Travis Head Against India: ਟ੍ਰੇਵਿਸ ਹੈੱਡ ਨੇ ਆਸਟਰੇਲੀਆ ਨੂੰ ਛੇਵੀਂ ਵਾਰ ਵਨਡੇ ਵਿਸ਼ਵ ਖਿਤਾਬ ਜਿਤਾਉਣ ਵਿੱਚ ਅਹਿਮ ਯੋਗਦਾਨ ਪਾਇਆ। ਭਾਰਤ ਖਿਲਾਫ ਖੇਡੇ ਗਏ 2023 ਵਨਡੇ ਵਿਸ਼ਵ ਕੱਪ ਦੇ ਫਾਈਨਲ 'ਚ ਖੱਬੇ ਹੱਥ ਦੇ ਟ੍ਰੇਵਿਸ ਹੈੱਡ ਨੇ ਸੈਂਕੜਾ ਲਾ ਕੇ ਆਸਟ੍ਰੇਲੀਆ ਨੂੰ ਜਿੱਤ ਦੀ ਦਹਿਲੀਜ 'ਤੇ ਲਿਜਾਣ 'ਚ ਅਹਿਮ ਯੋਗਦਾਨ ਪਾਇਆ। ਹੈੱਡ ਨੇ 137 ਦੌੜਾਂ ਦੀ ਪਾਰੀ ਖੇਡੀ। ਇਹ ਪਹਿਲੀ ਵਾਰ ਨਹੀਂ ਜਦੋਂ ਟ੍ਰੇਵਿਸ ਹੈੱਡ ਨੇ ਸੈਂਕੜਾ ਲਗਾ ਕੇ ਭਾਰਤ ਤੋਂ ਆਈਸੀਸੀ ਫਾਈਨਲ ਖੋਹਿਆ ਹੋਏ, ਬਲਕਿ 2023 ਵਿੱਚ ਇਹ ਦੂਜੀ ਵਾਰ ਹੈ।



ਇਸੇ ਸਾਲ ਭਾਵ ਜੂਨ 2023 ਵਿੱਚ ਖੇਡੀ ਗਈ ਵਿਸ਼ਵ ਟੈਸਟ ਚੈਂਪੀਅਨਸ਼ਿਪ ਦੇ ਫਾਈਨਲ ਵਿੱਚ ਟ੍ਰੇਵਿਸ ਹੈੱਡ ਦਾ ਸੈਂਕੜਾ ਭਾਰਤ ਲਈ ਕਾਲ ਸਾਬਤ ਹੋਇਆ ਸੀ। ਵਿਸ਼ਵ ਟੈਸਟ ਚੈਂਪੀਅਨਸ਼ਿਪ ਦਾ ਫਾਈਨਲ ਭਾਰਤ ਤੇ ਆਸਟ੍ਰੇਲੀਆ ਵਿਚਾਲੇ ਖੇਡਿਆ ਗਿਆ, ਜਿਸ 'ਚ ਟੀਮ ਇੰਡੀਆ ਨੂੰ 209 ਦੌੜਾਂ ਨਾਲ ਹਾਰ ਦਾ ਸਾਹਮਣਾ ਕਰਨਾ ਪਿਆ ਸੀ।


ਵਨਡੇ ਵਿਸ਼ਵ ਕੱਪ 2023 ਦੇ ਫਾਈਨਲ ਦੀ ਗੱਲ ਕਰੀਏ ਤਾਂ ਭਾਰਤੀ ਟੀਮ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 240 ਦੌੜਾਂ 'ਤੇ ਆਲ ਆਊਟ ਹੋ ਗਈ। ਫਿਰ ਟੀਚੇ ਦਾ ਪਿੱਛਾ ਕਰਨ ਉੱਤਰੀ ਟੀਮ ਆਸਟ੍ਰੇਲੀਆ ਨੇ 6.6 ਓਵਰਾਂ ਵਿੱਚ 47 ਦੌੜਾਂ ਦੇ ਸਕੋਰ 'ਤੇ 3 ਵਿਕਟਾਂ ਗੁਆ ਦਿੱਤੀਆਂ ਪਰ ਇਸ ਤੋਂ ਬਾਅਦ ਟ੍ਰੇਵਿਸ ਹੈੱਡ ਤੇ ਮਾਰਨਸ ਲੈਬੁਸ਼ਗਨ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਆਸਟ੍ਰੇਲੀਆ ਨੂੰ ਜਿੱਤ ਦੀ ਦਹਿਲੀਜ਼ 'ਤੇ ਪਹੁੰਚਾਇਆ। 


ਹੈੱਡ ਨੇ 120 ਗੇਂਦਾਂ 'ਤੇ 137 ਦੌੜਾਂ ਦੀ ਪਾਰੀ ਖੇਡੀ, ਜਿਸ 'ਚ 15 ਚੌਕੇ ਤੇ 4 ਛੱਕੇ ਸ਼ਾਮਲ ਸਨ। ਹੈੱਡ ਨੇ ਆਪਣੇ ਸੈਂਕੜੇ ਨਾਲ ਆਸਟ੍ਰੇਲੀਆ ਲਈ ਮੈਚ ਨੂੰ ਇਕਤਰਫਾ ਕਰ ਦਿੱਤਾ। ਇਸ ਸ਼ਾਨਦਾਰ ਪਾਰੀ ਲਈ ਹੈੱਡ ਨੂੰ 'ਪਲੇਅਰ ਆਫ਼ ਦਾ ਮੈਚ' ਦਾ ਖਿਤਾਬ ਵੀ ਦਿੱਤਾ ਗਿਆ।



ਦੱਸ ਦਈਏ ਕਿ ਭਾਰਤ ਖਿਲਾਫ ਵਿਸ਼ਵ ਟੈਸਟ ਚੈਂਪੀਅਨਸ਼ਿਪ ਦੇ ਫਾਈਨਲ ਵਿੱਚ ਵੀ ਹੈੱਡ ਨੂੰ ਉਸ ਦੀ ਸ਼ਾਨਦਾਰ ਪਾਰੀ ਲਈ ਪਲੇਅਰ ਆਫ ਦ ਮੈਚ ਚੁਣਿਆ ਗਿਆ ਸੀ। ਹੈੱਡ ਨੇ ਆਸਟ੍ਰੇਲੀਆ ਲਈ ਪਹਿਲੀ ਪਾਰੀ ਵਿੱਚ 174 ਗੇਂਦਾਂ ਵਿੱਚ 25 ਚੌਕਿਆਂ ਤੇ 1 ਛੱਕੇ ਦੀ ਮਦਦ ਨਾਲ 163 ਦੌੜਾਂ ਬਣਾਈਆਂ ਸਨ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ : Edible Oil Price: ਤਿਉਹਾਰਾਂ ਦੇ ਸੀਜ਼ਨ 'ਚ ਰਾਹਤ! ਸਸਤਾ ਹੋਇਆ ਖਾਣ ਵਾਲਾ ਤੇਲ, ਜਾਣੋ ਕਿੰਨੀ ਘਟੀ ਕੀਮਤ


ਇਹ ਵੀ ਪੜ੍ਹੋ : Diabetics ਦੇ ਮਰੀਜ਼ਾਂ ਲਈ ਖ਼ਾਸ ਹੈ ਇਹ ਸਿਹਤ ਬੀਮਾ ਪਾਲਿਸੀਆਂ, ਜਾਣੋ ਪ੍ਰੀਮੀਅਮ ਤੇ ਕਵਰੇਜ ਦੀ ਡਿਟੇਲ


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ