Yuzvendra Chahal s wife shared a post for Diljit Dosanjh: ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਯਾਨਿ ਦੋਸਾਂਝਾਵਾਲਾ ਦੀ ਹਰ ਪਾਸੇ ਬੱਲੇ-ਬੱਲੇ ਹੋ ਰਹੀ ਹੈ। ਉਨ੍ਹਾਂ ਨੇ ਨਾ ਸਿਰਫ ਦੇਸ਼ ਸਗੋਂ ਵਿਦੇਸ਼ ਵਿੱਚ ਵੀ ਆਪਣੇ ਨਾਂ ਦੇ ਝੰਡੇ ਗੱਡ ਦਿੱਤੇ ਹਨ। ਪਾਲੀਵੁੱਡ ਤੋਂ ਲੈ ਕੇ ਬਾਲੀਵੁੱਡ ਅਤੇ ਹਾਲੀਵੁੱਡ ਸਿਤਾਰਿਆਂ ਨੇ ਵੀ ਇਸ ਉੱਪਰ ਆਪਣੀ ਖੁਸ਼ੀ ਜ਼ਾਹਿਰ ਕੀਤੀ ਹੈ। ਇਸ ਵਿੱਚ ਕ੍ਰਿਕਟਰ ਯੁਜਵੇਂਦਰ ਚਾਹਲ ਦੀ ਪਤਨੀ ਧਨਸ਼੍ਰੀ ਵਰਮਾ ਵੱਲੋਂ ਦਿਲਜੀਤ ਦੋਸਾਂਝ ਲ਼ਈ ਆਪਣੀ ਇੰਸਟਾਗ੍ਰਾਮ ਸਟੋਰੀ ਵਿੱਚ ਖਾਸ ਪੋਸਟ ਸਾਂਝੀ ਕੀਤੀ ਗਈ ਹੈ। ਤੁਸੀ ਵੀ ਵੇਖੋ ਧਨਸ਼੍ਰੀ ਦੀ ਇਹ ਪੋਸਟ...
ਦਰਅਸਲ, ਇਸ ਪੋਸਟ ਰਾਹੀਂ ਧਨਸ਼੍ਰੀ ਨੇ ਦਿਲਜੀਤ ਦੋਸਾਂਝ ਦੀ ਕੋਚੈਲਾ ਪਰਫਾਰਮ ਦੀ ਗੱਲ ਕੀਤੀ ਹੈ। ਧਨਸ਼੍ਰੀ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ਇੰਸਟਾਗ੍ਰਾਮ ਦੀ ਸਟੋਰੀ ਵਿੱਚ ਦਿਲਜੀਤ ਦੇ ਲਾਈਵ ਸ਼ੋਅ ਦੀ ਤਸਵੀਰ ਸ਼ੇਅਰ ਕਰਦੇ ਹੋਏ ਲਿਖਿਆ, ਇਹ ਬਿਲਕੁਲ ਪ੍ਰੇਰਨਾਦਾਇਕ ਅਤੇ ਮਾਣ ਵਾਲੀ ਗੱਲ ਹੈ।
ਦੱਸ ਦੇਈਏ ਕਿ ਦਿਲਜੀਤ ਦੋਸਾਂਝ ਕੋਚੈਲਾ ਵਿੱਚ ਪਰਫਾਰਮ ਕਰਨ ਵਾਲੇ ਪਹਿਲੇ ਭਾਰਤੀ ਕਲਾਕਾਰ ਬਣੇ ਹਨ। ਇਸ ਲਈ ਇਹ ਪੰਜਾਬੀਆਂ ਲਈ ਵੀ ਮਾਣ ਵਾਲੀ ਗੱਲ ਹੈ। ਇਸ ਦੌਰਾਨ ਨਾ ਸਿਰਫ ਪੰਜਾਬੀ ਦਰਸ਼ਕਾਂ ਸਗੋਂ ਪਾਲੀਵੁੱਡ ਤੋਂ ਲੈ ਬਾਲੀਵੁੱਡ ਅਤੇ ਹਾਲੀਵੁੱਡ ਅਤੇ ਕ੍ਰਿਕਟ ਸਿਤਾਰੇ ਵੀ ਖੁਸ਼ੀ ਦੇ ਮਾਰੇ ਝੂਮ ਉੱਠੇ। ਇਸ ਉੱਪਰ ਉਹ ਪੋਸਟ ਸਾਂਝੀ ਕਰ ਆਪਣੀ ਖੁਸ਼ੀ ਜ਼ਾਹਿਰ ਕਰ ਰਹੇ ਹਨ। ਇਸ ਤੋਂ ਇਲਾਵਾ ਬਾਲੀਵੁੱਡ ਅਦਾਕਾਰਾ ਕਰੀਨਾ ਕਪੂਰ ਵੱਲੋਂ ਵੀ ਆਪਣੀ ਖਾਸ ਪੋਸਟ ਸ਼ੇਅਰ ਕਰ ਦਿਲਜੀਤ ਲਈ ਖੁਸ਼ੀ ਜ਼ਾਹਿਰ ਕੀਤੀ ਗਈ ਹੈ।
ਕਾਬਿਲੇਗੌਰ ਹੈ ਕਿ ਧਨਸ਼੍ਰੀ ਆਪਣੀਆਂ ਵੀਡੀਓ ਅਤੇ ਤਸਵੀਰਾਂ ਰਾਹੀਂ ਪ੍ਰਸ਼ੰਸ਼ਕਾਂ ਵਿੱਚ ਹਮੇਸ਼ਾ ਛਾਈ ਰਹਿੰਦੀ ਹੈ। ਦਰਅਸਲ, ਉਹ ਆਪਣੇ ਡਾਂਸ ਵੀਡੀਓ ਨਾਲ ਸਭ ਦਾ ਧਿਆਨ ਖਿੱਚਦੀ ਹੈ। ਆਪਣੇ ਡਾਂਸ ਵੀਡੀਓ ਦੇ ਚੱਲਦੇ ਉਸਦੇ ਚਾਹੁਣ ਵਾਲੇ ਪ੍ਰਸ਼ੰਸ਼ਕਾਂ ਦੀ ਗਿਣਤੀ ਘੱਟ ਨਹੀਂ ਹੈ। ਇਸ ਤੋਂ ਇਲ਼ਾਵਾ ਉਹ ਅਕਸਰ ਯੁਜਵੇਂਦਰ ਨਾਲ ਆਪਣੀਆਂ ਤਸਵੀਰਾਂ ਅਤੇ ਵੀਡੀਓ ਸਾਂਝੀਆਂ ਕਰਦੀ ਰਹਿੰਦੀ ਹੈ।