ICC World Cup 2023 closing ceremony: ਭਾਰਤ ਅਤੇ ਆਸਟਰੇਲੀਆ ਵਿਚਾਲੇ ਵਿਸ਼ਵ ਕੱਪ 2023 ਦਾ ਫਾਈਨਲ ਮੈਚ ਅਹਿਮਦਾਬਾਦ ਵਿੱਚ ਖੇਡਿਆ ਜਾਵੇਗਾ। ਐਤਵਾਰ ਨੂੰ ਹੋਣ ਵਾਲੇ ਇਸ ਮੈਚ ਦੀਆਂ ਤਿਆਰੀਆਂ ਲਗਭਗ ਮੁਕੰਮਲ ਹੋ ਚੁੱਕੀਆਂ ਹਨ। ਭਾਰਤੀ ਕ੍ਰਿਕਟ ਕੰਟਰੋਲ ਬੋਰਡ ਨੇ ਸੋਸ਼ਲ ਮੀਡੀਆ ਪੋਸਟ ਰਾਹੀਂ ਦੱਸਿਆ ਕਿ ਮੈਚ ਤੋਂ ਪਹਿਲਾਂ ਦਰਸ਼ਕਾਂ ਲਈ ਕਿਹੜੇ- ਕਿਹੜੇ ਪ੍ਰੋਗਰਾਮ ਰੱਖੇ ਜਾਣਗੇ। ਭਾਰਤ ਦੇ ਅਨੁਭਵੀ ਗਾਇਕ ਪ੍ਰੀਤਮ ਚੱਕਰਵਰਤੀ ਅਤੇ ਜੋਨੀਤਾ ਗਾਂਧੀ ਫਾਈਨਲ ਮੈਚ ਵਿੱਚ ਪ੍ਰਦਰਸ਼ਨ ਕਰਨਗੇ। ਫਾਈਨਲ ਮੈਚ ਦੌਰਾਨ ਭਾਰਤੀ ਹਵਾਈ ਸੈਨਾ ਏਅਰ ਸ਼ੋਅ ਵੀ ਕਰੇਗੀ।
ਵਿਸ਼ਵ ਕੱਪ 2023 ਹੁਣ ਆਪਣੇ ਅੰਤਿਮ ਪੜਾਅ 'ਤੇ ਪਹੁੰਚ ਗਿਆ ਹੈ। ਫਾਈਨਲ 19 ਨਵੰਬਰ ਐਤਵਾਰ ਨੂੰ ਗੁਜਰਾਤ ਦੇ ਨਰਿੰਦਰ ਮੋਦੀ ਸਟੇਡੀਅਮ 'ਚ ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਖੇਡਿਆ ਜਾਵੇਗਾ। ਹਾਲਾਂਕਿ ਇਸ ਟੂਰਨਾਮੈਂਟ ਦੇ ਸਮਾਪਤੀ ਸਮਾਰੋਹ ਦਾ ਆਯੋਜਨ ਦੀ ਪੁਸ਼ਟੀ ਨਹੀਂ ਕੀਤੀ ਹੈ, ਪਰ ਮਸ਼ਹੂਰ ਪੌਪ ਸਟਾਰ ਦੁਆ ਲਿਪਾ ਦੇ ਟੂਰਨਾਮੈਂਟ ਦੇ ਸਮਾਪਤੀ ਸਮਾਰੋਹ ਲਈ ਪ੍ਰਦਰਸ਼ਨ ਕਰਨ ਦੀਆਂ ਅਫਵਾਹਾਂ ਹਨ। ਦੁਆ ਇਸ ਤੋਂ ਪਹਿਲਾਂ ਕਈ ਹੋਰ ਖੇਡ ਸਮਾਗਮਾਂ ਵਿੱਚ ਪ੍ਰਦਰਸ਼ਨ ਕਰ ਚੁੱਕੀ ਹੈ। ਉਸਨੇ ਯੂਈਐਫਏ ਚੈਂਪੀਅਨਜ਼ ਲੀਗ ਵਿੱਚ ਵੀ ਪ੍ਰਦਰਸ਼ਨ ਕੀਤਾ ਹੈ।
ਵਿਸ਼ਵ ਕੱਪ 2023 ਦੇ ਸੈਮੀਫਾਈਨਲ 'ਚ ਪਹੁੰਚ ਚੁੱਕੀਆਂ ਟੀਮਾਂ ਦੇ ਕੁਝ ਖਿਡਾਰੀਆਂ ਨਾਲ ਗੱਲ ਕਰਦੇ ਹੋਏ ਟੀਮ ਇੰਡੀਆ ਦੇ ਨੌਜਵਾਨ ਬੱਲੇਬਾਜ਼ ਸ਼ੁਭਮਨ ਗਿੱਲ ਨੇ ਦੁਆ ਲਿਪਾ ਨੂੰ ਸਵਾਲ ਪੁੱਛਿਆ ਸੀ। ਉਸ ਨੇ ਦੁਆ ਨੂੰ ਪੁੱਛਿਆ ਕਿ ਉਹ ਇਸ ਟੂਰਨਾਮੈਂਟ ਦੀ ਸਮਾਪਤੀ 'ਤੇ ਕਿਹੜਾ ਗੀਤ ਗਾਏਗੀ? ਇਸ ਸਵਾਲ ਦਾ ਜਵਾਬ ਦਿੰਦੇ ਹੋਏ ਦੁਆ ਨੇ 'ਫਿਜ਼ੀਕਲ' ਗੀਤ ਦਾ ਨਾਂ ਲਿਆ।
ਹਾਲਾਂਕਿ, ਟੂਰਨਾਮੈਂਟ ਦੀ ਸਮਾਪਤੀ ਨੂੰ ਲੈ ਕੇ ਫਿਲਹਾਲ ਬੀਸੀਸੀਆਈ ਵੱਲੋਂ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਹੈ। ਇਸ ਗੱਲ ਦੀ ਪੁਸ਼ਟੀ ਨਹੀਂ ਹੋਈ ਹੈ ਕਿ ਦੁਆ ਲਿਪਾ ਅਹਿਮਦਾਬਾਦ ਵਿੱਚ ਫਾਈਨਲ ਮੈਚ ਵਿੱਚ ਪ੍ਰਦਰਸ਼ਨ ਕਰਨ ਜਾ ਰਹੀ ਹੈ ਜਾਂ ਨਹੀਂ। ਦੱਸਿਆ ਗਿਆ ਹੈ ਕਿ ਭਾਰਤੀ ਹਵਾਈ ਸੈਨਾ ਫਾਈਨਲ ਮੈਚ 'ਚ ਏਅਰ ਸ਼ੋਅ ਕਰਨ ਜਾ ਰਹੀ ਹੈ। ਗੁਜਰਾਤ ਡਿਫੈਂਸ ਪੀਆਰਓ ਨੇ ਐਲਾਨ ਕੀਤਾ ਹੈ ਕਿ ਸੂਰਿਆ ਕਿਰਨ ਐਰੋਬੈਟਿਕ ਟੀਮ ਮੈਚ ਸ਼ੁਰੂ ਹੋਣ ਤੋਂ ਦਸ ਮਿੰਟ ਪਹਿਲਾਂ ਸਟੇਡੀਅਮ ਦੇ ਮੋਟੇਰਾ ਖੇਤਰ ਵਿੱਚ ਪ੍ਰਦਰਸ਼ਨ ਕਰੇਗੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।