WTC Final: ਜਾਣੋ ਕਿਵੇਂ ਵਿਸ਼ਵ ਟੈਸਟ ਚੈਂਪੀਅਨਸ਼ਿਪ ਦੇ ਫਾਈਨਲ 'ਚ ਐਂਟਰੀ ਕਰੇਗੀ ਟੀਮ ਇੰਡੀਆ? 6 ਵਿੱਚੋਂ ਜਿੱਤਣੇ ਪੈਣਗੇ ਇੰਨੇ ਮੈਚ
ਮੌਜੂਦਾ ਆਈਸੀਸੀ ਵਿਸ਼ਵ ਟੈਸਟ ਚੈਂਪੀਅਨਸ਼ਿਪ ਦੀ ਅੰਕ ਸੂਚੀ 'ਚ ਭਾਰਤੀ ਟੀਮ 52.08 ਦੀ ਜਿੱਤ ਪ੍ਰਤੀਸ਼ਤਤਾ ਨਾਲ ਚੌਥੇ ਨੰਬਰ 'ਤੇ ਹੈ। ਟੀਮ ਨੂੰ ਟਾਪ-2 'ਚ ਜਗ੍ਹਾ ਬਣਾਉਣ ਲਈ ਆਪਣੇ ਸਾਰੇ ਮੈਚ ਜਿੱਤਣੇ ਹੋਣਗੇ।
WTC Final: ਵਿਸ਼ਵ ਟੈਸਟ ਚੈਂਪੀਅਨਸ਼ਿਪ ਦਾ ਫਾਈਨਲ ਜੂਨ 2023 'ਚ ਓਵਲ, ਲੰਡਨ 'ਚ ਖੇਡਿਆ ਜਾਵੇਗਾ। ਸਾਰੀਆਂ ਟੀਮਾਂ ਫਾਈਨਲ 'ਚ ਥਾਂ ਬਣਾਉਣ ਲਈ ਜੱਦੋਜ਼ਹਿਦ ਕਰ ਰਹੀਆਂ ਹਨ। ਪਿਛਲੇ ਸੀਜ਼ਨ ਦਾ ਫਾਈਨਲ ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਖੇਡਿਆ ਗਿਆ ਸੀ। ਪਰ ਇਸ ਵਾਰ ਵਿਸ਼ਵ ਟੈਸਟ ਚੈਂਪੀਅਨਸ਼ਿਪ 'ਚ ਭਾਰਤੀ ਟੀਮ ਦਾ ਰਾਹ ਕਾਫੀ ਮੁਸ਼ਕਲ ਨਜ਼ਰ ਆ ਰਿਹਾ ਹੈ। ਫਾਈਨਲ ਤੋਂ ਪਹਿਲਾਂ ਭਾਰਤੀ ਟੀਮ ਕੁੱਲ 6 ਟੈਸਟ ਮੈਚ ਖੇਡੇਗੀ। ਟੀਮ ਨੂੰ ਫਾਈਨਲ 'ਚ ਪਹੁੰਚਣ ਲਈ ਸਾਰੇ 6 ਮੈਚ ਜਿੱਤਣੇ ਹੋਣਗੇ।
ਭਾਰਤੀ ਟੀਮ 6 'ਚੋਂ 2 ਮੈਚ ਬੰਗਲਾਦੇਸ਼ ਖ਼ਿਲਾਫ਼ ਅਤੇ 4 ਮੈਚਾਂ ਦੀ ਘਰੇਲੂ ਸੀਰੀਜ਼ ਆਸਟ੍ਰੇਲੀਆ ਖ਼ਿਲਾਫ਼ ਖੇਡੇਗੀ। ਬੰਗਲਾਦੇਸ਼ ਖ਼ਿਲਾਫ਼ ਖੇਡੀ ਜਾਣ ਵਾਲੀ ਟੈਸਟ ਸੀਰੀਜ਼ ਬੁੱਧਵਾਰ 14 ਦਸੰਬਰ ਤੋਂ ਸ਼ੁਰੂ ਹੋਵੇਗੀ। ਸੀਰੀਜ਼ ਦਾ ਪਹਿਲਾ ਮੈਚ ਚਟੋਗ੍ਰਾਮ ਦੇ ਜ਼ਹੂਰ ਅਹਿਮਦ ਚੌਧਰੀ ਸਟੇਡੀਅਮ 'ਚ ਖੇਡਿਆ ਜਾਵੇਗਾ। ਸੀਰੀਜ਼ ਦੇ ਪਹਿਲੇ ਮੈਚ 'ਚ ਰੋਹਿਤ ਸ਼ਰਮਾ ਦੀ ਗ਼ੈਰ-ਮੌਜੂਦਗੀ 'ਚ ਭਾਰਤੀ ਟੀਮ ਦੀ ਕਮਾਨ ਕੇਐਲ ਰਾਹੁਲ ਦੇ ਹੱਥ 'ਚ ਹੋਵੇਗੀ। ਇਸ ਮੈਚ 'ਚ ਰੋਹਿਤ ਸ਼ਰਮਾ ਤੋਂ ਇਲਾਵਾ ਰਵਿੰਦਰ ਜਡੇਜਾ, ਮੁਹੰਮਦ ਸ਼ਮੀ ਅਤੇ ਜਸਪ੍ਰੀਤ ਬੁਮਰਾਹ ਵਰਗੇ ਦਿੱਗਜ਼ ਖਿਡਾਰੀ ਵੀ ਟੀਮ 'ਚ ਮੌਜੂਦ ਨਹੀਂ ਹੋਣਗੇ।
ਇੱਕ ਹਾਰ ਨਾਲ ਭਾਰਤੀ ਟੀਮ ਦਾ ਕੰਮ ਹੋ ਜਾਵੇਗਾ ਤਮਾਮ
ਮੌਜੂਦਾ ਆਈਸੀਸੀ ਵਿਸ਼ਵ ਟੈਸਟ ਚੈਂਪੀਅਨਸ਼ਿਪ ਦੀ ਅੰਕ ਸੂਚੀ 'ਚ ਭਾਰਤੀ ਟੀਮ 52.08 ਦੀ ਜਿੱਤ ਪ੍ਰਤੀਸ਼ਤਤਾ ਨਾਲ ਚੌਥੇ ਨੰਬਰ 'ਤੇ ਹੈ। ਟੀਮ ਨੂੰ ਟਾਪ-2 'ਚ ਜਗ੍ਹਾ ਬਣਾਉਣ ਲਈ ਆਪਣੇ ਸਾਰੇ ਮੈਚ ਜਿੱਤਣੇ ਹੋਣਗੇ। ਭਾਰਤੀ ਟੀਮ ਲਈ ਹਾਰ ਵੀ ਮੁਸ਼ਕਲ ਹੋ ਸਕਦੀ ਹੈ। ਭਾਰਤੀ ਟੀਮ ਲਈ ਬੰਗਲਾਦੇਸ਼ ਤੋਂ ਬਾਅਦ ਆਸਟ੍ਰੇਲੀਆ ਖ਼ਿਲਾਫ਼ ਟੈਸਟ ਸੀਰੀਜ਼ 'ਚ ਸਾਰੇ 4 ਮੈਚ ਜਿੱਤਣਾ ਕਾਫੀ ਮੁਸ਼ਕਲ ਹੋਵੇਗਾ।
ਜ਼ਿਕਰਯੋਗ ਹੈ ਕਿ ਇਸ ਸੀਜ਼ਨ 'ਚ ਆਸਟ੍ਰੇਲੀਆ 75 ਫ਼ੀਸਦੀ ਜਿੱਤਾਂ ਨਾਲ ਅੰਕ ਸੂਚੀ 'ਚ ਪਹਿਲੇ ਨੰਬਰ 'ਤੇ ਹੈ। ਇਸ ਦੇ ਨਾਲ ਹੀ ਦੱਖਣੀ ਅਫ਼ਰੀਕਾ 60 ਫ਼ੀਸਦੀ ਜਿੱਤਾਂ ਨਾਲ ਦੂਜੇ ਨੰਬਰ 'ਤੇ ਅਤੇ ਸ੍ਰੀਲੰਕਾ 53.33 ਜਿੱਤਾਂ ਨਾਲ ਚੌਥੇ ਨੰਬਰ 'ਤੇ ਹੈ। ਦੱਸ ਦੇਈਏ ਕਿ ਆਸਟ੍ਰੇਲੀਆ ਨੇ ਹਾਲ ਹੀ 'ਚ ਵੈਸਟਇੰਡੀਜ਼ ਨੂੰ ਟੈਸਟ ਸੀਰੀਜ਼ 'ਚ 2-0 ਨਾਲ ਹਰਾਇਆ ਸੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।