ਪੜਚੋਲ ਕਰੋ

Yuzvendra Chahal: ਯੁਜਵੇਂਦਰ ਚਾਹਲ ਨੇ ਇਕੱਲੇ ਮਨਾਈ ਦੀਵਾਲੀ, ਯੂਜ਼ਰਸ ਬੋਲੇ- ਧਨਸ਼੍ਰੀ ਨੇ ਆਪਣੀ ਔਕਾਤ ਦਿਖਾਈ...

Yuzvendra chahal Diwali Celebration: ਭਾਰਤੀ ਸਟਾਰ ਸਪਿਨਰ ਯੁਜਵੇਂਦਰ ਚਾਹਲ ਆਏ ਦਿਨ ਸੁਰਖੀਆਂ ਦਾ ਵਿਸ਼ਾ ਬਣੇ ਰਹਿੰਦੇ ਹਨ। ਉਹ ਆਪਣੀ ਕ੍ਰਿਕਟ ਦੇ ਨਾਲ-ਨਾਲ ਨਿੱਜੀ ਜ਼ਿੰਦਗੀ ਦੇ ਚੱਲਦੇ ਹਰ ਪਾਸੇ ਛਾਏ ਰਹਿੰਦੇ ਹਨ।

Yuzvendra chahal Diwali Celebration: ਭਾਰਤੀ ਸਟਾਰ ਸਪਿਨਰ ਯੁਜਵੇਂਦਰ ਚਾਹਲ ਆਏ ਦਿਨ ਸੁਰਖੀਆਂ ਦਾ ਵਿਸ਼ਾ ਬਣੇ ਰਹਿੰਦੇ ਹਨ। ਉਹ ਆਪਣੀ ਕ੍ਰਿਕਟ ਦੇ ਨਾਲ-ਨਾਲ ਨਿੱਜੀ ਜ਼ਿੰਦਗੀ ਦੇ ਚੱਲਦੇ ਹਰ ਪਾਸੇ ਛਾਏ ਰਹਿੰਦੇ ਹਨ। ਇੱਕ ਵਾਰ ਫਿਰ ਤੋਂ ਯੁਜਵੇਂਦਰ ਚਾਹਲ ਆਪਣੀ ਨਿੱਜੀ ਜ਼ਿੰਦਗੀ ਦੇ ਚੱਲਦੇ ਚਰਚਾ ਵਿੱਚ ਆ ਗਏ ਹਨ। ਦਰਅਸਲ, ਹਾਲ ਹੀ ਵਿੱਚ ਦੀਵਾਲੀ ਮੌਕੇ ਯੁਜਵੇਂਦਰ ਇਕੱਲੇ ਨਜ਼ਰ ਆਏ। ਇਸ ਦੌਰਾਨ ਕ੍ਰਿਕਟਰ ਆਪਣੇ ਮਾਤਾ ਅਤੇ ਪਿਤਾ ਨਾਲ ਦੀਵਾਲੀ ਦਾ ਜਸ਼ਨ ਮਨਾਉਂਦੇ ਹੋਏ ਵਿਖਾਈ ਦਿੱਤੇ। ਪਰ ਦੀਵਾਲੀ ਦੇ ਜਸ਼ਨ ਵਿੱਚ ਚਾਹਲ ਦੀ ਪਤਨੀ ਧਨਸ਼੍ਰੀ ਵਰਮਾ ਨਜ਼ਰ ਨਹੀਂ ਆਈ। ਜਿਸ ਤੋਂ ਬਾਅਦ ਉਨ੍ਹਾਂ ਨੂੰ ਲਗਾਤਾਰ ਟ੍ਰੋਲ ਕੀਤਾ ਜਾ ਰਿਹਾ ਹੈ।

ਦਰਅਸਲ, ਯੁਜਵੇਂਦਰ ਚਾਹਲ ਵੱਲੋਂ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਦੀਵਾਲੀ ਸੈਲਿਬ੍ਰੇਸ਼ਨ ਦੀਆਂ ਤਸਵੀਰਾਂ ਸ਼ੇਅਰ ਕੀਤੀਆਂ ਗਈਆਂ ਹਨ। ਇਨ੍ਹਾਂ ਤਸਵੀਰਾਂ ਵਿੱਚ ਯੁਜਵੇਂਦਰ ਆਪਣੇ ਮਾਤਾ ਅਤੇ ਪਿਤਾ ਨਾਲ ਵਿਖਾਈ ਦੇ ਰਹੇ ਹਨ। ਪਰ ਕਿਸੇ ਵੀ ਤਸਵੀਰ ਵਿੱਚ ਧਨਸ਼੍ਰੀ ਵਰਮਾ ਵਿਖਾਈ ਨਹੀਂ ਦਿੱਤੀ। ਜਿਸ ਤੋਂ ਬਾਅਦ ਯੂਜ਼ਰਸ ਵੱਲੋਂ ਲਗਾਤਾਰ ਧਨਸ਼੍ਰੀ ਨੂੰ ਟ੍ਰੋਲ ਕੀਤਾ ਜਾ ਰਿਹਾ ਹੈ। ਇਨ੍ਹਾਂ ਤਸਵੀਰਾਂ ਉੱਪਰ ਯੂਜ਼ਰਸ ਲਗਾਤਾਰ ਕਮੈਂਟ ਕਰ ਰਹੇ ਹਨ। ਇੱਕ ਯੂਜ਼ਰ ਨੇ ਲਿਖਦੇ ਹੋਏ ਕਿਹਾ ਦੀਵਾਲੀ ਵਿੱਚ ਧਨਸ਼੍ਰੀ ਨੇ ਪਰਿਵਾਰ ਨਾਲ ਦੀਵਾਲੀ ਨਾ ਮਨਾਕੇ ਆਪਣੀ ਔਕਾਤ ਦਿਖਾ ਦਿੱਤੀ। ਇਸ ਤੋਂ ਇਲਾਵਾ ਇੱਕ ਹੋਰ ਯੂਜ਼ਰ ਨੇ ਲਿਖਦੇ ਹੋਏ ਕਿਹਾ ਘਰ ਦੀ ਲਕਸ਼ਮੀ ਕਿੱਧਰ ਹੈ। ਇਸ ਤੋਂ ਇਲਾਵਾ ਦੀਵਾਲੀ ਮੌਕੇ ਧਨਸ਼੍ਰੀ ਦਾ ਸ਼ਾਮਿਲ ਨਾ ਹੋਣਾ ਹਰ ਕਿਸੇ ਨੂੰ ਪਰੇਸ਼ਾਨ ਕਰ ਰਿਹਾ ਹੈ।

View this post on Instagram
 
A post shared by Yuzvendra Chahal (@yuzi_chahal23)

ਦੱਸ ਦੇਈਏ ਕਿ ਧਨਸ਼੍ਰੀ ਦਾ ਵਿਆਹ ਯਜੁਵੇਂਦਰ ਚਾਹਲ ਨਾਲ ਕੋਰੋਨਾ ਮਹਾਮਾਰੀ ਦੌਰਾਨ ਹੋਇਆ ਸੀ। ਦਰਅਸਲ, ਧਨਸ਼੍ਰੀ ਸੋਸ਼ਲ ਮੀਡੀਆ 'ਤੇ ਆਪਣੀਆਂ ਪੋਸਟਾਂ ਨੂੰ ਲੈ ਕੇ ਸੁਰਖੀਆਂ 'ਚ ਰਹੀ ਸੀ। ਚਾਹਲ ਲੌਕਡਾਊਨ ਦੌਰਾਨ ਕੁਝ ਨਵਾਂ ਸਿੱਖਣਾ ਚਾਹੁੰਦੇ ਸੀ। ਅਜਿਹੇ 'ਚ ਉਸ ਨੇ ਧਨਸ਼੍ਰੀ ਨਾਲ ਆਨਲਾਈਨ ਸੰਪਰਕ ਕੀਤਾ। ਕਰੀਬ ਦੋ ਮਹੀਨੇ ਗੱਲਬਾਤ ਕਰਨ ਤੋਂ ਬਾਅਦ ਚਾਹਲ ਨੇ ਧਨਸ਼੍ਰੀ ਨੂੰ ਪ੍ਰਪੋਜ਼ ਕੀਤਾ। ਦੋਹਾਂ ਦਾ ਵਿਆਹ 22 ਦਸੰਬਰ 2020 ਨੂੰ ਹੋਇਆ ਸੀ। ਇਸ ਤੋਂ ਇਲਾਵਾ ਧਨਸ਼੍ਰੀ ਦਾ ਨਾਂਅ ਸ਼੍ਰੇਅਸ ਅਈਅਰ ਨਾਲ ਵੀ ਜੋੜਿਆ ਗਿਆ, ਜਦੋਂਕਿ ਦੋਵਾਂ ਵਿਚਾਲੇ ਬਹੁਤ ਵਧੀਆ ਦੋਸਤੀ ਹੈ। 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Punjab News: ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
ਪੰਜਾਬ ਸਰਕਾਰ 15 ਦਿਨਾਂ 'ਚ ਮੁਲਾਜ਼ਮਾਂ ਨੂੰ DA ਦਵੇ, ਅਦਾਲਤ ਨੇ ਸਰਕਾਰ ਨੂੰ ਦਿੱਤਾ ਆਦੇਸ਼; 8 ਲੱਖ ਮੁਲਾਜ਼ਮਾਂ-ਪੈਨਸ਼ਨਰਸ ਲਈ ਖ਼ੁਸ਼ਖ਼ਬਰੀ
ਪੰਜਾਬ ਸਰਕਾਰ 15 ਦਿਨਾਂ 'ਚ ਮੁਲਾਜ਼ਮਾਂ ਨੂੰ DA ਦਵੇ, ਅਦਾਲਤ ਨੇ ਸਰਕਾਰ ਨੂੰ ਦਿੱਤਾ ਆਦੇਸ਼; 8 ਲੱਖ ਮੁਲਾਜ਼ਮਾਂ-ਪੈਨਸ਼ਨਰਸ ਲਈ ਖ਼ੁਸ਼ਖ਼ਬਰੀ
Embed widget