Crowd Sings Vande Matram During India-Afghanistan Match: ਵਿਸ਼ਵ ਕੱਪ 2023 ਦਾ ਨੌਵਾਂ ਰੋਮਾਂਚਕ ਮੈਚ ਟੀਮ ਇੰਡੀਆ ਅਤੇ ਅਫਗਾਨਿਸਤਾਨ ਵਿਚਾਲੇ ਖੇਡਿਆ ਗਿਆ। ਦੋਵਾਂ ਟੀਮਾਂ ਵਿਚਾਲੇ ਇਹ ਮੈਚ ਦਿੱਲੀ 'ਚ ਖੇਡਿਆ ਗਿਆ। ਇਸ ਮੈਚ 'ਚ ਟੀਮ ਇੰਡੀਆ ਨੇ ਅਫਗਾਨਿਸਤਾਨ ਨੂੰ ਅੱਠ ਵਿਕਟਾਂ ਨਾਲ ਹਰਾ ਕੇ ਇਸ ਵਿਸ਼ਵ ਕੱਪ 'ਚ ਲਗਾਤਾਰ ਦੂਜੀ ਜਿੱਤ ਦਰਜ ਕੀਤੀ ਹੈ। ਇਸ ਦੌਰਾਨ ਸੋਸ਼ਲ ਮੀਡੀਆ 'ਤੇ ਇਕ ਵੀਡੀਓ ਵਾਇਰਲ ਹੋ ਰਿਹਾ ਹੈ। ਇਸ ਵੀਡੀਓ 'ਚ ਪ੍ਰਸ਼ੰਸਕ ਟੀਮ ਇੰਡੀਆ ਨੂੰ ਉਤਸ਼ਾਹਿਤ ਕਰਨ ਲਈ 'ਵੰਦੇ ਮਾਤਰਮ' ਗਾਉਂਦੇ ਨਜ਼ਰ ਆ ਰਹੇ ਹਨ।
ਇਸ ਤੋਂ ਪਹਿਲਾਂ ਅਫਗਾਨਿਸਤਾਨ ਦੇ ਕਪਤਾਨ ਹਸ਼ਮਤੁੱਲਾ ਸ਼ਾਹਿਦੀ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਉਤਰੀ ਅਫਗਾਨਿਸਤਾਨ ਦੀ ਟੀਮ ਨੇ 50 ਓਵਰਾਂ ਵਿੱਚ ਅੱਠ ਵਿਕਟਾਂ ਗੁਆ ਕੇ 272 ਦੌੜਾਂ ਬਣਾਈਆਂ। ਟੀਚੇ ਦਾ ਪਿੱਛਾ ਕਰਨ ਉਤਰੀ ਟੀਮ ਇੰਡੀਆ ਨੇ ਸਿਰਫ਼ 35 ਓਵਰਾਂ ਵਿੱਚ ਦੋ ਵਿਕਟਾਂ ਗੁਆ ਕੇ ਟੀਚਾ ਹਾਸਲ ਕਰ ਲਿਆ। ਟੀਮ ਇੰਡੀਆ ਦਾ ਅਗਲਾ ਮੈਚ ਪਾਕਿਸਤਾਨ ਨਾਲ 14 ਅਕਤੂਬਰ ਨੂੰ ਅਹਿਮਦਾਬਾਦ 'ਚ ਖੇਡਿਆ ਜਾਵੇਗਾ।
ਕਾਬਿਲੇਗ਼ੌਰ ਹੈ ਕਿ ਇਸ ਵਾਰ ਏਸ਼ੀਆ ਕੱਪ ਤੋਂ ਹੀ ਭਾਰਤ ਦਾ ਬੱਲਾ ਜ਼ਬਰਦਸਤ ਤਰੀਕੇ ਨਾਲ ਚੱਲ ਰਿਹਾ ਹੈ। ਪਹਿਲਾਂ ਭਾਰਤ ਨੇ ਏਸ਼ੀਆ ਕੱਪ ਆਪਣੇ ਨਾਮ ਕੀਤਾ ਤੇ ਫਿਰ ਇੰਡੀਆ-ਆਸਟਰੇਲੀਆ ਸੀਰੀਜ਼ 'ਤੇ ਕਬਜ਼ਾ ਕੀਤਾ। ਹੁਣ ਭਾਰਤ ਦਾ ਜਲਵਾ ਵਰਲਡ ਕੱਪ 2023 'ਚ ਵੀ ਦੇਖਣ ਨੂੰ ਮਿਲ ਰਿਹਾ ਹੈ। ਹੁਣ ਭਾਰਤ ਦਾ ਅਗਲਾ ਮੈਚ ਪਾਕਿਸਤਾਨ ਦੇ ਖਿਲਾਫ 14 ਅਕਤੂਬਰ ਨੂੰ ਹੋਣ ਜਾ ਰਿਹਾ ਹੈ। ਰਿਪੋਰਟ 'ਚ ਦੱਸਿਆ ਗਿਆ ਹੈ ਕਿ ਸ਼ੁਭਮਨ ਗਿੱਲ ਵੀ ਪਾਕਿਸਤਾਨ ਖਿਲਾਫ ਮੈਚ ਖੇਡ ਸਕਦੇ ਹਨ। ਦਰਅਸਲ, ਬੀਤੇ ਦਿਨੀਂ ਸ਼ੁਭਮਨ ਗਿੱਲ ਭਾਰਤ-ਪਾਕਿਸਤਾਨ ਮੈਚ ਲਈ ਅਹਿਮਦਾਬਾਦ ਪਹੁੰਚ ਚੁੱਕੇ ਹਨ। ਸ਼ੁਭਮਨ ਗਿੱਲ ਦੀ ਟੀਮ ਇੰਡੀਆ 'ਚ ਮੌਜੂਦਗੀ ਇੰਡੀਆ ਦੀ ਜਿੱਤ ਦੀ ਗਰੰਟੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।