WPL Auction 2023: ਮਹਿਲਾ IPL ਲਈ ਖਿਡਾਰੀਆਂ ਦੀ ਨਿਲਾਮੀ ਮੁੰਬਈ ਵਿੱਚ ਸ਼ੁਰੂ ਹੋ ਗਈ ਹੈ। ਇਸ ਨਿਲਾਮੀ 'ਚ ਦੁਨੀਆ ਭਰ ਦੇ 400 ਤੋਂ ਜ਼ਿਆਦਾ ਕ੍ਰਿਕਟਰਾਂ ਨੇ ਹਿੱਸਾ ਲਿਆ ਹੈ। ਪਹਿਲੀ ਬੋਲੀ ਟੀਮ ਇੰਡੀਆ ਦੀ ਸਟਾਰ ਖਿਡਾਰਨ ਸਮ੍ਰਿਤੀ ਮੰਧਾਨਾ 'ਤੇ ਲੱਗੀ। ਭਾਰਤੀ ਉਪ ਕਪਤਾਨ ਸਮ੍ਰਿਤੀ ਮੰਧਾਨਾ ਨੂੰ ਮਹਿਲਾ ਪ੍ਰੀਮੀਅਰ ਲੀਗ ਨਿਲਾਮੀ ਵਿੱਚ ਰਾਇਲ ਚੈਲੰਜਰਜ਼ ਬੰਗਲੌਰ ਨੇ 3.40 ਕਰੋੜ ਰੁਪਏ ਵਿੱਚ ਖਰੀਦਿਆ ਹੈ। ਇਸ ਦੌਰਾਨ ਮੁੰਬਈ ਇੰਡੀਅਨਜ਼ ਨੇ ਭਾਰਤੀ ਕਪਤਾਨ ਹਰਮਨਪ੍ਰੀਤ ਕੌਰ ਨੂੰ 1.80 ਕਰੋੜ ਰੁਪਏ 'ਚ ਖਰੀਦਿਆ।
ਆਸਟਰੇਲੀਅਨ ਸਪਿੰਨਰ ਆਲਰਾਊਂਡਰ ਐਸ਼ਲੇ ਗਾਰਡਨਰ ਨੂੰ ਗੁਜਰਾਤ ਜਾਇੰਟਸ ਨੇ 3.20 ਕਰੋੜ ਰੁਪਏ 'ਚ ਖਰੀਦਿਆ। ਆਸਟਰੇਲੀਆ ਦੀ ਸਟਾਰ ਆਲਰਾਊਂਡਰ ਐਲਿਸ ਪੈਰੀ ਨੂੰ 1.70 ਕਰੋੜ ਰੁਪਏ 'ਚ ਖਰੀਦਿਆ ਗਿਆ।
ਭਾਰਤੀ ਕਪਤਾਨ ਹਰਮਨਪ੍ਰੀਤ ਕੌਰ ਸਣੇ ਪੰਜਾਬ ਕ੍ਰਿਕਟ ਐਸੋਸੀਏਸ਼ਨ (ਪੀਸੀਏ) ਦੇ 11 ਹੋਰ ਕ੍ਰਿਕੇਟਰਾਂ ਨਾਲ ਮਹਿਲਾ ਪ੍ਰੀਮੀਅਰ ਲੀਗ (ਡਬਲਯੂਪੀਐਲ) ਦੀ ਨਿਲਾਮੀ ਸੂਚੀ ਵਿੱਚ ਜਗ੍ਹਾ ਬਣਾਈ ਹੈ। ਭਾਰਤੀ ਮਹਿਲਾ ਟੀਮ ਦੀ ਕਪਤਾਨ ਮੋਗਾ ਦੀ ਹਰਮਨਪ੍ਰੀਤ ਕੌਰ ਨੂੰ ਮੁੰਬਈ ਨੇ 1.80 ਕਰੋੜ ਵਿੱਚ ਖਰੀਦਿਆ ਹੈ। ਉਸ ਦੀ ਮੂਲ ਕੀਮਤ 50 ਲੱਖ ਰੱਖੀ ਗਈ ਸੀ।
ਇਸ ਤੋਂ ਇਲਾਵਾ ਨਤਾਲੀ ਸਾਇਵਰ ਦੀ ਬੇਸ ਪ੍ਰਾਈਸ 50 ਲੱਖ ਰੁਪਏ ਸੀ। ਉਸ ਨੂੰ ਮੁੰਬਈ ਇੰਡੀਅਨਜ਼ ਨੇ 3.20 ਕਰੋੜ ਰੁਪਏ 'ਚ ਖਰੀਦਿਆ। ਭਾਰਤੀ ਖਿਡਾਰਨ ਰੇਣੂਕਾ ਸਿੰਘ ਦੀ ਬੇਸ ਪ੍ਰਾਈਸ 50 ਲੱਖ ਰੁਪਏ ਸੀ। ਉਸ ਨੂੰ ਆਰਸੀਬੀ ਨੇ 1.50 ਕਰੋੜ ਰੁਪਏ ਵਿੱਚ ਖਰੀਦਿਆ ਸੀ। ਟੀਮ ਇੰਡੀਆ ਦੀ ਖਿਡਾਰਨ ਦੀਪਤੀ ਸ਼ਰਮਾ ਦੀ ਬੇਸ ਪ੍ਰਾਈਸ 50 ਲੱਖ ਰੁਪਏ ਸੀ। ਉਸ ਨੂੰ ਯੂਪੀ ਵਾਰੀਅਰਜ਼ ਨੇ 2.60 ਕਰੋੜ ਰੁਪਏ ਵਿੱਚ ਖਰੀਦਿਆ।
ਦੱਸ ਦੇਈਏ ਕਿ ਸਮ੍ਰਿਤੀ ਮੰਧਾਨਾ ਨੂੰ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਸਭ ਤੋਂ ਮਹੱਤਵਪੂਰਨ ਖਿਡਾਰਨ ਮੰਨਿਆ ਜਾਂਦਾ ਹੈ। BCCI ਪਹਿਲੀ ਵਾਰ ਮਹਿਲਾ IPL ਦਾ ਆਯੋਜਨ ਕਰਨ ਜਾ ਰਿਹਾ ਹੈ, ਇਹ ਲੀਗ ਅਗਲੇ ਮਹੀਨੇ ਯਾਨੀ ਮਾਰਚ ਤੋਂ ਸ਼ੁਰੂ ਹੋਵੇਗੀ। ਜਦਕਿ ਇਸ ਫਰਵਰੀ ਵਿੱਚ ਬੋਲੀ ਲਗਾਈ ਜਾ ਰਹੀ ਹੈ। ਦੱਸ ਦੇਈਏ ਕਿ ਪਹਿਲੀ ਮਹਿਲਾ ਆਈਪੀਐਲ ਲਈ 15 ਦੇਸ਼ਾਂ ਦੀਆਂ ਖਿਡਾਰਨਾਂ ਨੇ ਹਿੱਸਾ ਲਿਆ ਹੈ।
ਇਹ ਵੀ ਪੜ੍ਹੋ:
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ: