(Source: ECI/ABP News/ABP Majha)
World Cup 2023: ਸਟੇਡੀਅਮ 'ਚ ਮੌਜੂਦ ਦਰਸ਼ਕਾਂ ਨੂੰ ਮੁਫਤ 'ਚ ਮਿਲੇਗੀ ਇਹ ਸੁਵਿਧਾ, ਵਿਸ਼ਵ ਕੱਪ ਵੇਖਣ ਦਾ ਨਜ਼ਾਰਾ ਹੋਵੇਗਾ ਦੁੱਗਣਾ
Free Drinking Water In Stadiums: ਵਿਸ਼ਵ ਕੱਪ 2023 ਸ਼ੁਰੂ ਹੋਣ ਤੋਂ ਕੁਝ ਮਿੰਟ ਪਹਿਲਾਂ ਬੀਸੀਸੀਆਈ ਨੇ ਵੱਡਾ ਐਲਾਨ ਕੀਤਾ ਹੈ। ਬੀਸੀਸੀਆਈ ਸਕੱਤਰ ਜੈ ਸ਼ਾਹ ਨੇ ਕਿਹਾ ਕਿ ਪੂਰੇ ਵਿਸ਼ਵ ਕੱਪ ਦੌਰਾਨ ਸਟੇਡੀਅਮ ਵਿੱਚ
Free Drinking Water In Stadiums: ਵਿਸ਼ਵ ਕੱਪ 2023 ਸ਼ੁਰੂ ਹੋਣ ਤੋਂ ਕੁਝ ਮਿੰਟ ਪਹਿਲਾਂ ਬੀਸੀਸੀਆਈ ਨੇ ਵੱਡਾ ਐਲਾਨ ਕੀਤਾ ਹੈ। ਬੀਸੀਸੀਆਈ ਸਕੱਤਰ ਜੈ ਸ਼ਾਹ ਨੇ ਕਿਹਾ ਕਿ ਪੂਰੇ ਵਿਸ਼ਵ ਕੱਪ ਦੌਰਾਨ ਸਟੇਡੀਅਮ ਵਿੱਚ ਮੈਚ ਦੇਖਣ ਆਉਣ ਵਾਲੇ ਦਰਸ਼ਕਾਂ ਲਈ ਪੀਣ ਵਾਲਾ ਪਾਣੀ ਪੂਰੀ ਤਰ੍ਹਾਂ ਮੁਫ਼ਤ ਹੋਵੇਗਾ।
ਜੈ ਸ਼ਾਹ ਨੇ ਇੱਕ ਟਵੀਟ ਵਿੱਚ ਲਿਖਿਆ, 'ਮੈਨੂੰ ਇਹ ਐਲਾਨ ਕਰਦੇ ਹੋਏ ਬਹੁਤ ਮਾਣ ਮਹਿਸੂਸ ਹੋ ਰਿਹਾ ਹੈ ਕਿ ਅਸੀਂ ਭਾਰਤ ਭਰ ਦੇ ਸਟੇਡੀਅਮਾਂ ਵਿੱਚ ਮੈਚ ਦੇਖਣ ਆਉਣ ਵਾਲੇ ਦਰਸ਼ਕਾਂ ਨੂੰ ਮੁਫਤ ਮਿਨਰਲ ਵਾਟਰ ਮੁਹੱਈਆ ਕਰਵਾ ਰਹੇ ਹਾਂ। ਪਾਣੀ ਪੀਂਦੇ ਰਹੋ ਅਤੇ ਖੇਡ ਦਾ ਆਨੰਦ ਲੈਂਦੇ ਰਹੋ। ਆਓ ਵਿਸ਼ਵ ਕੱਪ ਦੌਰਾਨ ਕਦੇ ਵੀ ਨਾ ਭੁੱਲਣ ਵਾਲਿਆਂ ਯਾਦਾਂ ਬਣਾਈਏ।
🏏 Exciting times ahead as we anticipate the first ball of @ICC @cricketworldcup 2023 ! 🌟
— Jay Shah (@JayShah) October 5, 2023
I am proud to announce that we're providing FREE mineral and packaged drinking water for spectators at stadiums across India. Stay hydrated and enjoy the games!
🏟️ Let's create… pic.twitter.com/rAuIfV5fCR
ਵਿਸ਼ਵ ਕੱਪ 2023 ਅੱਜ (5 ਅਕਤੂਬਰ) ਤੋਂ ਸ਼ੁਰੂ ਹੋ ਗਿਆ ਹੈ। ਪਹਿਲੇ ਮੈਚ 'ਚ ਇੰਗਲੈਂਡ ਅਤੇ ਨਿਊਜ਼ੀਲੈਂਡ ਆਹਮੋ-ਸਾਹਮਣੇ ਹਨ। ਭਾਰਤੀ ਟੀਮ 8 ਅਕਤੂਬਰ ਤੋਂ ਆਪਣੀ ਵਿਸ਼ਵ ਕੱਪ ਅਭਿਆਨ ਦੀ ਸ਼ੁਰੂਆਤ ਕਰੇਗੀ। ਇਸ ਦਿਨ ਭਾਰਤ ਦਾ ਸਾਹਮਣਾ ਆਸਟ੍ਰੇਲੀਆ ਨਾਲ ਹੋਵੇਗਾ।
ਦੱਸ ਦੇਈਏ ਕਿ ਭਾਰਤ ਵਿੱਚ ਆਯੋਜਿਤ ਹੋਣ ਵਾਲਾ ਇਹ ਵਿਸ਼ਵ ਕੱਪ 46 ਦਿਨਾਂ ਤੱਕ ਚੱਲੇਗਾ। ਇਸ ਵਿਸ਼ਵ ਕੱਪ ਵਿੱਚ ਕੁੱਲ 10 ਟੀਮਾਂ ਹਿੱਸਾ ਲੈ ਰਹੀਆਂ ਹਨ। ਮੈਚ 10 ਵੱਖ-ਵੱਖ ਸ਼ਹਿਰਾਂ ਵਿੱਚ ਖੇਡੇ ਜਾਣਗੇ। ਕੁੱਲ 48 ਮੈਚ ਹੋਣਗੇ। ਪਹਿਲੇ ਪੜਾਅ ਵਿੱਚ, ਹਰੇਕ ਟੀਮ ਰਾਊਂਡ ਰੌਬਿਨ ਪੈਟਰਨ ਤਹਿਤ ਬਾਕੀ 9 ਟੀਮਾਂ ਨਾਲ ਇੱਕ-ਇੱਕ ਮੈਚ ਖੇਡੇਗੀ। ਇਸ ਤੋਂ ਬਾਅਦ ਟਾਪ-4 ਟੀਮਾਂ ਸੈਮੀਫਾਈਨਲ 'ਚ ਪ੍ਰਵੇਸ਼ ਕਰਨਗੀਆਂ। ਫਾਈਨਲ ਮੈਚ 19 ਨਵੰਬਰ ਨੂੰ ਖੇਡਿਆ ਜਾਵੇਗਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।