Women's T20 World Cup 2024 Schedule: ਆਈਸੀਸੀ ਨੇ ਮਹਿਲਾ ਟੀ-20 ਵਿਸ਼ਵ ਕੱਪ 2024 ਦਾ ਸ਼ਡਿਊਲ ਜਾਰੀ ਕਰ ਦਿੱਤਾ ਹੈ। ਇਹ ਟੂਰਨਾਮੈਂਟ ਬੰਗਲਾਦੇਸ਼ ਵਿੱਚ ਕਰਵਾਇਆ ਜਾਵੇਗਾ। ਭਾਰਤੀ ਮਹਿਲਾ ਟੀਮ ਨੂੰ ਗਰੁੱਪ ਏ ਵਿੱਚ ਰੱਖਿਆ ਗਿਆ ਹੈ। ਇਸ ਵਿੱਚ ਪਾਕਿਸਤਾਨ, ਆਸਟ੍ਰੇਲੀਆ ਅਤੇ ਨਿਊਜ਼ੀਲੈਂਡ ਦੀਆਂ ਟੀਮਾਂ ਵੀ ਹਨ। ਇਹ ਟੂਰਨਾਮੈਂਟ 3 ਅਕਤੂਬਰ ਤੋਂ ਸ਼ੁਰੂ ਹੋਵੇਗਾ। ਪਹਿਲਾ ਮੈਚ ਇੰਗਲੈਂਡ ਅਤੇ ਦੱਖਣੀ ਅਫਰੀਕਾ ਵਿਚਾਲੇ ਖੇਡਿਆ ਜਾਵੇਗਾ। ਭਾਰਤ ਦਾ ਪਹਿਲਾ ਮੈਚ ਨਿਊਜ਼ੀਲੈਂਡ ਨਾਲ ਹੈ। ਇਹ ਮੈਚ 4 ਅਕਤੂਬਰ ਨੂੰ ਆਯੋਜਿਤ ਹੋਵੇਗਾ।
ਭਾਰਤ ਅਤੇ ਪਾਕਿਸਤਾਨ ਵਿਚਾਲੇ ਹੋਣ ਵਾਲੇ ਮੈਚ ਦਾ ਫੈਨਜ਼ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਮਹਿਲਾ ਟੀ-20 ਵਿਸ਼ਵ ਕੱਪ 2024 ਵਿੱਚ ਭਾਰਤ ਅਤੇ ਪਾਕਿਸਤਾਨ ਵਿਚਾਲੇ ਮੈਚ 6 ਅਕਤੂਬਰ ਨੂੰ ਖੇਡਿਆ ਜਾਵੇਗਾ। ਇਸ ਤੋਂ ਬਾਅਦ ਟੀਮ ਇੰਡੀਆ ਦਾ ਸਾਹਮਣਾ ਕੁਆਲੀਫਾਇਰ 1 ਦੀ ਟੀਮ ਨਾਲ ਹੋਵੇਗਾ। ਇਹ ਮੈਚ ਭਾਰਤ ਅਤੇ ਆਸਟ੍ਰੇਲੀਆ ਵਿਚਾਲੇ 13 ਅਕਤੂਬਰ ਨੂੰ ਖੇਡਿਆ ਜਾਵੇਗਾ। ਜੇਕਰ ਪਹਿਲੇ ਸੈਮੀਫਾਈਨਲ ਦੀ ਗੱਲ ਕਰੀਏ ਤਾਂ ਇਹ 17 ਅਕਤੂਬਰ ਨੂੰ ਅਤੇ ਦੂਜਾ ਸੈਮੀਫਾਈਨਲ 18 ਅਕਤੂਬਰ ਨੂੰ ਖੇਡਿਆ ਜਾਵੇਗਾ। ਫਾਈਨਲ ਮੈਚ 20 ਅਕਤੂਬਰ ਨੂੰ ਹੋਵੇਗਾ।
ਆਈਸੀਸੀ ਮਹਿਲਾ ਟੀ-20 ਵਿਸ਼ਵ ਕੱਪ 2024 ਵਿੱਚ ਕੁੱਲ 23 ਮੈਚ ਖੇਡੇ ਜਾਣਗੇ। ਇਹ ਮੈਚ 19 ਦਿਨਾਂ ਵਿੱਚ ਢਾਕਾ ਅਤੇ ਸਿਲਹਟ ਵਿੱਚ ਹੋਣਗੇ। ਟੂਰਨਾਮੈਂਟ ਲਈ ਦੋ ਗਰੁੱਪ ਬਣਾਏ ਗਏ ਹਨ। ਗਰੁੱਪ ਏ ਵਿੱਚ ਪੰਜ ਟੀਮਾਂ ਹਨ। ਗਰੁੱਪ ਬੀ ਵਿੱਚ ਵੀ ਪੰਜ ਟੀਮਾਂ ਹਨ। ਗਰੁੱਪ ਵਿੱਚ ਭਾਰਤ, ਪਾਕਿਸਤਾਨ, ਆਸਟ੍ਰੇਲੀਆ, ਨਿਊਜ਼ੀਲੈਂਡ ਅਤੇ ਕੁਆਲੀਫਾਇਰ 1 ਦੀਆਂ ਟੀਮਾਂ ਹੋਣਗੀਆਂ। ਦੱਖਣੀ ਅਫਰੀਕਾ, ਇੰਗਲੈਂਡ, ਵੈਸਟਇੰਡੀਜ਼, ਬੰਗਲਾਦੇਸ਼ ਅਤੇ ਕੁਆਲੀਫਾਇਰ 2 ਟੀਮਾਂ ਨੂੰ ਗਰੁੱਪ ਬੀ ਵਿੱਚ ਰੱਖਿਆ ਗਿਆ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।