ਹੁਣ ਫਿਰ ਕਸੁੱਤਾ ਫੱਸਿਆ RCB ਦਾ ਆਹ ਖਿਡਾਰੀ, ਹੁਣ ਨਾਬਾਲਗ ਨਾਲ ਰੇਪ ਕਰਨ ਦਾ ਲੱਗਿਆ ਦੋਸ਼; ਦਰਜ ਹੋਈ FIR
New FIR Against Yash Dayal: ਯਸ਼ ਦਿਆਲ ਦੀਆਂ ਮੁਸ਼ਕਿਲਾਂ ਦਿਨੋ-ਜਿਨ ਵਧਦੀਆਂ ਜਾ ਰਹੀਆਂ ਹਨ। ਹੁਣ ਜੈਪੁਰ ਵਿੱਚ ਉਨ੍ਹਾਂ ਦੇ ਖਿਲਾਫ ਇੱਕ ਨਵੀਂ ਐਫਆਈਆਰ ਦਰਜ ਕੀਤੀ ਗਈ ਹੈ, ਜਿਸ ਵਿੱਚ ਉਨ੍ਹਾਂ 'ਤੇ ਇੱਕ ਨਾਬਾਲਗ ਨਾਲ ਜਿਨਸੀ ਸ਼ੋਸ਼ਣ ਦਾ ਦੋਸ਼ ਲਗਾਇਆ ਗਿਆ ਹੈ।

New FIR Against Yash Dayal: ਭਾਰਤੀ ਤੇਜ਼ ਗੇਂਦਬਾਜ਼ ਯਸ਼ ਦਿਆਲ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਹੁਣ ਜੈਪੁਰ ਵਿੱਚ ਉਨ੍ਹਾਂ ਵਿਰੁੱਧ ਇੱਕ ਨਵੀਂ ਐਫਆਈਆਰ ਦਰਜ ਕੀਤੀ ਗਈ ਹੈ, ਜਿਸ ਵਿੱਚ ਉਨ੍ਹਾਂ 'ਤੇ ਇੱਕ ਨਾਬਾਲਗ ਨਾਲ ਜਿਨਸੀ ਸ਼ੋਸ਼ਣ ਦਾ ਦੋਸ਼ ਲਗਾਇਆ ਗਿਆ ਹੈ।
ਕੁਝ ਹਫ਼ਤੇ ਪਹਿਲਾਂ ਹੀ ਗਾਜ਼ੀਆਬਾਦ ਵਿੱਚ ਇੱਕ ਔਰਤ ਨੇ ਉਨ੍ਹਾਂ ਵਿਰੁੱਧ ਬਲਾਤਕਾਰ ਦਾ ਮਾਮਲਾ ਦਰਜ ਕਰਵਾਇਆ ਸੀ। ਇਸ ਔਰਤ ਨੇ ਯਸ਼ ਦਿਆਲ ਵਿਰੁੱਧ ਜਿਨਸੀ ਸ਼ੋਸ਼ਣ ਦੇ ਗੰਭੀਰ ਦੋਸ਼ ਲਗਾਏ ਸਨ। ਆਰਸੀਬੀ ਸਟਾਰ ਗੇਂਦਬਾਜ਼ ਵਿਰੁੱਧ ਸਾਂਗਾਨੇਰ ਸਦਰ ਪੁਲਿਸ ਸਟੇਸ਼ਨ ਵਿੱਚ ਸ਼ਿਕਾਇਤ ਦਰਜ ਕਰਵਾਈ ਗਈ ਹੈ।
ਭਾਰਤੀ ਦੰਡ ਸੰਹਿਤਾ ਦੀ ਧਾਰਾ 64 ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ, ਜਿਸ ਵਿੱਚ ਦੋਸ਼ੀ ਪਾਏ ਜਾਣ 'ਤੇ ਘੱਟੋ-ਘੱਟ 10 ਸਾਲ ਦੀ ਕੈਦ ਦੀ ਵਿਵਸਥਾ ਹੈ। ਇਸ ਦੇ ਨਾਲ ਹੀ ਉਨ੍ਹਾਂ 'ਤੇ ਪੋਕਸੋ ਐਕਟ ਵੀ ਲਗਾਇਆ ਜਾ ਸਕਦਾ ਹੈ। ਟਾਈਮਜ਼ ਆਫ਼ ਇੰਡੀਆ ਵਿੱਚ ਪ੍ਰਕਾਸ਼ਿਤ ਇੱਕ ਰਿਪੋਰਟ ਦੇ ਅਨੁਸਾਰ, ਯਸ਼ ਦਿਆਲ ਨੇ ਸਭ ਤੋਂ ਪਹਿਲਾਂ 2023 ਵਿੱਚ ਇੱਕ 17 ਸਾਲ ਦੀ ਕੁੜੀ ਦਾ ਸ਼ੋਸ਼ਣ ਕੀਤਾ ਸੀ। ਇਸ ਤੋਂ ਬਾਅਦ, ਇਸ ਸਾਲ ਅਪ੍ਰੈਲ ਵਿੱਚ ਆਈਪੀਐਲ 2025 ਦੌਰਾਨ, ਆਰਸੀਬੀ ਸਟਾਰ ਗੇਂਦਬਾਜ਼ ਨੇ ਜੈਪੁਰ ਵਿੱਚ ਵੀ ਅਜਿਹਾ ਹੀ ਕੀਤਾ ਸੀ।
ਇਲਾਕੇ ਦੇ ਐਸਐਚਓ ਅਨਿਲ ਕੁਮਾਰ ਜੈਮਾਨ ਨੇ ਕਿਹਾ, "ਦੋਸ਼ ਹੈ ਕਿ 2 ਸਾਲ ਪਹਿਲਾਂ, ਜਦੋਂ ਸ਼ਿਕਾਇਤਕਰਤਾ ਨਾਬਾਲਗ ਸੀ, ਯਸ਼ ਨੇ ਕਰੀਅਰ ਬਣਾਉਣ ਦੇ ਬਹਾਨੇ ਕਈ ਵਾਰ ਉਸ ਦਾ ਸ਼ੋਸ਼ਣ ਕੀਤਾ। ਇਸ ਸਾਲ, ਭਾਰਤੀ ਕ੍ਰਿਕਟਰ ਨੇ ਆਈਪੀਐਲ 2025 ਦੌਰਾਨ ਜੈਪੁਰ ਵਿੱਚ ਦੁਬਾਰਾ ਲੜਕੀ ਨਾਲ ਸੰਪਰਕ ਕੀਤਾ। ਯਸ਼ ਨੇ ਉਸਨੂੰ ਇੱਕ ਹੋਟਲ ਵਿੱਚ ਬੁਲਾਇਆ ਅਤੇ ਉਸ ਨਾਲ ਬਲਾਤਕਾਰ ਕੀਤਾ।" ਇਸ ਦੇ ਨਾਲ ਹੀ, ਇੱਕ ਸੀਨੀਅਰ ਪੁਲਿਸ ਅਧਿਕਾਰੀ ਨੇ ਕਿਹਾ ਕਿ ਲੜਕੀ ਦੇ ਕਹਿਣ 'ਤੇ ਤੁਰੰਤ ਸ਼ਿਕਾਇਤ ਦਰਜ ਕਰ ਲਈ ਗਈ। ਮਾਮਲੇ ਦੀ ਜਾਂਚ ਜਾਰੀ ਹੈ ਅਤੇ ਸ਼ਿਕਾਇਤਕਰਤਾ ਦਾ ਬਿਆਨ ਵੀ ਦਰਜ ਕਰ ਲਿਆ ਗਿਆ ਹੈ।
ਗਾਜ਼ੀਆਬਾਦ ਮਾਮਲੇ ਦੀ ਗੱਲ ਕਰੀਏ ਤਾਂ 15 ਜੁਲਾਈ ਨੂੰ ਹੋਈ ਸੁਣਵਾਈ ਵਿੱਚ ਇਲਾਹਾਬਾਦ ਹਾਈ ਕੋਰਟ ਨੇ ਅਗਲੀ ਸੁਣਵਾਈ ਤੱਕ ਯਸ਼ ਦਿਆਲ ਦੀ ਗ੍ਰਿਫ਼ਤਾਰੀ 'ਤੇ ਰੋਕ ਲਗਾ ਦਿੱਤੀ ਸੀ। ਉਸ ਮਾਮਲੇ ਵਿੱਚ, 6 ਜੁਲਾਈ ਨੂੰ ਇੰਦਰਾਪੁਰਮ ਪੁਲਿਸ ਸਟੇਸ਼ਨ ਵਿੱਚ ਇੱਕ ਐਫਆਈਆਰ ਦਰਜ ਕੀਤੀ ਗਈ ਸੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।




















