ICC Cricket World Cup 2023: ਆਸਟ੍ਰੇਲੀਆ ਨੇ ਵਿਸ਼ਵ ਕੱਪ 'ਚ ਤੀਜੀ ਜਿੱਤ ਦਰਜ ਕੀਤੀ ਹੈ। ਆਸਟਰੇਲੀਆ ਨੇ ਵਿਸ਼ਵ ਕੱਪ ਦੇ ਆਪਣੇ ਪੰਜਵੇਂ ਮੈਚ ਵਿੱਚ ਨੀਦਰਲੈਂਡ ਨੂੰ 309 ਦੌੜਾਂ ਦੇ ਵੱਡੇ ਫਰਕ ਨਾਲ ਹਰਾ ਦਿੱਤਾ ਹੈ। ਇਸ ਮੈਚ ਵਿੱਚ ਆਸਟਰੇਲੀਆ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਅਤੇ 50 ਓਵਰਾਂ ਵਿੱਚ 8 ਵਿਕਟਾਂ ਗੁਆ ਕੇ 399 ਦੌੜਾਂ ਬਣਾਈਆਂ। ਆਸਟ੍ਰੇਲੀਆ ਲਈ ਡੇਵਿਡ ਵਾਰਨਰ ਅਤੇ ਗਲੇਨ ਮੈਕਸਵੈੱਲ ਨੇ ਸੈਂਕੜੇ ਵਾਲੀ ਪਾਰੀ ਖੇਡੀ। ਗਲੇਨ ਮੈਕਸਵੈੱਲ ਨੇ 40 ਗੇਂਦਾਂ 'ਚ ਸੈਂਕੜਾ ਲਗਾ ਕੇ ਵਿਸ਼ਵ ਕੱਪ ਇਤਿਹਾਸ ਦਾ ਸਭ ਤੋਂ ਤੇਜ਼ ਸੈਂਕੜਾ ਲਗਾਇਆ ਅਤੇ ਆਪਣੀ ਟੀਮ ਨੂੰ ਵੱਡੇ ਸਕੋਰ 'ਤੇ ਪਹੁੰਚਾਇਆ।


ਆਸਟ੍ਰੇਲੀਆ ਵੱਲੋਂ ਦਿੱਤੇ ਇਸ ਵੱਡੇ ਸਕੋਰ ਦਾ ਪਿੱਛਾ ਕਰਨ ਆਈ ਨੀਦਰਲੈਂਡ ਦੀ ਟੀਮ ਨੇ ਸ਼ੁਰੂ ਤੋਂ ਹੀ ਵਿਕਟਾਂ ਗਵਾਉਣੀਆਂ ਸ਼ੁਰੂ ਕਰ ਦਿੱਤੀਆਂ। ਨੀਦਰਲੈਂਡ ਦੇ ਸਲਾਮੀ ਬੱਲੇਬਾਜ਼ ਨੇ 25 ਗੇਂਦਾਂ ਵਿੱਚ 25 ਦੌੜਾਂ ਦੀ ਪਾਰੀ ਖੇਡੀ ਅਤੇ ਉਸ ਤੋਂ ਇਲਾਵਾ ਕੋਈ ਵੀ ਬੱਲੇਬਾਜ਼ 15 ਦੌੜਾਂ ਦੀ ਪਾਰੀ ਵੀ ਨਹੀਂ ਖੇਡ ਸਕਿਆ।



ਆਸਟ੍ਰੇਲੀਆ ਦੀ ਜਿੱਤ 'ਤੇ ਮਜ਼ਾਕੀਆ ਪ੍ਰਤੀਕਰਮ
ਉਸ ਤੋਂ ਇਲਾਵਾ ਮਿਸ਼ੇਲ ਮਾਰਸ਼ ਨੇ 2 ਵਿਕਟਾਂ ਲਈਆਂ, ਜਦਕਿ ਪੈਟ ਕਮਿੰਸ, ਮਿਸ਼ੇਲ ਸਟਾਰਕ ਅਤੇ ਜੋਸ਼ ਹੇਜ਼ਲਵੁੱਡ ਨੇ ਵੀ ਇਕ-ਇਕ ਵਿਕਟ ਹਾਸਲ ਕੀਤੀ। ਇਸ ਤੋਂ ਇਲਾਵਾ ਨੀਦਰਲੈਂਡ ਦਾ ਇੱਕ ਬੱਲੇਬਾਜ਼ ਵੀ ਰਨ ਆਊਟ ਹੋਇਆ, ਜਿਸ ਨੂੰ ਗਲੇਨ ਮੈਕਸਵੈੱਲ ਨੇ ਰਨ ਆਊਟ ਕੀਤਾ।


ਅੱਜ ਦਾ ਪੂਰਾ ਦਿਨ ਗਲੇਨ ਮੈਕਸਵੈੱਲ ਦੇ ਨਾਂ ਰਿਹਾ ਅਤੇ ਉਨ੍ਹਾਂ ਨੂੰ ਪਲੇਅਰ ਆਫ ਦਾ ਮੈਚ ਵੀ ਦਿੱਤਾ ਗਿਆ। ਗਲੇਨ ਮੈਕਸਵੈੱਲ ਦੀ ਸ਼ਾਨਦਾਰ ਪਾਰੀ ਅਤੇ ਆਸਟ੍ਰੇਲੀਆ ਦੀ ਵੱਡੀ ਜਿੱਤ 'ਤੇ ਟਵਿੱਟਰ 'ਤੇ ਮਜ਼ਾਕੀਆ ਪ੍ਰਤੀਕਿਰਿਆਵਾਂ ਆ ਰਹੀਆਂ ਹਨ। ਆਓ ਅਸੀਂ ਤੁਹਾਨੂੰ ਕੁਝ ਪ੍ਰਤੀਕਿਰਿਆਵਾਂ ਦਿਖਾਉਂਦੇ ਹਾਂ।


 






 






 


 






 






 


 






 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।