Women's Cricket World Cup: ਆਈਸੀਸੀ ਮਹਿਲਾ ਕ੍ਰਿਕਟ ਵਿਸ਼ਵ ਕੱਪ 2022 ਵਿੱਚ ਭਾਰਤੀ ਟੀਮ ਨੇ ਪਾਕਿਸਤਾਨ ਨੂੰ 245 ਦੌੜਾਂ ਦਾ ਟੀਚਾ ਦਿੱਤਾ ਹੈ। ਮੱਧਕ੍ਰਮ ਦੀ ਬੱਲੇਬਾਜ਼ ਸਨੇਹ ਰਾਣਾ ਤੇ ਪੂਜਾ ਵਸਤਰਕਰ ਦੇ ਦਮ 'ਤੇ ਭਾਰਤ ਇਸ ਸਕੋਰ ਤੱਕ ਪਹੁੰਚ ਸਕਿਆ ਹੈ। ਦੋਵਾਂ ਖਿਡਾਰੀਆਂ ਨੇ ਸੱਤਵੀਂ ਵਿਕਟ ਲਈ 122 ਦੌੜਾਂ ਦੀ ਸਾਂਝੇਦਾਰੀ ਕੀਤੀ।
ਭਾਰਤੀ ਮਹਿਲਾ ਕ੍ਰਿਕਟ ਟੀਮ ਅੱਜ ਮਹਿਲਾ ਵਿਸ਼ਵ ਕੱਪ 'ਚ ਆਪਣਾ ਪਹਿਲਾ ਮੈਚ ਆਪਣੇ ਕੱਟੜ ਵਿਰੋਧੀ ਪਾਕਿਸਤਾਨ ਨਾਲ ਖੇਡ ਰਹੀ ਹੈ। ਮੈਚ 'ਚ ਭਾਰਤੀ ਮਹਿਲਾ ਟੀਮ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫ਼ੈਸਲਾ ਕੀਤਾ ਹੈ। ਹਾਲਾਂਕਿ ਭਾਰਤ ਨੂੰ ਮੈਚ 'ਚ ਪਹਿਲਾ ਝਟਕਾ 4 ਦੌੜਾਂ ਦੇ ਸਕੋਰ 'ਤੇ ਲੱਗ ਗਿਆ ਸੀ। ਸਲਾਮੀ ਬੱਲੇਬਾਜ਼ ਸ਼ੈਫਾਲੀ ਵਰਮਾ ਬਗੈਰ ਖਾਤਾ ਖੋਲ੍ਹੇ ਪਵੇਲੀਅਨ ਪਰਤ ਗਏ ਹਨ। ਹਾਲਾਂਕਿ ਬਾਅਦ 'ਚ ਸਮ੍ਰਿਤੀ ਮੰਧਾਨਾ ਤੇ ਦੀਪਤੀ ਸ਼ਰਮਾ ਨੇ ਅਗਵਾਈ ਕੀਤੀ।
ਇਸ ਮਗਰੋਂ ਆਈਸੀਸੀ ਮਹਿਲਾ ਕ੍ਰਿਕਟ ਵਿਸ਼ਵ ਕੱਪ 2022 ਵਿੱਚ ਭਾਰਤੀ ਟੀਮ ਨੇ ਪਾਕਿਸਤਾਨ ਨੂੰ 245 ਦੌੜਾਂ ਦਾ ਟੀਚਾ ਦਿੱਤਾ। ਮੱਧਕ੍ਰਮ ਦੀ ਬੱਲੇਬਾਜ਼ ਸਨੇਹ ਰਾਣਾ ਤੇ ਪੂਜਾ ਵਸਤਰਕਰ ਦੇ ਦਮ 'ਤੇ ਭਾਰਤ ਇਸ ਸਕੋਰ ਤੱਕ ਪਹੁੰਚ ਸਕਿਆ। ਦੋਵਾਂ ਖਿਡਾਰੀਆਂ ਨੇ ਸੱਤਵੀਂ ਵਿਕਟ ਲਈ 122 ਦੌੜਾਂ ਦੀ ਸਾਂਝੇਦਾਰੀ ਕੀਤੀ। ਇਹ ਮੈਚ ਭਾਰਤ ਲਈ ਬਹੁਤ ਮਹੱਤਵਪੂਰਨ ਹੈ। ਟੀਮ ਵਿਸ਼ਵ ਕੱਪ ਦੀ ਸ਼ੁਰੂਆਤ ਜਿੱਤ ਨਾਲ ਕਰਨਾ ਚਾਹੇਗੀ।
ਰਿਕਾਰਡ ਨੂੰ ਬਰਕਰਾਰ ਰੱਖਣਾ ਚਾਹੇਗੀ ਭਾਰਤੀ ਟੀਮ
ਦੱਸ ਦੇਈਏ ਕਿ ਭਾਰਤੀ ਮਹਿਲਾ ਕ੍ਰਿਕਟ ਟੀਮ ਅੱਜ ਤੱਕ ਵਿਸ਼ਵ ਕੱਪ 'ਚ ਪਾਕਿਸਤਾਨੀ ਮਹਿਲਾ ਕ੍ਰਿਕਟ ਟੀਮ ਤੋਂ ਨਹੀਂ ਹਾਰੀ ਹੈ। ਅਜਿਹੇ 'ਚ ਟੀਮ ਇੰਡੀਆ ਇਸ ਮੈਚ 'ਚ ਵੀ ਪਾਕਿਸਤਾਨ ਦੀ ਟੀਮ ਨੂੰ ਹਰਾ ਕੇ ਇਸ ਰਿਕਾਰਡ ਨੂੰ ਬਰਕਰਾਰ ਰੱਖਣਾ ਚਾਹੇਗੀ। ਇਸ ਮੈਚ ਤੋਂ ਪਹਿਲਾਂ ਦੋਵੇਂ ਟੀਮਾਂ 2009 ਤੇ 2013 ਵਿਸ਼ਵ ਕੱਪ 'ਚ ਆਹਮੋ-ਸਾਹਮਣੇ ਹੋਈਆਂ ਸਨ। ਦੋਵੇਂ ਵਾਰ ਟੀਮ ਇੰਡੀਆ ਨੇ ਪਾਕਿਸਤਾਨ ਨੂੰ ਹਰਾਇਆ ਹੈ।