ਹੁਣ ਤੱਕ ਕੋਈ ਵੀ ਭਾਰਤੀ ਖਿਡਾਰੀ ਬੀਬੀਐਲ ਵਿੱਚ ਨਹੀਂ ਖੇਡਿਆ, ਕਿਉਂਕਿ ਭਾਰਤੀ ਕ੍ਰਿਕਟ ਬੋਰਡ ਆਪਣੇ ਖਿਡਾਰੀਆਂ ਨੂੰ ਵਿਦੇਸ਼ੀ ਲੀਗ ਵਿੱਚ ਨਹੀਂ ਖੇਡਣ ਦਿੰਦਾ। ਜਦੋਂ ਤੋਂ ਪਿਛਲੇ ਸਾਲ ਯੁਵਰਾਜ ਨੇ ਅੰਤਰਰਾਸ਼ਟਰੀ ਤੇ ਘਰੇਲੂ ਕ੍ਰਿਕਟ ਤੋਂ ਸੰਨਿਆਸ ਲਿਆ ਸੀ, ਉਸ ਲਈ ਵਿਦੇਸ਼ੀ ਲੀਗ ਵਿਚ ਖੇਡਣ ਦਾ ਰਾਹ ਸਾਫ ਹੋ ਗਿਆ ਹੈ।
ਦੱਸ ਦਈਏ ਕਿ ਇਸ ਤੋਂ ਪਹਿਲਾਂ ਯੁਵਰਾਜ ਸਿੰਘ ਕੈਨੇਡੀਅਨ ਲੀਗ ਵਿੱਚ ਵੀ ਹਿੱਸਾ ਲੈ ਚੁੱਕਿਆ ਹੈ। ਯੁਵਰਾਜ ਸਿੰਘ ਕਿਸੇ ਵਿਦੇਸ਼ੀ ਲੀਗ ਵਿਚ ਖੇਡਣ ਵਾਲਾ ਪਹਿਲਾ ਭਾਰਤੀ ਖਿਡਾਰੀ ਹੈ। ਉਨ੍ਹਾਂ ਤੋਂ ਇਲਾਵਾ ਵਿਦੇਸ਼ੀ ਲੀਗ ਵਿੱਚ ਖੇਡਣ ਵਾਲਾ ਪ੍ਰਵੀਨ ਤਾਂਬੇ ਇਕਲੌਤਾ ਭਾਰਤੀ ਖਿਡਾਰੀ ਹੈ। ਪ੍ਰਵੀਨ ਤਾਂਬੇ ਇਸ ਸਾਲ ਕੈਰੇਬੀਅਨ ਪ੍ਰੀਮੀਅਰ ਲੀਗ ਵਿੱਚ ਹਿੱਸਾ ਲੈ ਰਿਹਾ ਹੈ।
ਸਿਡਨੀ ਮਾਰਨਿੰਗ ਹੇਰਾਲਡ ਦੀ ਰਿਪੋਰਟ ਮੁਤਾਬਕ ਯੁਵਰਾਜ ਦੇ ਮੈਨੇਜਰ ਜੇਸਨ ਵਾਰਨ ਨੇ ਬੀਬੀਐਲ ਵਿੱਚ ਸਟਾਰ ਪਲੇਅਰ ਦੀ ਦਿਲਚਸਪੀ ਦੀ ਪੁਸ਼ਟੀ ਕੀਤੀ ਹੈ। ਇਹ ਵੀ ਦਾਅਵਾ ਕੀਤਾ ਗਿਆ ਹੈ ਕਿ ਕ੍ਰਿਕਟ ਆਸਟਰੇਲੀਆ ਇਸ ਸਾਬਕਾ ਭਾਰਤੀ ਆਲਰਾਊਂਡਰ ਵਿੱਚ ਦਿਲਚਸਪੀ ਲੈਣ ਵਾਲੀ ਕੋਸ਼ਿਸ਼ ਕਰ ਰਿਹਾ ਹੈ।
ਰਿਪੋਰਟ ਮੁਤਾਬਕ ਬੀਬੀਐਲ ਕਲੱਬ ਇਸ ਸਮੇਂ ਯੁਵਰਾਜ ਵਿੱਚ ਜ਼ਿਆਦਾ ਰੁਚੀ ਨਹੀਂ ਦਿਖਾ ਰਿਹਾ। ਆਸਟਰੇਲੀਆਈ ਕ੍ਰਿਕਟਰਸ ਐਸੋਸੀਏਸ਼ਨ ਦੇ ਪ੍ਰਧਾਨ ਸ਼ੇਨ ਵਾਟਸਨ ਦਾ ਮੰਨਣਾ ਹੈ ਕਿ ਬੀਬੀਐਲ ਵਿੱਚ ਭਾਰਤੀ ਖਿਡਾਰੀਆਂ ਦੀ ਭਾਗੀਦਾਰੀ ਕਮਾਲ ਦੀ ਹੋਵੇਗੀ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904