਂ ਲਗਾਤਾਰ ਸੁਰਖੀਆਂ ਬਟੋਰ ਰਹੇ ਹਨ। ਇਸ ਵਿਚਾਲੇ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦਰਅਸਲ, ਬੀਸੀਸੀਆਈ ਪ੍ਰਬੰਧਨ ਜਲਦੀ ਹੀ ਗੰਭੀਰ ਨੂੰ ਭਾਰਤੀ ਟੀਮ ਦਾ ਕੋਚ ਨਿਯੁਕਤ ਕਰ ਸਕਦਾ ਹੈ। ਇਸ ਦੇ ਨਾਲ ਹੀ ਇਹ ਵੀ ਕਿਹਾ ਜਾ ਰਿਹਾ ਹੈ ਕਿ ਗੌਤਮ ਗੰਭੀਰ ਦੇ ਭਾਰਤੀ ਟੀਮ ਦੇ ਕੋਚ ਬਣਦੇ ਹੀ ਉਹ ਆਪਣੀ ਇੱਛਾ ਮੁਤਾਬਕ ਬਦਲਾਅ ਕਰਨਾ ਸ਼ੁਰੂ ਕਰ ਦੇਣਗੇ।


ਕਈ ਰਿਪੋਰਟਾਂ 'ਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਗੌਤਮ ਗੰਭੀਰ ਟੀਮ ਇੰਡੀਆ ਦੇ ਕਈ ਸੀਨੀਅਰ ਖਿਡਾਰੀਆਂ ਨੂੰ ਬਾਹਰ ਕਰਨ 'ਤੇ ਵਿਚਾਰ ਕਰ ਸਕਦੇ ਹਨ। ਇਸ ਦੇ ਨਾਲ ਹੀ ਇਨ੍ਹਾਂ ਖਿਡਾਰੀਆਂ ਦੀ ਥਾਂ ਨੌਜਵਾਨ ਖਿਡਾਰੀਆਂ ਦੇ ਨਾਵਾਂ 'ਤੇ ਵਿਚਾਰ ਕੀਤਾ ਜਾ ਸਕਦਾ ਹੈ।



ਗੌਤਮ ਗੰਭੀਰ ਟੀਮ ਇੰਡੀਆ ਦੇ ਅਗਲੇ ਕੋਚ 


ਸਾਬਕਾ ਸਲਾਮੀ ਬੱਲੇਬਾਜ਼ ਗੌਤਮ ਗੰਭੀਰ ਬਾਰੇ ਕਿਹਾ ਜਾ ਰਿਹਾ ਹੈ ਕਿ ਬੀਸੀਸੀਆਈ ਪ੍ਰਬੰਧਨ ਉਨ੍ਹਾਂ ਨੂੰ ਜਲਦੀ ਤੋਂ ਜਲਦੀ ਭਾਰਤੀ ਟੀਮ ਦਾ ਕੋਚ ਨਿਯੁਕਤ ਕਰ ਸਕਦਾ ਹੈ। ਸੁਣਨ 'ਚ ਆ ਰਿਹਾ ਹੈ ਕਿ ਗੌਤਮ ਗੰਭੀਰ ਜ਼ਿੰਬਾਬਵੇ ਖਿਲਾਫ ਹੋਣ ਵਾਲੀ 5 ਮੈਚਾਂ ਦੀ ਟੀ-20 ਸੀਰੀਜ਼ ਦੀ ਸ਼ੁਰੂਆਤ ਤੋਂ ਪਹਿਲਾਂ ਭਾਰਤੀ ਟੀਮ 'ਚ ਸ਼ਾਮਲ ਹੁੰਦੇ ਨਜ਼ਰ ਆ ਸਕਦੇ ਹਨ। ਇਸ ਤੋਂ ਬਾਅਦ ਭਾਰਤੀ ਟੀਮ ਦੇ ਨਾਲ ਉਨ੍ਹਾਂ ਦਾ ਕਾਰਜਕਾਲ ਆਗਾਮੀ ਵਨਡੇ ਵਿਸ਼ਵ ਕੱਪ 2027 ਤੱਕ ਰਹੇਗਾ ਅਤੇ ਇਸ ਦੌਰਾਨ ਉਹ ਕਈ ਵੱਡੇ ਮੁਕਾਬਲਿਆਂ 'ਚ ਭਾਰਤੀ ਟੀਮ ਨਾਲ ਕੋਚ ਦੇ ਰੂਪ 'ਚ ਜੁੜਨਗੇ। 


ਗੌਤਮ ਗੰਭੀਰ ਨੇ ਵੱਡਾ ਦਾਅਵਾ ਕੀਤਾ 


ਟੀਮ ਇੰਡੀਆ ਦੇ ਸਰਵਸ੍ਰੇਸ਼ਠ ਖਿਡਾਰੀ ਗੌਤਮ ਗੰਭੀਰ (Gautam Gambhir) ਨੂੰ ਲੈ ਕੇ ਮੀਡੀਆ 'ਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਉਨ੍ਹਾਂ ਨੇ ਬੀਸੀਸੀਆਈ ਸਾਹਮਣੇ ਆਪਣੀਆਂ ਸ਼ਰਤਾਂ ਰੱਖੀਆਂ ਹਨ। ਉਨ੍ਹਾਂ ਕਿਹਾ ਹੈ ਕਿ ਮੈਨੂੰ ਟੀ-20 ਕ੍ਰਿਕਟ 'ਚ ਸਿਰਫ ਨੌਜਵਾਨ ਖਿਡਾਰੀ ਚਾਹੀਦੇ ਹਨ ਅਤੇ ਮੈਂ ਲੋੜ ਮੁਤਾਬਕ ਟੀਮ ਨੂੰ ਹੋਰ ਫਾਰਮੈਟਾਂ ਲਈ ਤਿਆਰ ਕਰਾਂਗਾ। ਇਸਦੇ ਨਾਲ ਹੀ ਮੈਨੂੰ ਮੇਰੇ ਕਾਰਜਕਾਲ ਦੌਰਾਨ ਕਿਸੇ ਤਰ੍ਹਾਂ ਦੀ ਦਖਲਅੰਦਾਜ਼ੀ ਪਸੰਦ ਨਹੀਂ ਹੈ। ਤੁਸੀਂ ਮੈਨੂੰ ਸਮਾਂ ਦਿਓ, ਮੈਂ ਤੁਹਾਨੂੰ ਇਸ ਸਮੇਂ ਵਿੱਚ ਵਧੀਆ ਨਤੀਜੇ ਦੇਵਾਂਗਾ। ਪਰ ਮੇਰੀ ਟੀਮ ਨਾਲ ਛੇੜਛਾੜ ਨਹੀਂ ਹੋਣੀ ਚਾਹੀਦੀ।


ਰੋਹਿਤ-ਵਿਰਾਟ ਨੂੰ ਕੱਢਿਆ ਜਾ ਸਕਦਾ ਬਾਹਰ


ਟੀਮ ਇੰਡੀਆ ਦੇ ਸਰਵੋਤਮ ਕਪਤਾਨ ਅਤੇ ਬੱਲੇਬਾਜ਼ ਰੋਹਿਤ ਸ਼ਰਮਾ ਅਤੇ ਵਿਰਾਟ ਕੋਹਲੀ ਬਾਰੇ ਕਿਹਾ ਜਾ ਰਿਹਾ ਹੈ ਕਿ ਕੋਚ ਬਣਦੇ ਹੀ ਗੌਤਮ ਗੰਭੀਰ ਉਨ੍ਹਾਂ ਨੂੰ ਟੀ-20 ਟੀਮ ਤੋਂ ਬਾਹਰ ਦਾ ਰਸਤਾ ਦਿਖਾ ਸਕਦੇ ਹਨ। ਕਿਹਾ ਜਾ ਰਿਹਾ ਹੈ ਕਿ ਟੀ-20 ਵਿਸ਼ਵ ਕੱਪ ਦਾ ਫਾਈਨਲ ਮੈਚ ਉਸ ਦੇ ਕਰੀਅਰ ਦਾ ਆਖਰੀ ਮੈਚ ਸਾਬਤ ਹੋ ਸਕਦਾ ਹੈ। ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਗੌਤਮ ਗੰਭੀਰ ਇਨ੍ਹਾਂ ਦੋਵਾਂ ਖਿਡਾਰੀਆਂ ਦੀ ਜਗ੍ਹਾ ਨੌਜਵਾਨ ਖਿਡਾਰੀਆਂ ਨੂੰ ਮੌਕਾ ਦੇਣ 'ਤੇ ਵਿਚਾਰ ਕਰ ਸਕਦੇ ਹਨ।