World Cup 2023 Schedule: ਭਾਰਤ-ਪਾਕਿਸਤਾਨ ਮੈਚ ਦੀ ਬਦਲੀ ਤਰੀਕ, ਹੁਣ ਇਸ ਦਿਨ ਹੋਵੇਗਾ ਮੈਚ
IND vs PAK: ਵਨਡੇ ਵਰਲਡ ਕੱਪ 'ਚ ਭਾਰਤ-ਪਾਕਿਸਤਾਨ ਮੈਚ ਦੀ ਤਰੀਕ ਤੈਅ ਹੋ ਗਈ ਹੈ। ਰੋਹਿਤ ਸ਼ਰਮਾ ਦੀ ਅਗਵਾਈ ਵਾਲੀ ਟੀਮ ਇੰਡੀਆ 14 ਅਕਤੂਬਰ ਨੂੰ ਬਾਬਰ ਆਜ਼ਮ ਦੀ ਟੀਮ ਨਾਲ ਭਿੜੇਗੀ।
World Cup 2023: ਵਿਸ਼ਵ ਕੱਪ 2023 5 ਅਕਤੂਬਰ ਨੂੰ ਸ਼ੁਰੂ ਹੋਣ ਵਾਲਾ ਹੈ। ਉੱਥੇ ਹੀ ਭਾਰਤ ਅਤੇ ਪਾਕਿਸਤਾਨ ਦੀਆਂ ਟੀਮਾਂ 14 ਅਕਤੂਬਰ ਨੂੰ ਆਹਮੋ-ਸਾਹਮਣੇ ਹੋਣਗੀਆਂ। ਹਾਲਾਂਕਿ, ਮੰਨਿਆ ਜਾ ਰਿਹਾ ਸੀ ਕਿ ਭਾਰਤ-ਪਾਕਿਸਤਾਨ ਮੈਚ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ 'ਚ 15 ਅਕਤੂਬਰ ਨੂੰ ਖੇਡਿਆ ਜਾਵੇਗਾ, ਪਰ ਹੁਣ ਇਹ ਸਪੱਸ਼ਟ ਹੋ ਗਿਆ ਹੈ ਕਿ ਟੀਮ ਇੰਡੀਆ ਦਾ ਸਾਹਮਣਾ 14 ਅਕਤੂਬਰ ਨੂੰ ਬਾਬਰ ਆਜ਼ਮ ਦੀ ਟੀਮ ਨਾਲ ਹੋਵੇਗਾ।
ਭਾਰਤ-ਪਾਕਿਸਤਾਨ ਮੁਕਾਬਲੇ ਦੀ ਤਾਰੀਕ ਕਿਉਂ ਬਦਲੀ?
ਹਾਲ ਹੀ 'ਚ ਕ੍ਰਿਕਟ ਵਿਸ਼ਵ ਕੱਪ 2023 ਦਾ ਸ਼ੈਡਿਊਲ ਜਾਰੀ ਕੀਤਾ ਗਿਆ ਹੈ। ਉਸ ਸ਼ਡਿਊਲ ਮੁਤਾਬਕ ਭਾਰਤ ਅਤੇ ਪਾਕਿਸਤਾਨ ਵਿਚਾਲੇ 15 ਅਕਤੂਬਰ ਨੂੰ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ 'ਚ ਮੈਚ ਹੋਣਾ ਸੀ ਪਰ ਹੁਣ ਇਸ ਪ੍ਰੋਗਰਾਮ 'ਚ ਬਦਲਾਅ ਕੀਤਾ ਗਿਆ ਹੈ। ਦਰਅਸਲ, ਨਵਰਾਤਰੀ ਤਿਉਹਾਰ ਦਾ ਪਹਿਲਾ ਦਿਨ 15 ਅਕਤੂਬਰ ਨੂੰ ਹੈ।
ਇਸ ਕਾਰਨ ਭਾਰਤ ਅਤੇ ਪਾਕਿਸਤਾਨ ਵਿਚਾਲੇ ਹੋਣ ਵਾਲੇ ਮੈਚ ਦੀ ਤਰੀਕ ਬਦਲ ਦਿੱਤੀ ਗਈ ਹੈ। ਹਾਲਾਂਕਿ ਹੁਣ ਭਾਰਤ ਅਤੇ ਪਾਕਿਸਤਾਨ ਵਿਚਾਲੇ ਮੈਚ 15 ਅਕਤੂਬਰ ਦੀ ਬਜਾਏ 14 ਅਕਤੂਬਰ ਨੂੰ ਖੇਡਿਆ ਜਾਵੇਗਾ। ਹਾਲਾਂਕਿ ਭਾਰਤ ਅਤੇ ਪਾਕਿਸਤਾਨ ਵਿਚਾਲੇ ਹੋਣ ਵਾਲੇ ਮੈਚ ਦੇ ਸਥਾਨ 'ਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ। ਇਹ ਮੈਚ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ 'ਚ ਖੇਡਿਆ ਜਾਵੇਗਾ।
ਇਹ ਵੀ ਪੜ੍ਹੋ: ਰੋਹਿਤ ਸ਼ਰਮਾ ਤੋਂ ਬਾਅਦ ਸ਼੍ਰੇਅਸ ਅਈਅਰ ਨੂੰ ਬਣਨਾ ਚਾਹੀਦਾ ਹੈ ਟੀਮ ਇੰਡੀਆ ਦਾ ਕਪਤਾਨ, ਜਾਣੋ ਕਿਉਂ ਛਿੜੀ ਇਹ ਬਹਿਸ
ਭਾਰਤੀ ਟੀਮ ਵਿਸ਼ਵ ਕੱਪ 'ਚ ਆਪਣੀ ਮੁਹਿੰਮ ਦੀ ਸ਼ੁਰੂਆਤ ਕਦੋਂ ਕਰੇਗੀ?
ਰੋਹਿਤ ਸ਼ਰਮਾ ਦੀ ਅਗਵਾਈ ਵਾਲੀ ਭਾਰਤੀ ਟੀਮ ਵਿਸ਼ਵ ਕੱਪ 2023 ਵਿੱਚ ਆਪਣੀ ਮੁਹਿੰਮ ਦੀ ਸ਼ੁਰੂਆਤ ਆਸਟਰੇਲੀਆ ਖ਼ਿਲਾਫ਼ ਮੈਚ ਨਾਲ ਕਰੇਗੀ। ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਇਹ ਮੈਚ 8 ਅਕਤੂਬਰ ਨੂੰ ਖੇਡਿਆ ਜਾਵੇਗਾ। ਦੋਵੇਂ ਟੀਮਾਂ 8 ਅਕਤੂਬਰ ਨੂੰ ਚੇਨਈ ਵਿੱਚ ਆਹਮੋ-ਸਾਹਮਣੇ ਹੋਣਗੀਆਂ।
ਉੱਥੇ ਹੀ ਵਿਸ਼ਵ ਕੱਪ ਦਾ ਪਹਿਲਾ ਮੈਚ 5 ਅਕਤੂਬਰ ਨੂੰ ਖੇਡਿਆ ਜਾਵੇਗਾ। ਜਦਕਿ ਇਸ ਟੂਰਨਾਮੈਂਟ ਦਾ ਫਾਈਨਲ ਮੈਚ 19 ਨਵੰਬਰ ਨੂੰ ਖੇਡਿਆ ਜਾਵੇਗਾ। ਵਿਸ਼ਵ ਕੱਪ 2023 ਦਾ ਟਾਈਟਲ ਮੈਚ 19 ਨਵੰਬਰ ਨੂੰ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ 'ਚ ਖੇਡਿਆ ਜਾਵੇਗਾ। ਇਸ ਤਰ੍ਹਾਂ, ਨਰਿੰਦਰ ਮੋਦੀ ਸਟੇਡੀਅਮ ਟੂਰਨਾਮੈਂਟ ਦੇ ਪਹਿਲੇ ਅਤੇ ਆਖਰੀ ਮੈਚ ਦੀ ਮੇਜ਼ਬਾਨੀ ਕਰੇਗਾ।
ਇਹ ਵੀ ਪੜ੍ਹੋ: IND vs WI: ਵਿਰਾਟ ਕੋਹਲੀ ਨੂੰ ਮਿਸ ਕਰ ਰਹੇ ਭਾਰਤੀ ਫੈਂਸ, ਮੈਦਾਨ ‘ਚ ਲਹਿਰਾਏ ਪੋਸਟਰਸ