ਮੁੰਬਈ: ਭਾਰਤੀ ਟੀਮ ਦੇ ਸਾਬਕਾ ਆਲਰਾਊਂਡਰ ਯੂਸੂਫ ਪਠਾਨ ਦੀ ਕੋਰੋਨਾ ਰਿਪੋਰਟ ਪੌਜ਼ੇਟਿਵ ਆਈ ਹੈ। ਯੁਸੂਫ ਪਠਾਨ ਨੇ ਖੁਦ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ। ਇਸ ਤੋਂ ਪਹਿਲਾਂ ਭਾਰਤੀ ਟੀਮ ਦੇ ਸਾਬਕਾ ਕਪਤਾਨ ਸਚਿਨ ਤੇਂਦੁਲਕਰ ਦੀ ਵੀ ਕੋਰੋਨਾ ਰਿਪੋਰਟ ਪੌਜ਼ੇਟਿਵ ਆਈ ਸੀ। ਯੁਸੂਫ ਪਠਾਨ ਤੇ ਸਚਿਨ ਤੇਂਦੁਲਕਰ ਨੇ ਹਾਲ ਹੀ 'ਚ ਖਤਮ ਹੋਈ ਰੋਡ ਸੇਫਟੀ ਵਰਲਡ ਸੀਰੀਜ਼ ਟੀ20 ਟੂਰਨਾਮੈਂਟ 'ਚ ਹਿੱਸਾ ਲਿਆ ਸੀ।
ਯੁਸੂਫ ਨੇ ਟਵੀਟ ਕਰਕੇ ਦੱਸਿਆ ਕਿ ਉਹ ਆਪਣੇ ਘਰ 'ਚ ਹੀ ਕੁਆਰੰਟੀਨ ਹੈ। ਪਠਾਨ ਨੇ ਲਿਖਿਆ, 'ਹਲਕੇ ਲੱਛਣਾ ਦੇ ਨਾਲ ਮੇਰੀ ਕੋਰੋਨਾ ਰਿਪੋਰਟ ਪੌਜ਼ੇਟਿਵ ਆਈ ਹੈ। ਰਿਪੋਰਟ ਆਉਣ ਤੋਂ ਬਾਅਦ ਮੈਂ ਖੁਦ ਨੂੰ ਆਪਣੇ ਘਰ 'ਚ ਕੁਆਰੰਟੀਨ ਕਰ ਲਿਆ ਹੈ ਤੇ ਮੈਂ ਸਾਰੇ ਜ਼ਰੂਰੀ ਕਦਮ ਚੁੱਕ ਰਿਹਾ ਹਾਂ।''
ਯੂਸੂਫ ਪਠਾਨ ਨੇ ਆਪਣੇ ਸੰਪਰਕ 'ਚ ਆਏ ਲੋਕਾਂ ਨੂੰ ਕੋਰੋਨਾ ਟੈਸਟ ਕਰਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਮੇਰੀ ਅਪੀਲ ਹੈ ਕਿ ਪਿਛਲੇ ਕੁਝ ਦਿਨਾਂ 'ਚ ਜੋ ਵੀ ਲੋਕ ਮੇਰੇ ਸੰਪਰਕ 'ਚ ਆਏ ਹਨ ਉਹ ਜਲਦੀ ਆਪਣਾ ਕਰੋਨੋਾ ਟੈਸਟ ਕਰਵਾ ਲੈਣ।
<blockquote class="twitter-tweet"><p lang="en" dir="ltr">I've tested positive for COVID-19 today with mild symptoms. Post the confirmation, I have quarantined myself at home and taking all the necessary precautions and medication required.<br><br>I would request those who came in contact with me to get themselves tested at the earliest.</p>— Yusuf Pathan (@iamyusufpathan) <a rel='nofollow'>March 27, 2021</a></blockquote> <script async src="https://platform.twitter.com/widgets.js" charset="utf-8"></script>
ਇਰਫਾਨ ਪਠਾਨ ਨੇ ਜਲਦ ਠੀਕ ਹੋਣ ਦੀ ਕਾਮਨਾ ਕੀਤੀ
ਯੁਸੂਫ ਪਠਾਨ ਦੇ ਭਰਾ ਤੇ ਭਾਰਤੀ ਟੀਮ ਦੇ ਸਾਬਕਾ ਕ੍ਰਿਕਟਰ ਇਰਫਾਨ ਪਠਾਨ ਨੇ ਉਨ੍ਹਾਂ ਦੇ ਜਲਦ ਠੀਕ ਹੋਣ ਦੀ ਕਾਮਨਾ ਕੀਤੀ। ਇਰਫਾਨ ਨੇ ਕਿਹਾ, 'ਲਾਲਾ ਜਲਦ ਠੀਕ ਹੋ ਜਾਓ ਤੁਸੀਂ। ਮੈਨੂੰ ਉਮੀਦ ਹੈ ਕਿ ਤੁਸੀਂ ਛੇਤੀ ਪੂਰੀ ਤਰ੍ਹਾਂ ਠੀਕ ਹੋ ਜਾਓਗੇ।'
ਇਸ ਤੋਂ ਪਹਿਲਾਂ ਦੁਨੀਆਂ ਦੇ ਸਭ ਤੋਂ ਤੇਜ਼ ਬੱਲੇਬਾਜ਼ ਸਚਿਨ ਤੇਂਦੁਲਕਰ ਨੇ ਸ਼ਨੀਵਾਰ ਸਵੇਰੇ ਆਪਣੇ ਕੋਰੋਨਾ ਪੌਜ਼ੇਟਿਵ ਹੋਣ ਦੀ ਜਾਣਕਾਰੀ ਸਾਂਝੀ ਕੀਤੀ ਸੀ। ਸਚਿਨ ਨੇ ਦੱਸਿਆ ਕਿ ਹਲਕੇ ਲੱਛਣ ਪਾਏ ਜਾਣ ਤੋਂ ਬਾਅਦ ਉਨ੍ਹਾਂ ਦੀ ਕੋਰੋਨਾ ਰਿਪੋਰਟ ਪੌਜ਼ੇਟਿਵ ਆਈ ਹੈ।
ਸਚਿਨ ਤੇਂਦੁਲਕਰ ਤੇ ਯੁਸੂਫ ਪਠਾਨ ਨੇ ਪਿਛਲੇ ਐਤਵਾਰ ਖੇਡੇ ਗਏ ਰੋਡ ਸੇਫਟੀ ਵਰਲਡ ਸੀਰੀਜ਼ ਦੇ ਫਾਇਨਲ ਮੁਕਾਬਲੇ ਦਾ ਹਿੱਸਾ ਸਨ।